Home ਪਟਿਆਲਾ ਅਪਡੇਟ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਰਾਜੋਆਣਾ ਨੇ PM ਮੋਦੀ ਨੂੰ ਲਿਖੀ...

31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ, ਰਹਿਮ ਦੀ ਅਪੀਲ ’ਤੇ ਜਲਦ ਫੈਸਲੇ ਦੀ ਮੰਗ

Rajoana writes to PM Modi from Patiala Jail, seeking a final decision on his long-pending mercy petition.

0

ਪਟਿਆਲਾ, 17 ਸਤੰਬਰ, 2026 (ਛਤਰਪਾਲ ਸਿੰਘ) : ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਆਪਣੀ ਲੰਬੇ ਸਮੇਂ ਤੋਂ ਲੰਬਿਤ ਰਹਿਮ ਦੀ ਅਪੀਲ ’ਤੇ ਜਲਦ ਅੰਤਿਮ ਫੈਸਲਾ ਲੈਣ ਦੀ ਮੰਗ ਕੀਤੀ ਹੈ। ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਰਾਜੋਆਣਾ ਨੇ ਆਪਣੇ ਪੱਤਰ ਰਾਹੀਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦੀ ਰਹਿਮ ਦੀ ਅਰਜ਼ੀ ’ਤੇ ਹੋਰ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੋ ਵੀ ਫੈਸਲਾ ਲਿਆ ਜਾਣਾ ਹੈ, ਉਹ ਜਲਦ ਲਿਆ ਜਾਵੇ।

ਰਾਜੋਆਣਾ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਇਹ ਵੀ ਕਿਹਾ ਕਿ ਜੇਕਰ ਸਰਕਾਰ ਦਾ ਫੈਸਲਾ ਉਸ ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਣ ਦਾ ਵੀ ਹੋਵੇ, ਤਾਂ ਵੀ ਇਸ ਮਾਮਲੇ ਵਿੱਚ ਅੰਤਿਮ ਫੈਸਲਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਆਪਣੀ ਲੰਬੀ ਕੈਦ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਰਾਜੋਆਣਾ ਦੀ ਰਹਿਮ ਦੀ ਅਪੀਲ ਲੰਬੇ ਸਮੇਂ ਤੋਂ ਵਿਚਾਰ ਅਧੀਨ ਹੈ। ਹੁਣ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੋਲ ਇਸ ਮਾਮਲੇ ਨੂੰ ਜਲਦ ਨਿਪਟਾਉਣ ਦੀ ਅਪੀਲ ਕੀਤੀ ਹੈ, ਤਾਂ ਜੋ ਲੰਬੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਪ੍ਰਕਿਰਿਆ ਨੂੰ ਅੰਤਿਮ ਫੈਸਲਾ ਮਿਲ ਸਕੇ।

Exit mobile version