Home ਪੰਜਾਬ ਰਾਜਾ ਵੜਿੰਗ ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ: ਭੂਪੇਸ਼ ਬਘੇਲ

ਰਾਜਾ ਵੜਿੰਗ ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ: ਭੂਪੇਸ਼ ਬਘੇਲ

Speculation regarding a change in Punjab Congress leadership put to rest; High Command retains faith in Warring.

0

ਚੰਡੀਗੜ੍ਹ, 8 ਜੁਲਾਈ 2026 (ਮਨੋਜ ਵਰਮਾ):ਪੰਜਾਬ ਕਾਂਗਰਸ ਵਿੱਚ ਲੀਡਰਸ਼ਿਪ ਬਦਲਣ ਦੀਆਂ ਚੱਲ ਰਹੀਆਂ ਅਟਕਲਾਂ ‘ਤੇ ਪੂਰਨ ਵਿਸ਼ਰਾਮ ਲਾਉਂਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ ਅਤੇ ਪਾਰਟੀ ਹਾਈਕਮਾਂਡ ਦਾ ਫ਼ੈਸਲਾ ਅੰਤਿਮ ਹੈ।

ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਘੇਲ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਬਦਲਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ, ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣਾ ਕੋਈਗੁੱਡੇਗੁੱਡੀਆਂ ਦਾ ਖੇਡਨਹੀਂ। ਰਾਜਾ ਵੜਿੰਗ ਹੀ ਪ੍ਰਧਾਨ ਰਹਿਣਗੇ।

ਉਨ੍ਹਾਂ ਕਿਹਾ ਕਿ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਰਾਜਾ ਵੜਿੰਗ ਦੇ ਨਾਲ ਖੜ੍ਹੀ ਹੈ ਅਤੇ ਹਾਈਕਮਾਂਡ ਨੂੰ ਉਨ੍ਹਾਂ ਦੀ ਅਗਵਾਈ ‘ਤੇ ਪੂਰਾ ਭਰੋਸਾ ਹੈ।

ਭੂਪੇਸ਼ ਬਘੇਲ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਇਕਸੁਰ ਹੋ ਕੇ ਰਾਜਾ ਵੜਿੰਗ ਦੀ ਲੀਡਰਸ਼ਿਪ ‘ਤੇ ਆਪਣਾ ਭਰੋਸਾ ਪ੍ਰਗਟਾਇਆ ਹੈ। ਉਨ੍ਹਾਂ ਪਾਰਟੀ ਅੰਦਰ ਮਤਭੇਦਾਂ ਦੀਆਂ ਖ਼ਬਰਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ ਹੈ ਅਤੇ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ।”

ਉਨ੍ਹਾਂ ਕਿਹਾ ਕਿ ਉਹ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਸੀਨੀਅਰ ਆਗੂਆਂ ਨਾਲ ਮੀਟਿੰਗਾਂ ਕਰ ਰਹੇ ਹਨ। ਬਘੇਲ ਨੇ ਦੱਸਿਆ ਕਿ ਉਹ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨਾਲ ਵੀ ਲਗਾਤਾਰ ਸੰਪਰਕ ਵਿੱਚ ਹਨ ਅਤੇ ਜਲਦ ਹੀ ਦੋਵਾਂ ਨਾਲ ਵਿਸਥਾਰਪੂਰਵਕ ਚਰਚਾ ਕਰਨਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਮੰਗਲਵਾਰ ਸ਼ਾਮ ਉਹ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਨਿਵਾਸ ‘ਤੇ ਹੋਈ ਡਿਨਰ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਪਾਰਟੀ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਭਵਿੱਖੀ ਰਣਨੀਤੀ ‘ਤੇ ਵਿਚਾਰ-ਵਟਾਂਦਰੇ ਲਈ ਹੋਰ ਸੀਨੀਅਰ ਆਗੂਆਂ ਨਾਲ ਵੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਭੂਪੇਸ਼ ਬਘੇਲ ਦੇ ਇਸ ਸਪੱਸ਼ਟ ਬਿਆਨ ਨਾਲ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿੱਚ ਬਦਲਾਅ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ‘ਤੇ ਵਿਰਾਮ ਲੱਗ ਗਿਆ ਹੈ। ਪਾਰਟੀ ਨੇ ਇੱਕ ਵਾਰ ਫਿਰ ਰਾਜਾ ਵੜਿੰਗ ਦੀ ਅਗਵਾਈ ‘ਤੇ ਆਪਣਾ ਭਰੋਸਾ ਜਤਾਉਂਦਿਆਂ ਆਉਣ ਵਾਲੀਆਂ ਸਿਆਸੀ ਚੁਣੌਤੀਆਂ ਲਈ ਇਕਜੁੱਟ ਹੋ ਕੇ ਅੱਗੇ ਵਧਣ ਦਾ ਸੰਦੇਸ਼ ਦਿੱਤਾ ਹੈ।

 

Exit mobile version