Homeਪਟਿਆਲਾ ਅਪਡੇਟਜਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਦਾ  ਸ੍ਰੀਮਤੀ ਰੇਨੂ ਭਗਤ, ਅਸੀਸਟੈਂਟ...

ਜਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਦਾ  ਸ੍ਰੀਮਤੀ ਰੇਨੂ ਭਗਤ, ਅਸੀਸਟੈਂਟ ਡਾਇਰੈਕਟਰ, ਸੈਂਸਜ ਓਪਰੇਸ਼ਨ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ

Renu Bhagat Reviews Census 2027 Population Enumeration Preparations in Patiala District

ਪਟਿਆਲਾ, 18 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ)  : ਸ੍ਰੀਮਤੀ ਰੇਨੂ ਭਗਤ (ਅਸੀਸਟੈਂਟ ਡਾਇਰੈਕਟਰ, ਸੈਂਸਜ ਓਪਰੇਸ਼ਨ ਪੰਜਾਬ) ਵੱਲੋਂ ਮਿਤੀ 17.10.2026 ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਦਫਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ, ਸੈਂਸਜ ਸੈੱਲ, ਪਟਿਆਲਾ ਵਿਖੇ ਮੀਟਿੰਗ ਕੀਤੀ ਅਤੇ Census-2027 Phase-II (PE) CMMS Portal ਸਬੰਧੀ ਟ੍ਰੇਨਿੰਗ ਦਿੱਤੀ ਗਈ। ਮੀਟਿੰਗ ਵਿੱਚ ਉਪ ਅਰਥ ਅਤੇ ਅੰਕੜਾ ਸਲਾਹਕਾਰ-ਕਮ-ਵਧੀਕ ਜਿਲ੍ਹਾ ਸੈਂਸਜ ਅਫਸਰ ਸ੍ਰੀਮਤੀ ਜਸਵਿੰਦਰ ਕੌਰ ਅਤੇ 15 ਚਾਰਜ ਦਫਤਰਾਂ (6 ਤਹਿਸੀਲ, 5 ਨਗਰ ਕੌਸਲ ਅਤੇ 4 ਨਗਰ ਪੰਚਾਇਤਾਂ) ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ। ਇਸ ਦੌਰਾਨ ਅਸੀਸਟੈਂਟ ਡਾਇਰੈਕਟਰ, ਸੈਂਸਜ ਓਪਰੇਸ਼ਨ ਪੰਜਾਬ ਵੱਲੋਂ ਜਨਗਣਨਾ ਦੇ ਦੂਜੇ ਪੜਾਅ ਦੇ ਮਹੱਤਵਪੂਰਨ ਕੰਮਾਂ ਜਿਵੇਂ ਕਿ HLB ਰਿਵਿਊ, EB ਕਾਰਵਿੰਗ ਅਤੇ ਹੋਰ ਸਹਾਇਕ ਗਤੀਵਿਧੀਆਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਕੋਆਰਡੀਨੇਟਰ, ਚਾਰਜ ਕਲਰਕਾਂ ਅਤੇ ਤਕਨੀਕੀ ਸਹਾਇਕਾਂ (Technical Assistants) ਨੂੰ ਟ੍ਰੇਨਿੰਗ ਦਿੱਤੀ ਗਈ।

ਉਨ੍ਹਾ ਵੱਲੋਂ ਦੱਸਿਆ ਗਿਆ ਕਿ ਇਸ ਵਾਰ ਜਨਗਣਨਾ ਵਿੱਚ ‘ਸੈਲਫ ਇਨੁਮੀਰੇਸ਼ਨ’ (ਸਵੈ-ਗਣਨਾ) ਦੀ ਇੱਕ ਨਵੀਂ ਪਹਿਲ ਕੀਤੀ ਗਈ ਹੈ। ਇਸ ਤਹਿਤ ਕੋਈ ਵੀ ਨਾਗਰਿਕ 16 ਨਵੰਬਰ 2026 ਤੋਂ 30 ਨਵੰਬਰ 2026 ਤੱਕ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਦੀ ਗਿਣਤੀ ਖੁਦ ਕਰ ਸਕਦਾ ਹੈ। ਇਸ ਤੋਂ ਬਾਅਦ, ਜਨਗਣਨਾ ਦਾ ਦੂਜਾ ਮੁੱਖ ਫੇਸ 01 ਦਸੰਬਰ 2026 ਤੋਂ 04 ਜਨਵਰੀ 2027 ਤੱਕ ਚੱਲੇਗਾ, ਜਿਸ ਵਿੱਚ ਸਰਕਾਰੀ ਗਿਣਤੀਕਾਰ (ਇਨੁਮੀਰੇਟਰ) ਲੋਕਾਂ ਦੇ ਘਰ ਘਰ ਜਾ ਕੇ ਆਬਾਦੀ ਦੀ ਗਣਨਾ ਦਾ ਕੰਮ ਮੁਕੰਮਲ ਕਰਨਗੇ। ਮਾਨਯੋਗ ਡਿਪਟੀ ਕਮਿਸ਼ਨਰ ਜੀ ਅਤੇ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਪਟਿਆਲਾ ਜੀ ਵੱਲੋਂ ਜਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ-2027 ਦੇ ਇਸ ਮਹੱਤਵਪੂਰਨ ਕੰਮ ਵਿਚ ਪੂਰਨ ਸਹਿਯੋਗ ਕਰਨ ਦੀ ਕੀਤੀ ਅਪੀਲ।

RELATED ARTICLES
- Advertisment -
Google search engine
Google search engine
Google search engine

Most Popular

Recent Comments