ਪਟਿਆਲਾ, 14 ਅਗਸਤ, 2026 (ਬਲਜੀਤ ਸਰਨਾ) : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਮਾਨਯੋਗ ਉਪ- ਕੁਲਪਤੀ ਪ੍ਰੋ. (ਡਾ.) ਰਤਨ ਸਿੰਘ ਜੀ ਦੀ ਯੋਗ ਅਗਵਾਈ ਹੇਠ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ “Rise & Shine: International Youth Day Quiz” ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਗਿਆਨ ਤੇ ਜਾਗਰੂਕਤਾ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਦੀ ਸ਼ੁਰੂਆਤ ਦੌਰਾਨ ਐਸੋਸੀਏਟ ਡੀਨ, ਅਕਾਦਮਿਕ ਮਾਮਲੇ, ਡਾ. ਅਮਿਤੋਜ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆ ਵਿਦਿਆਰਥੀਆਂ ਨੂੰ ਨਵੀਂ ਸੋਚ, ਨਵੀਨਤਾ ਅਤੇ ਰਚਨਾਤਮਕਤਾ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਹੁਨਰਾਂ ਨੂੰ ਵਿਕਸਿਤ ਕਰਨ ਅਤੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਵਰਤਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਭਾਗੀਦਾਰੀ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਸਮਾਗਮ ਦੇ ਕੋਆਰਡੀਨੇਟਰ ਡਾ. ਮੋਨਿਕਾ ਪਾਠਕ ਅਤੇ ਡਾ. ਪਿੰਕੀ ਸਰਾ ਰਹੇ, ਜਦਕਿ ਸ਼੍ਰੀ ਬੇਵਾਂਸ਼ੂ ਸ਼ਰਮਾ ਨੇ ਆਰਗੇਨਾਈਜ਼ਿੰਗ ਕੋਆਰਡੀਨੇਟਰ ਵਜੋਂ ਪ੍ਰੋਗਰਾਮ ਦੇ ਸੁਚੱਜੇ ਆਯੋਜਨ ਵਿੱਚ ਯੋਗਦਾਨ ਪਾਇਆ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਗਿਆਨ, ਨਵੀਨਤਾ, ਰਚਨਾਤਮਕ ਸੋਚ, ਆਤਮ-ਵਿਸ਼ਵਾਸ ਅਤੇ ਨਸ਼ਾ-ਮੁਕਤ ਜੀਵਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਚ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਕਰਵਾਇਆ ਗਿਆ ਕੁਇਜ਼ ਮੁਕਾਬਲਾ
Quiz competition organized at Jagat Guru Nanak Dev Punjab State Open University to mark International Youth Day.
RELATED ARTICLES






