Home ਪਟਿਆਲਾ ਅਪਡੇਟ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦੇ ਨਵੀਨੀਕਰਨ ਨੂੰ ਹਰੀ ਝੰਡੀ, ਜਲਦ ਸ਼ੁਰੂ...

ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦੇ ਨਵੀਨੀਕਰਨ ਨੂੰ ਹਰੀ ਝੰਡੀ, ਜਲਦ ਸ਼ੁਰੂ ਹੋਣਗੇ ਨਿਰਮਾਣ ਕਾਰਜ

0

ਪਟਿਆਲਾ:23ਜੁਲਾਈ (ਛਤਰਪਾਲ ਸਿੰਘ):ਪਟਿਆਲਾ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਦੇ ਨਵੀਨੀਕਰਨ ਦਾ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਪ੍ਰੋਜੈਕਟ ਹੁਣ ਜਲਦ ਜ਼ਮੀਨ ‘ਤੇ ਉਤਰਣ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਨਵੀਨੀਕਰਨ ਲਈ ਲੋੜੀਂਦੀਆਂ ਪ੍ਰਕਿਰਿਆਵਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਨਿਰਮਾਣ ਕਾਰਜ ਜਲਦੀ ਸ਼ੁਰੂ ਕਰ ਦਿੱਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਪੁਰਾਣਾ ਬੱਸ ਸਟੈਂਡ ਸ਼ਹਿਰ ਦੀ ਆਵਾਜਾਈ ਪ੍ਰਣਾਲੀ ਦਾ ਇੱਕ ਅਹਿਮ ਕੇਂਦਰ ਹੈ, ਜਿਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ। ਨਵੀਨੀਕਰਨ ਤੋਂ ਬਾਅਦ ਯਾਤਰੀਆਂ ਨੂੰ ਵਧੀਆ ਇੰਤਜ਼ਾਰ ਘਰ, ਸਾਫ਼-ਸੁਥਰੇ ਪ੍ਰਬੰਧ, ਪਾਰਕਿੰਗ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਹਰਪਾਲ ਜੁਨੇਜਾ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਬੱਸ ਸਟੈਂਡ ਦੀ ਦਿੱਖ ਵਿੱਚ ਸੁਧਾਰ ਆਵੇਗਾ, ਸਗੋਂ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੀਨੀਕਰਨ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਪਟਿਆਲਾ ਦੇ ਵਸਨੀਕਾਂ ਅਤੇ ਬਾਹਰੋਂ ਆਉਣ ਵਾਲੇ ਯਾਤਰੀਆਂ ਨੂੰ ਬਿਹਤਰ ਅਤੇ ਆਧੁਨਿਕ ਸਹੂਲਤਾਂ ਦਾ ਲਾਭ ਮਿਲੇਗਾ। ਇਸ ਪ੍ਰੋਜੈਕਟ ਨੂੰ ਸ਼ਹਿਰ ਦੇ ਵਿਕਾਸ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

Exit mobile version