Homeਹਰਿਆਣਾਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਪਾਕੀਸਤਾਨ ਵਿੱਚ 22 ਨਵੰਬਰ ਤੋਂ 1 ਦਸੰਬਰ, 2026 ਤੱਕ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਪਾਕੀਸਤਾਨ ਵਿੱਚ 22 ਨਵੰਬਰ ਤੋਂ 1 ਦਸੰਬਰ, 2026 ਤੱਕ ਹੋਣਗੇ ਧਾਰਮਿਕ ਸਮਾਰੋਹ

Religious ceremonies marking the Prakash Purab of Sri Guru Nanak Dev Ji will be held across Pakistan from November 22 to December 1, 2026.

ਚੰਡੀਗੜ੍ਹ, 8 ਸਤੰਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਗੁਰਪੁਰਬ) ਦੇ ਪਾਵਨ ਮੌਕੇ ਤੇ ਪਾਕੀਸਤਾਨ ਵਿੱਚ 22 ਨਵੰਬਰ, 2026 ਤੋਂ ਦਸੰਬਰ, 2026 ਤੱਕ ਆਯੋਜਿਤ ਹੋਣ ਵਾਲੇ ਧਾਰਮਿਕ ਸਮਾਰੋਹਾਂ ਵਿੱਚ ਹਿੱਸਾ ਲੈਣ ਲਈ ਸਿੱਖ ਸੰਗਤ ਤੋਂ ਅਰਜ਼ੀਆਂ ਮੰਗੀਆਂ ਹਨ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਹਿ ਵਿਭਾਗਹਰਿਆਣਾ ਸਰਕਾਰ ਵੱਲੋਂ ਇਸ ਪ੍ਰਸਤਾਵਿਤ ਸਿੱਖ ਜਥੇ ਵਿੱਚ ਸ਼ਾਮਲ ਹੋਣ ਦੇ ਇੱਛੁਕ ਸ਼ਰਧਾਲੂਆਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਇੱਛੁਕ ਸਿੱਖ ਸ਼ਰਧਾਲੂ ਆਪਣੀਆਂ ਅਰਜ਼ੀਆਂ 12 ਸਤੰਬਰ, 2026 ਤੱਕ ਜਾਂ ਇਸ ਤੋਂ ਪਹਿਲਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਕੁਰੂਕਸ਼ੇਤਰ ਕੋਲ ਜਮ੍ਹਾਂ ਕਰਵਾ ਸਕਦੇ ਹਨਤਾਂ ਜੋ ਤੈਅ ਸਮਾਂ ਸੀਮਾ ਦੇ ਅੰਦਰ ਪੁਲਿਸ ਤਸਦੀਕ ਅਤੇ ਹੋਰ ਜ਼ਰੂਰੀ ਰਸਮੀ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਸਕਣ।ਬੁਲਾਰੇ ਨੇ ਅਪੀਲ ਕੀਤੀ ਹੈ ਕਿ ਸਾਰੇ ਬਿਨੈਕਾਰ ਤੈਅ ਸਮੇਂ ਦੇ ਅੰਦਰ ਆਪਣੇ ਪੂਰੇ ਵੇਰਵਿਆਂ ਨਾਲ ਸਾਰੇ ਜ਼ਰੂਰੀ ਦਸਤਾਵੇਜ਼ ਨੱਥੀ ਕਰਕੇ ਹੀ ਅਰਜ਼ੀਆਂ ਜਮ੍ਹਾਂ ਕਰਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਅਧੂਰੀਆਂ ਅਰਜ਼ੀਆਂ ਜਾਂ ਤੈਅ ਮਿਤੀ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਤੇ ਕਿਸੇ ਵੀ ਸੂਰਤ ਵਿੱਚ ਵਿਚਾਰ ਨਹੀਂ ਕੀਤਾ ਜਾਵੇਗਾ। ਸਮਾਂ ਸੀਮਾ ਦੇ ਅੰਦਰ ਪ੍ਰਾਪਤ ਸਾਰੀਆਂ ਅਰਜ਼ੀਆਂ ਨੂੰ ਲਾਗੂ ਨਿਯਮਾਂ ਅਤੇ ਤੈਅ ਪ੍ਰਕਿਰਿਆ ਦੇ ਅਨੁਸਾਰ ਅੱਗੇ ਦੀ ਕਾਰਵਾਈ ਲਈ ਪ੍ਰੋਸੈਸ ਕੀਤਾ ਜਾਵੇਗਾ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments