Homeਹਰਿਆਣਾਹਰਿਆਣਾ ਦੇ 50 ਲੱਖ ਤੋਂ ਵੱਧ ਲੋਕਾਂ ਨੂੰ ₹1,595 ਕਰੋੜ ਦੀ ਰਾਹਤ

ਹਰਿਆਣਾ ਦੇ 50 ਲੱਖ ਤੋਂ ਵੱਧ ਲੋਕਾਂ ਨੂੰ ₹1,595 ਕਰੋੜ ਦੀ ਰਾਹਤ

Haryana Transfers ₹1,595 Crore to Over 50 Lakh Beneficiaries Through DBT

ਹਰਿਆਣਾ, 10 ਅਗਸਤ, 2026 (ਸੰਜੀਵ ਸ਼ਰਮਾ) : ਹਰਿਆਣਾ ਸਰਕਾਰ ਨੇ ਵੱਖ-ਵੱਖ ਭਲਾਈ ਯੋਜਨਾਵਾਂ ਤਹਿਤ ਸੂਬੇ ਦੇ ਲੱਖਾਂ ਲੋਕਾਂ ਨੂੰ ਵਿੱਤੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 50 ਲੱਖ 48 ਹਜ਼ਾਰ 73 ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 1,595 ਕਰੋੜ 50 ਲੱਖ ਰੁਪਏ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਭੇਜੀ।

ਇਸ ਵਿੱਚ ਕਿਸਾਨਾਂ, ਮਹਿਲਾਵਾਂ ਅਤੇ ਪੈਨਸ਼ਨਧਾਰਕਾਂ ਸਮੇਤ ਵੱਖ-ਵੱਖ ਵਰਗਾਂ ਦੇ ਲਾਭਪਾਤਰੀ ਸ਼ਾਮਲ ਹਨ। ਸਰਕਾਰ ਵੱਲੋਂ ਲਾਡੋ ਲਕਸ਼ਮੀ ਯੋਜਨਾ’ ਦੀ ਕਿਸ਼ਤ ਵੀ ਜਾਰੀ ਕੀਤੀ ਗਈ ਹੈ। ਲਾਭ ਵੰਡ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਅਤੇ ਲੋਕਾਂ ਤੱਕ ਸਿੱਧੇ ਤੌਰ ’ਤੇ ਵਿੱਤੀ ਸਹਾਇਤਾ ਪਹੁੰਚਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ DBT ਰਾਹੀਂ ਰਕਮ ਸਿੱਧੀ ਖਾਤਿਆਂ ਵਿੱਚ ਪਹੁੰਚਣ ਨਾਲ ਵਿਚੋਲਿਆਂ ਦੀ ਭੂਮਿਕਾ ਘਟਦੀ ਹੈ ਅਤੇ ਲਾਭਪਾਤਰੀਆਂ ਨੂੰ ਸਮੇਂ ਸਿਰ ਸਹਾਇਤਾ ਮਿਲਦੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments