Homeਦੇਸ਼ਰਾਹੁਲ ਗਾਂਧੀ ਦਾ ਮੋਦੀ-ਸ਼ਾਹ 'ਤੇ ਹਮਲਾ, ਅਸਤੀਫ਼ੇ ਤੱਕ ਸੰਘਰਸ਼ ਜਾਰੀ ਰੱਖਣ ਦਾ...

ਰਾਹੁਲ ਗਾਂਧੀ ਦਾ ਮੋਦੀ-ਸ਼ਾਹ ‘ਤੇ ਹਮਲਾ, ਅਸਤੀਫ਼ੇ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

Rahul Gandhi says the Opposition will continue its fight until PM Modi and Amit Shah step down.

ਨਵੀਂ ਦਿੱਲੀ, 14 ਅਗਸਤ, 2026 (ਹਰਸ਼ਪ੍ਰੀਤ ਕੌਰ) : ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਹੁਣ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ ਅਤੇ ਇਹ ਸਿਲਸਿਲਾ ਰੁਕਣ ਵਾਲਾ ਨਹੀਂ ਹੈ ਰਚਨਾਤਮਕ ਕਾਂਗਰਸ ਦੇ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਸਤੀਫ਼ਾ ਨਹੀਂ ਦਿੰਦੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਹੁਦਾ ਨਹੀਂ ਛੱਡਦੇ, ਉਦੋਂ ਤੱਕ ਵਿਰੋਧੀ ਧਿਰ ਉਨ੍ਹਾਂ ਨੂੰ ਚੈਨ ਨਾਲ ਨਹੀਂ ਬੈਠਣ ਦੇਵੇਗੀ। ਉਨ੍ਹਾਂ ਕਿਹਾ ਕਿ ਇਹ ਲੜਾਈ ਦੇਸ਼ ਦੀ ਸੋਚ, ਸੱਭਿਆਚਾਰ, ਪਿਆਰ, ਭਾਈਚਾਰੇ ਅਤੇ ਅਹਿੰਸਾ ਦੀ ਰੱਖਿਆ ਲਈ ਹੈ।

ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਪੱਛਮੀ ਏਸ਼ੀਆ ਦੇ ਸੰਕਟ ਦਾ ਜ਼ਿਕਰ ਕਰਦਿਆਂ ਦੋਸ਼ ਲਗਾਇਆ ਕਿ ਭਾਰਤ ਨੇ ਆਪਣੀ ਤਾਕਤ ਅਤੇ ਦੋਸਤਾਨਾ ਸਬੰਧਾਂ ਦਾ ਲਾਭ ਨਹੀਂ ਚੁੱਕਿਆ, ਜਦਕਿ ਪਾਕਿਸਤਾਨ ਨੇ ਵਿਚੋਲਗੀ ਦੀ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਇਰਾਨ, ਅਮਰੀਕਾ ਅਤੇ ਰੂਸ ਨਾਲ ਭਾਰਤ ਦੇ ਸਬੰਧ ਰਹੇ ਹਨ ਅਤੇ ਅਜਿਹੀ ਸਥਿਤੀ ਵਿੱਚ ਭਾਰਤ ਵਿਸ਼ਵ ਪੱਧਰ ‘ਤੇ ਆਪਣੀ ਭੂਮਿਕਾ ਮਜ਼ਬੂਤ ਕਰ ਸਕਦਾ ਸੀ। ਰਾਹੁਲ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਭਾਰਤ ਦੀ ਵਿਦੇਸ਼ ਨੀਤੀ ਨੂੰ ਨੁਕਸਾਨ ਪਹੁੰਚਾਇਆ ਹੈ। ਚੀਨ ਨਾਲ ਸਰਹੱਦੀ ਵਿਵਾਦ ਬਾਰੇ ਵੀ ਰਾਹੁਲ ਗਾਂਧੀ ਨੇ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਅਰੁਣਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਭਾਰਤੀ ਫੌਜ ਦੀ ਗਸ਼ਤ ਨੂੰ ਲੈ ਕੇ ਸਮੱਸਿਆਵਾਂ ਪੈਦਾ ਹੋਈਆਂ ਹਨ ਅਤੇ ਸਰਕਾਰ ਮੀਡੀਆ ‘ਤੇ ਦਬਾਅ ਪਾ ਕੇ ਅਜਿਹੀਆਂ ਖ਼ਬਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਰਾਹੁਲ ਗਾਂਧੀ ਨੇ ਜੰਤਰ-ਮੰਤਰ ‘ਤੇ ਹੋਏ NEET-UG ਪੇਪਰ ਲੀਕ ਵਿਰੋਧੀ ਪ੍ਰਦਰਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੀ ਗੱਲ ਰੱਖਣਾ ਚਾਹੁੰਦੇ ਹਨ, ਪਰ ਸਰਕਾਰ ਉਨ੍ਹਾਂ ਨੂੰ ਆਪਣੀ ਆਵਾਜ਼ ਉਠਾਉਣ ਤੋਂ ਰੋਕ ਰਹੀ ਹੈ। ਉਨ੍ਹਾਂ ਭਾਜਪਾ ਦੀ ਰਾਜਨੀਤਿਕ ਸੋਚ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਅਜਿਹਾ ਪ੍ਰਬੰਧ ਬਣਾਉਣਾ ਚਾਹੁੰਦੀ ਹੈ ਜੋ ਕੁਝ ਖਾਸ ਲੋਕਾਂ ਦੇ ਹਿੱਤ ਵਿੱਚ ਹੋਵੇ, ਜਦਕਿ ਕਾਂਗਰਸ ਦਾ ਕੰਮ ਭਾਰਤ ਦੀ ਜਨਤਾ ਨੂੰ ਆਪਣੀ ਗੱਲ ਖੁੱਲ੍ਹ ਕੇ ਕਹਿਣ ਦਾ ਮੌਕਾ ਦੇਣਾ ਹੈ। ਰਾਹੁਲ ਗਾਂਧੀ ਨੇ ਆਰਐਸਐਸ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਭਾਰਤ ਨੂੰ ਸਮਝਣ ਲਈ ਸਿਰਫ਼ ਇਸ ਦੇ ਪੁਰਾਣੇ ਇਤਿਹਾਸ ਨੂੰ ਜਾਣਨਾ ਕਾਫ਼ੀ ਨਹੀਂ, ਸਗੋਂ ਅੱਜ ਦੇ ਭਾਰਤ ਅਤੇ ਇਸ ਦੀਆਂ ਭਾਵਨਾਵਾਂ ਨੂੰ ਸਮਝਣਾ ਜ਼ਰੂਰੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments