Homeਪੰਜਾਬਵਿਧਾਇਕ ਗੈਰੀ ਬੜਿੰਗ ਦੀ ਅਗਵਾਈ ਹੇਠ ਅਨਾਜ਼ ਮੰਡੀ ਅਮਲੋਹ ਵਿਖੇ ਰਾਜ ਦੇ...

ਵਿਧਾਇਕ ਗੈਰੀ ਬੜਿੰਗ ਦੀ ਅਗਵਾਈ ਹੇਠ ਅਨਾਜ਼ ਮੰਡੀ ਅਮਲੋਹ ਵਿਖੇ ਰਾਜ ਦੇ 1000 ਖੇਡ ਮੈਦਾਨਾਂ ਦੇ ਉਦਘਾਟਨ ਲਈ ਰੱਖੇ ਸਮਾਗਮ ਵਿੱਚ ਹੋਇਆ ਰਿਕਾਰਡ ਤੋੜ ਇਕੱਠ

Record-Breaking Public Turnout at Amloh Grain Market Event Celebrating the Inauguration of 1,000 Rural Sports Grounds Under MLA Gary Barring's Leadership.

ਅਮਲੋਹ/ਫ਼ਤਹਿਗੜ੍ਹ ਸਾਹਿਬ, 12 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਅਨਾਜ਼ ਮੰਡੀ ਅਮਲੋਹ ਵਿਖੇ ਸੂਬੇ ਅੰਦਰ ਤੀਜੇ ਪੜਾਅ ਤਹਿਤ ਮੁਕੰਮਲ ਹੋਏ 1000 ਖੇਡ ਮੈਦਾਨਾਂ ਦੇ ਉਦਘਾਟਨ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਲੋਕਾਂ ਦਾ ਰਿਕਾਰਡ ਤੋੜ ਇਕੱਠ ਹੋਇਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਹਲਕਾ ਅਮਲੋਹ ਦੇ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਮੂਲੀਅਤ ਕਰਨ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਵਿਧਾਇਕ ਗੈਰੀ ਬੜਿੰਗ ਦੀ ਅਗਵਾਈ ਹੇਠ ਕੀਤੇ ਗਏ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਲਕਾ ਅਮਲੋਹ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਏ ਸਰਬਪੱਖੀ ਵਿਕਾਸ ਕਾਰਜਾਂ ਲਈ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ, ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਵਾਧਾ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਸਦਕਾ ਹਲਕਾ ਅਮਲੋਹ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਜਾ ਰਹੀ ਹੈ। ਵਿਧਾਇਕ ਨੇ ਇਸ ਮੌਕੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਵੱਡੀ ਗਿਣਤੀ ਵਿੱਚ ਪਹੁੰਚੇ ਹਲਕੇ ਦੇ ਲੋਕਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਪਿਆਰ,ਸਹਿਯੋਗ ਅਤੇ ਭਰੋਸਾ ਉਨ੍ਹਾਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹਲਕੇ ਦੇ ਲੋਕ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

ਉਨ੍ਹਾਂ ਹਲਕਾ ਅਮਲੋਹ ਵਿੱਚ ਹੁਣ ਤੱਕ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਅਤੇ ਹਲਕੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਉਹ ਭਵਿੱਖ ਵਿੱਚ ਵੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦਾ ਸੇਵਾਦਾਰ ਬਣਕੇ ਹਲਕੇ ਵਿੱਚ ਕੰਮ ਕਰਦੇ ਰਹਿਣਗੇ ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਹਲਕੇ ਅੰਦਰ  ਸਿੱਖਿਆ, ਸਿਹਤ, ਬਿਜਲੀ ਦੇ ਖ਼ੇਤਰ ਸਮੇਤ ਹੋਰ ਵਿਭਾਗਾਂ ਦੇ 455.22 ਕਰੋੜ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ। ਉਥੇ ਹੀ ਗੋਬਿੰਦਗੜ੍ਹ ਅਮਲੋਹ  ਦੀਆਂ 55 ਕਿਲੋਮੀਟਰ ਸੜ੍ਹਕਾਂ ਤੇ ਕਰੀਬ 41 ਕਰੋੜ ਖਰਚ ਕੀਤਾ ਗਿਆ ਹੈ। ਉਹਨਾ ਦੱਸਿਆ ਕਿ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਕ਼ਰੀਬ 48.77 ਕਰੋੜ ਰੁਪਏ ਖਰਚ ਕੀਤੇ ਗਏ ਹਨ। ਖੇਤਾਂ ਨੂੰ ਸੰਚਾਈ ਲਈ ਨਹਿਰੀ ਪਾਣੀ ਦੇਣ ਲਈ 06.01 ਕਰੋੜ ਦੀ ਲਾਗਤ ਨਾਲ 23.32 ਕਿਲੋਮੀਟਰ ਪਾਇਪ ਲਾਇਨ ਪਾਈ ਗਈ ਹੈ। ਉਹਨਾ ਦੱਸਿਆ ਕਿ ਹਲਕੇ ਦੀਆਂ ਮੰਡੀਆਂ ਵਿੱਚ ਪੱਕੇ ਫੜ੍ਹ, ਸ਼ੈੱਡ ਅਤੇ ਸੜਕਾਂ ਤੇ ਕਰੀਬ 8.54 ਕਰੋੜ ਰੁਪਏ ਖਰਚ ਕੀਤੇ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments