ਲੁਧਿਆਣਾ, 19 ਨਵੰਬਰ 2026 (ਛਤਰਪਾਲ ਸਿੰਘ ) : ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ 19 ਨਵੰਬਰ ਤੋਂ ‘ਇਨਸਾਫ਼ ਮਾਰਚ’ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਸ ਮਾਰਚ ਦੀ ਸ਼ੁਰੂਆਤ ਲੁਧਿਆਣਾ ਤੋਂ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਾ ਵੜਿੰਗ ਇਸ ਮੁਹਿੰਮ ਤਹਿਤ ਪੈਦਲ ਯਾਤਰਾ ਕਰਨਗੇ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਗੇ। ਮਾਰਚ ਦੇ ਰੂਟ, ਇਸ ਦੇ ਅਗਲੇ ਪੜਾਵਾਂ ਅਤੇ ਹੋਰ ਪ੍ਰੋਗਰਾਮਾਂ ਸਬੰਧੀ ਵਿਸਥਾਰਤ ਜਾਣਕਾਰੀ ਅੱਜ ਉਦਘਾਟਨੀ ਸਮਾਗਮ ਦੌਰਾਨ ਸਾਹਮਣੇ ਆਉਣ ਦੀ ਉਮੀਦ ਹੈ। ਇਸ ਯਾਤਰਾ ਦੇ ਮਾਧਿਅਮ ਰਾਹੀਂ ਰਾਜਾ ਵੜਿੰਗ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਵਿੱਚ ‘ਸਾਈਕਲ ਯਾਤਰਾ’ ਸ਼ੁਰੂ ਕੀਤੀ ਗਈ ਸੀ, ਜੋ ਹੁਣ ਤੱਕ ਕਈ ਜ਼ਿਲ੍ਹਿਆਂ ਵਿੱਚੋਂ ਲੰਘ ਚੁੱਕੀ ਹੈ। ਰਾਜਾ ਵੜਿੰਗ ਨੇ ਚੰਨੀ ਦੀ ਇਸ ਸਾਈਕਲ ਯਾਤਰਾ ਵਿੱਚ ਸ਼ਮੂਲੀਅਤ ਨਹੀਂ ਕੀਤੀ ਸੀ। ਹੁਣ ਉਨ੍ਹਾਂ ਵੱਲੋਂ ਵੱਖਰੇ ਤੌਰ ’ਤੇ ‘ਇਨਸਾਫ਼ ਮਾਰਚ’ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਾਰਚ ਦੇ ਰੂਟ ਅਤੇ ਇਸ ਨਾਲ ਜੁੜੇ ਅਗਲੇ ਪ੍ਰੋਗਰਾਮਾਂ ਬਾਰੇ ਅੱਜ ਹੋਣ ਵਾਲੀ ਸ਼ੁਰੂਆਤ ਦੌਰਾਨ ਹੋਰ ਸਪੱਸ਼ਟਤਾ ਆਵੇਗੀ।
