ਚੰਡੀਗੜ੍ਹ, 28 ਅਕਤੂਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਸਰਕਾਰ ਨੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਵਜੋਂ ਤਾਇਨਾਤ ਆਈਏਐੱਸ ਅਧਿਕਾਰੀ ਸ੍ਰੀ ਰਾਹੁਲ ਹੁੱਡਾ ਦੀਆਂ ਸੇਵਾਵਾਂ ਕੇਂਦਰ ਸਰਕਾਰ ਨੂੰ ਸੌਂਪ ਦਿੱਤੀਆਂ ਹਨ। ਉਨ੍ਹਾਂ ਨੂੰ ਦਿੱਲੀ ਸਥਿਤ ਨਾਗਰਿਕ ਹਵਾਬਾਜ਼ੀ ਮੰਤਰਾਲੇ ਵਿੱਚ ਉਪ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਨਿਯੁਕਤੀ ਅਤੇ ਸੇਵਾਵਾਂ ਸੌਂਪਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।
