Homeਪੰਜਾਬਹਵਾਰਾ ਨੂੰ ਪੈਰੋਲ ਮਿਲਣ ਦੀ ਮੰਗ ਦਾ ਰਾਜਾ ਵੜਿੰਗ ਨੇ ਕੀਤਾ ਸਮਰਥਨ

ਹਵਾਰਾ ਨੂੰ ਪੈਰੋਲ ਮਿਲਣ ਦੀ ਮੰਗ ਦਾ ਰਾਜਾ ਵੜਿੰਗ ਨੇ ਕੀਤਾ ਸਮਰਥਨ

Raja Warring Backs Demand for Parole to Jagtar Singh Hawara

ਲੁਧਿਆਣਾ, 25 ਅਗਸਤ, 2026 (ਜਗਦੇਵ ਸਿੰਘ ਜੱਗੀ) : ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਦਾ ਸਮਰਥਨ ਕੀਤਾ ਹੈ। ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੈਰੋਲ ਇੱਕ ਕਾਨੂੰਨੀ ਹੱਕ ਹੈ ਅਤੇ ਹਵਾਰਾ ਨੂੰ ਪੈਰੋਲ ਮਿਲਣ ਵਿੱਚ ਕੋਈ ਗਲਤ ਗੱਲ ਨਹੀਂ। ਰਾਜਾ ਵੜਿੰਗ ਨੇ ਅੱਜ ਮਰਹੂਮ ਰਾਧੇ ਸ਼ਿਆਮ ਮਲਹੋਤਰਾ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਮਲਹੋਤਰਾ ਨੇ 39 ਸਾਲ ਪਹਿਲਾਂ ਅੱਤਵਾਦੀਆਂ ਦੇ ਹਮਲੇ ਵਿੱਚ ਆਪਣੀ ਜਾਨ ਗੁਆਈ ਸੀ ਅਤੇ ਪੰਜਾਬ ਵਿੱਚ ਅੱਤਵਾਦ ਖ਼ਿਲਾਫ਼ ਲੜਾਈ ਦੌਰਾਨ ਕਾਂਗਰਸ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਵੜਿੰਗ ਨੇ ਰਾਧੇ ਸ਼ਿਆਮ ਮਲਹੋਤਰਾ ਦੀ ਯਾਦ ਵਿੱਚ ਬੁੱਤ ਸਥਾਪਤ ਕਰਨ ਦੀ ਮੰਗ ਦਾ ਵੀ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਵਿੱਚ ਅਜਿਹੀਆਂ ਯਾਦਗਾਰਾਂ ਬਣਾਉਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਮਜ਼ਬੂਤ ਸਥਿਤੀ ਵਿੱਚ ਹੈ ਅਤੇ ਪਾਰਟੀ ਵਰਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹਟਾ ਕੇ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments