Home ਪੰਜਾਬ ‘ਸਿੱਖਿਆ ਕ੍ਰਾਂਤੀ’ ਦੇ ਨਤੀਜੇ ਆਉਣ ਲੱਗੇ ਸਾਹਮਣੇ, ਸਰਕਾਰੀ ਸਕੂਲਾਂ ਦੇ ਵਿਦਿਆਰਥੀ NEET...

‘ਸਿੱਖਿਆ ਕ੍ਰਾਂਤੀ’ ਦੇ ਨਤੀਜੇ ਆਉਣ ਲੱਗੇ ਸਾਹਮਣੇ, ਸਰਕਾਰੀ ਸਕੂਲਾਂ ਦੇ ਵਿਦਿਆਰਥੀ NEET ਪਾਸ ਕਰਕੇ ਬਣ ਰਹੇ ਹਨ ਡਾਕਟਰ: ਭਗਵੰਤ ਮਾਨ

Punjab's Education Revolution Delivers Results as Government School Students Clear NEET and Aspire to Become Doctors: CM Bhagwant Mann

0

2022 ਤੋਂ ਸ਼ੁਰੂ ਹੋਏ ਸਿੱਖਿਆ ਸੁਧਾਰਾਂ ਨਾਲ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲ ਰਹੀ ਨਵੀਂ ਉਡਾਣ; ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਦੇਣਾ ਸਰਕਾਰ ਦੀ ਸਭ ਤੋਂ ਵੱਡੀ ਵਚਨਬੱਧਤਾ।

ਪੰਜਾਬ, 04 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਵਿੱਚ ਸਾਲ 2022 ਤੋਂ ਸ਼ੁਰੂ ਕੀਤੀ ਗਈ ‘ਸਿੱਖਿਆ ਕ੍ਰਾਂਤੀ’ ਦੇ ਨਤੀਜੇ ਹੁਣ ਸਾਹਮਣੇ ਆਉਣ ਲੱਗੇ ਹਨ। ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਹੋਣਹਾਰ ਵਿਦਿਆਰਥੀ ਨੀਟ (NEET) ਵਰਗੀ ਦੇਸ਼ ਦੀ ਮੁਸ਼ਕਲ ਮੈਡੀਕਲ ਦਾਖਲਾ ਪ੍ਰੀਖਿਆ ਪਾਸ ਕਰਕੇ ਡਾਕਟਰ ਬਣਨ ਦੇ ਆਪਣੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2022 ਤੋਂ ਸਿੱਖਿਆ ਦੇ ਖੇਤਰ ਵਿੱਚ ਸ਼ੁਰੂ ਕੀਤੇ ਗਏ ਸੁਧਾਰਾਂ ਦਾ ਸਕਾਰਾਤਮਕ ਪ੍ਰਭਾਵ ਹੁਣ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਦਿਖਾਈ ਦੇ ਰਿਹਾ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਨੀਟ ਪ੍ਰੀਖਿਆ ਪਾਸ ਕਰਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਉਨ੍ਹਾਂ ਵਿੱਚ ਵੀ ਵੱਡੀਆਂ ਪ੍ਰਾਪਤੀਆਂ ਕਰਨ ਦੀ ਸਮਰੱਥਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਰੌਸ਼ਨ ਕਰਨਾ ਅਤੇ ਸੂਬੇ ਦੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਸਭ ਤੋਂ ਵੱਡੀ ਵਚਨਬੱਧਤਾ ਹੈ। ਉਨ੍ਹਾਂ ਅਨੁਸਾਰ ਹਰ ਬੱਚੇ ਨੂੰ ਬਿਹਤਰ ਸਿੱਖਿਆ ਦੇ ਮੌਕੇ ਮਿਲਣੇ ਚਾਹੀਦੇ ਹਨ, ਤਾਂ ਜੋ ਉਹ ਆਪਣੀ ਮਿਹਨਤ ਅਤੇ ਕਾਬਲੀਅਤ ਦੇ ਦਮ ‘ਤੇ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰ ਸਕੇ। ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਡਾਕਟਰ, ਇੰਜੀਨੀਅਰ ਅਤੇ ਹੋਰ ਉੱਚ ਅਹੁਦਿਆਂ ਤੱਕ ਪਹੁੰਚਣ ਦੇ ਬਰਾਬਰ ਮੌਕੇ ਮੁਹੱਈਆ ਕਰਵਾਏ ਜਾ ਸਕਦੇ ਹਨ। ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨਾ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ।

 

Exit mobile version