ਚੜ੍ਹਦੀਕਲਾ ਟਾਈਮ ਟੀਵੀ ਵੱਲੋਂ ਸੰਗਤਾਂ ਨੂੰ ਸ਼ਾਮ 7 ਤੋਂ 9 ਵਜੇ ਤੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ
ਪਟਿਆਲਾ, 9 ਜੁਲਾਈ: ਸਿੰਘ ਸਾਹਿਬ ਗਿਆਨੀ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡਾ ਵਾਲਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 11ਵੇਂ ਅਤੇ 12ਵੇਂ ਸ੍ਰੀ ਸਹਿਜ ਪਾਠ ਦੀ ਸੰਪੂਰਨਤਾ ਦੇ ਸਬੰਧ ਵਿੱਚ 14 ਜੁਲਾਈ 2026, ਦਿਨ ਮੰਗਲਵਾਰ ਨੂੰ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।
ਇਹ ਸਮਾਗਮ ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ, ਅਰਬਨ ਅਸਟੇਟ ਫੇਜ਼-2, ਪਟਿਆਲਾ ਵਿਖੇ ਸ਼ਾਮ 7:00 ਵਜੇ ਤੋਂ 9:00 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਗੁਰਬਾਣੀ ਕੀਰਤਨ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ।
ਸਮਾਗਮ ਲਈ ਸਿੰਘ ਸਾਹਿਬ ਗਿਆਨੀ ਸਾਹਿਬ ਸਿੰਘ ਜੀ (ਸ਼ਾਹਬਾਦ ਮਾਰਕੰਡਾ ਵਾਲੇ) ਅਤੇ ਭਾਈ ਸਾਹਿਬ ਡਾ. ਸ. ਜਗਜੀਤ ਸਿੰਘ ਦਰਦੀ, ਮੁੱਖ ਸਰਪ੍ਰਸਤ ਅਤੇ ਚੇਅਰਮੈਨ, ਚੜ੍ਹਦੀਕਲਾ ਟਾਈਮ ਟੀਵੀ ਵੱਲੋਂ ਸੰਗਤ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਗਈ ਹੈ।

ਜਿਹੜੀਆਂ ਸੰਗਤਾਂ ਖੁਦ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕਣਗੀਆਂ, ਉਹ ਇਸ ਧਾਰਮਿਕ ਸਮਾਗਮ ਦਾ ਸਿੱਧਾ ਪ੍ਰਸਾਰਣ ਚੜ੍ਹਦੀਕਲਾ ਟਾਈਮ ਟੀਵੀ ‘ਤੇ ਵੇਖ ਸਕਣਗੀਆਂ।
ਸੰਗਤਾਂ ਨੂੰ ਸਮੇਂ ਸਿਰ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਵਿੱਚ ਸ਼ਾਮਲ ਹੋਣ ਅਤੇ ਗੁਰੂ ਸਾਹਿਬ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।








