Home ਪਟਿਆਲਾ ਅਪਡੇਟ ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30...

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

EVM Randomization Conducted for 123 Polling Booths Ahead of Municipal Corporation Re-Elections in 30 Wards

0
ਪਟਿਆਲਾ, 27 ਨਵੰਬਰ, 2026 (ਹਰਸ਼ਪ੍ਰੀਤ ਕੌਰ ) : ਨਗਰ ਨਿਗਮ ਦੀਆਂ 30 ਵਾਰਡਾਂ ਵਿੱਚ ਹੋਣ ਵਾਲੀਆਂ ਮੁੜ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਚੋਣ ਆਬਜਰਵਰ ਅਤੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਅੱਜ ਇਨ੍ਹਾਂ ਚੋਣਾਂ ਲਈ ਸਥਾਪਤ ਕੀਤੇ ਗਏ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਕੀਤੀ ਗਈ। ਇਸ ਮੌਕੇ ਏਡੀਸੀ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੁਨੀਲ ਫੋਗਾਟ, ਐਸ.ਪੀ. ਸਿਟੀ ਸ੍ਰੀ ਮੋਹਿਤ ਅਗਰਵਾਲ, ਰਿਟਰਨਿੰਗ ਅਫ਼ਸਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।
ਸ੍ਰੀ ਸੁਨੀਲ ਫੋਗਾਟ ਨੇ ਦੱਸਿਆ ਕਿ 28 ਨਵੰਬਰ 2026 ਨੂੰ ਨਗਰ ਨਿਗਮ ਦੇ ਵਾਰਡ ਨੰਬਰ 1, 4, 6, 12, 14, 15, 16, 22, 26, 29, 32, 33, 34, 36, 37, 38, 40, 41, 43, 44, 45, 46, 48, 50, 51, 52, 53, 55, 57 ਅਤੇ 58 ਵਿੱਚ ਮੁੜ ਚੋਣਾਂ ਕਰਵਾਈਆਂ ਜਾਣਗੀਆਂ। ਇਨ੍ਹਾਂ 30 ਵਾਰਡਾਂ ਵਿੱਚ ਕੁੱਲ 1,49,768 ਵੋਟਰ ਹਨ, ਜਿਨ੍ਹਾਂ ਵਿੱਚ 77,419 ਮਰਦ, 72,338 ਔਰਤਾਂ ਅਤੇ 11 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਮੌਕੇ ਰਿਟਰਨਿੰਗ ਅਫ਼ਸਰ ਏ.ਐਮ.ਡੀ., ਪੀ.ਆਰ.ਟੀ.ਸੀ. ਸ੍ਰੀ ਇੰਦਰਪਾਲ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ ਅਤੇ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ੍ਰੀ ਹਰਪ੍ਰੀਤ ਸਿੰਘ ਕਟਾਰੀਆ, ਰਿਟਰਨਿੰਗ ਅਫ਼ਸਰ ਸ੍ਰੀ ਖੁਸ਼ਦਿਲ ਸਿੰਘ, ਡਿਪਟੀ ਕਮਿਸ਼ਨਰ ਆਬਕਾਰੀ (ਡਿਸਟਿਲਰੀ), ਸਹਾਇਕ ਰਿਟਰਨਿੰਗ ਅਫ਼ਸਰ ਅਤੇ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ) ਸ੍ਰੀ ਵਨੀਤ ਸਿੰਗਲਾ, ਈਵੀਐਮ ਨੋਡਲ ਅਫ਼ਸਰ ਅਤੇ ਕਾਰਜਕਾਰੀ ਇੰਜੀਨੀਅਰ ਸ੍ਰੀ ਅੰਮ੍ਰਿਤਪਾਲ ਸਿੰਘ, ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Exit mobile version