Homeਪੰਜਾਬਜੀ ਰਾਮ ਜੀ ਯੋਜਨਾ ਤਹਿਤ ਪਿੰਡਾਂ ਦੇ ਵਿਕਾਸ ਲਈ ਸਮੀਖਿਆ ਮੀਟਿੰਗ

ਜੀ ਰਾਮ ਜੀ ਯੋਜਨਾ ਤਹਿਤ ਪਿੰਡਾਂ ਦੇ ਵਿਕਾਸ ਲਈ ਸਮੀਖਿਆ ਮੀਟਿੰਗ

ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਨਰਿੰਦਰ ਕੌਰ ਭਰਾਜ

ਸੰਗਰੂਰ, 20 ਜੁਲਾਈ, 2026 (ਗੁਰਪ੍ਰੀਤ ਸਿੰਘ): ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਉਣ ਦੇ ਉਦੇਸ਼ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਜੀ ਰਾਮ ਜੀ’ (G RAM G) ਯੋਜਨਾ ਸਬੰਧੀ ਇੱਕ ਅਹਿਮ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਵਿੱਚ ਪੰਚਾਇਤ ਵਿਭਾਗ ਦੇ ਅਧਿਕਾਰੀਆਂ, ਬਲਾਕ ਪੱਧਰੀ ਅਧਿਕਾਰੀਆਂ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਆਉਣ ਵਾਲੇ ਕੰਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਵਿਧਾਇਕ ਭਰਾਜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਜਨਾ ਅਧੀਨ ਮਸਟ ਰੋਲ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਹੋਵੇ ਅਤੇ ਗ੍ਰਾਮ ਸਭਾਵਾਂ ਨਿਯਮਿਤ ਤੌਰ ’ਤੇ ਕਰਵਾਈਆਂ ਜਾਣ ਤਾਂ ਜੋ ਲੋਕਾਂ ਦੀ ਭਾਗੀਦਾਰੀ ਨਾਲ ਵਿਕਾਸ ਯੋਜਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਨਾਲ ਜੁੜੇ ਹਰ ਕੰਮ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਯਕੀਨੀ ਬਣਾਉਣ ਲਈ ਲੋਕਾਂ ਦੀ ਰਾਏ ਨੂੰ ਤਰਜੀਹ ਦੇਣਾ ਲਾਜ਼ਮੀ ਹੈ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੀ ਤਰੱਕੀ ਅਤੇ ਲੋਕਾਂ ਦੀ ਆਰਥਿਕ ਮਜ਼ਬੂਤੀ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ‘ਜੀ ਰਾਮ ਜੀ’ ਯੋਜਨਾ ਤਹਿਤ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋੜਵੰਦ ਪਰਿਵਾਰਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਨੇ ਸਰਪੰਚਾਂ ਨੂੰ ਪਿੰਡਾਂ ਦੀਆਂ ਸਾਂਝੀਆਂ ਸਹੂਲਤਾਂ ਨਾਲ ਜੁੜੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨ ਲਈ ਪ੍ਰੇਰਿਤ ਕੀਤਾ। ਗਲੀਆਂ-ਨਾਲੀਆਂ ਦੀ ਮੁਰੰਮਤ, ਪਾਰਕਾਂ ਦਾ ਸੁੰਦਰੀਕਰਨ, ਛੱਪੜਾਂ ਦੇ ਨਵੀਨੀਕਰਨ ਅਤੇ ਹੋਰ ਜਨਹਿੱਤ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ’ਤੇ ਜ਼ੋਰ ਦਿੱਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਹਦਾਇਤਾਂ ਅਨੁਸਾਰ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਬੀਡੀਪੀਓਜ਼ ਅਤੇ ਪੰਚਾਇਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਵੇ।

ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਵਿੰਦਰ ਸਿੰਘ ਬੱਗਾ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ, ਪੰਚਾਇਤ ਸਕੱਤਰ, ਸਰਪੰਚ, ਪੰਚ ਅਤੇ ਹੋਰ ਪ੍ਰਮੁੱਖ ਆਗੂ ਵੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments