Home ਪੰਜਾਬ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ, ਮੌਸਮ ਸੁਹਾਵਣਾ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ, ਮੌਸਮ ਸੁਹਾਵਣਾ

Rainfall across several districts of Punjab brought relief from heat, with the IMD forecasting more showers over the coming days.

0

ਚੰਡੀਗੜ੍ਹ, 7 ਅਗਸਤ, 2026 (ਹਰਸ਼ਪ੍ਰੀਤ ਕੌਰ) : ਪੰਜਾਬ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਸਵੇਰੇ ਤੋਂ ਹੀ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਅਤੇ ਉਮਸ ਤੋਂ ਕਾਫ਼ੀ ਰਾਹਤ ਮਿਲੀ। ਮੁਹਾਲੀ, ਲੁਧਿਆਣਾ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ ਅਤੇ ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਦਰਜ ਕੀਤੀ ਗਈ, ਜਿਸ ਨਾਲ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ।

ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 2.2 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਸਭ ਤੋਂ ਵੱਧ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ 36 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦਕਿ ਮੌਨਸੂਨ ਸੀਜ਼ਨ ਦੌਰਾਨ ਹੁਣ ਤੱਕ ਪੰਜਾਬ ਵਿੱਚ ਆਮ ਨਾਲੋਂ ਕਰੀਬ 30 ਫੀਸਦੀ ਘੱਟ ਵਰਖਾ ਹੋਈ ਹੈ। ਵੀਰਵਾਰ ਸਵੇਰੇ 8:30 ਵਜੇ ਤੋਂ ਸ਼ਾਮ 5:30 ਵਜੇ ਤੱਕ ਹੁਸ਼ਿਆਰਪੁਰ ਵਿੱਚ 18 ਮਿਲੀਮੀਟਰ, ਲੁਧਿਆਣਾ ਵਿੱਚ 11.5 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 11 ਮਿਲੀਮੀਟਰ ਅਤੇ ਚੰਡੀਗੜ੍ਹ ਵਿੱਚ 10.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਕੁਝ ਹੋਰ ਜ਼ਿਲ੍ਹਿਆਂ ਵਿੱਚ ਵੀ ਹਲਕੀ ਵਰਖਾ ਹੋਈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ ਮੌਨਸੂਨ ਦੀ ਟਰੱਫ ਫਿਰੋਜ਼ਪੁਰ ਖੇਤਰ ਵਿੱਚ ਸਰਗਰਮ ਹੈ ਅਤੇ ਉੱਤਰ-ਪੱਛਮੀ ਭਾਰਤ ਵਿੱਚ ਇੱਕ ਵੈਸਟਰਨ ਡਿਸਟਰਬੈਂਸ ਵੀ ਪ੍ਰਭਾਵੀ ਹੈ। ਇਨ੍ਹਾਂ ਦੋਵੇਂ ਮੌਸਮੀ ਪ੍ਰਣਾਲੀਆਂ ਦੇ ਕਾਰਨ ਆਉਣ ਵਾਲੇ ਸੱਤ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਬਦਲਦਾ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਸੰਭਾਵਨਾ ਜਤਾਈ ਹੈ ਕਿ ਅਗਲੇ ਕੁਝ ਦਿਨਾਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਜਾਰੀ ਰਹਿ ਸਕਦੀ ਹੈ, ਜਦਕਿ ਕੁਝ ਥਾਵਾਂ ‘ਤੇ ਗਰਜ-ਚਮਕ ਨਾਲ ਭਾਰੀ ਮੀਂਹ ਵੀ ਪੈ ਸਕਦਾ ਹੈ। ਇਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

Exit mobile version