Home ਪੰਜਾਬ ਪੰਜਾਬ ਬੰਦ ਦੌਰਾਨ ਕਈ ਥਾਵਾਂ ‘ਤੇ ਸੜਕਾਂ ਜਾਮ, ਰਾਹਗੀਰਾਂ ਨੂੰ ਕਰਨਾ ਪੈ...

ਪੰਜਾਬ ਬੰਦ ਦੌਰਾਨ ਕਈ ਥਾਵਾਂ ‘ਤੇ ਸੜਕਾਂ ਜਾਮ, ਰਾਹਗੀਰਾਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀ ਦਾ ਸਾਹਮਣਾ

Punjab Bandh blocks major roads across the state, leaving commuters stranded in long traffic queues.

0

ਚੰਡੀਗੜ੍ਹ, 21 ਅਗਸਤ, 2026 (ਅਮਨਦੀਪ ਸਰਾਂ) : ਪੰਜਾਬ ਬੰਦ ਦੇ ਸੱਦੇ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬੰਦ ਸਮਰਥਕਾਂ ਵੱਲੋਂ ਸੜਕਾਂ ‘ਤੇ ਆਵਾਜਾਈ ਰੋਕਣ ਕਾਰਨ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਕ ਰਾਜਪੁਰਾ-ਪਟਿਆਲਾ ਸੜਕ ‘ਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸੇ ਤਰ੍ਹਾਂ ਜਲਾਲਾਬਾਦ ਦੇ ਕਈ ਰਸਤਿਆਂ ‘ਤੇ ਵੀ ਬੰਦ ਸਮਰਥਕਾਂ ਵੱਲੋਂ ਆਵਾਜਾਈ ਰੋਕੀ ਗਈ। ਮੋਹਾਲੀ ਵਿੱਚ ਨੈਸ਼ਨਲ ਹਾਈਵੇਅ ‘ਤੇ ਰਸਤਾ ਬੰਦ ਹੋਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਮੋਹਾਲੀ ਦੇ ਵਾਈਪੀਐੱਸ ਚੌਕ ‘ਤੇ ਵੀ ਆਵਾਜਾਈ ਰੋਕਣ ਦੀ ਸੂਚਨਾ ਹੈ। ਬੰਦ ਸਮਰਥਕਾਂ ਵੱਲੋਂ ਟਰੈਕਟਰ-ਟਰਾਲੀਆਂ ਸੜਕਾਂ ‘ਤੇ ਖੜ੍ਹੀਆਂ ਕਰਕੇ ਵਾਹਨਾਂ ਦੀ ਆਵਾਜਾਈ ਰੋਕੀ ਜਾ ਰਹੀ ਹੈ।

ਸੜਕਾਂ ‘ਤੇ ਵੱਡੀ ਗਿਣਤੀ ਵਿੱਚ ਵਾਹਨ ਫਸਣ ਕਾਰਨ ਦਫ਼ਤਰ ਜਾਣ ਵਾਲੇ ਲੋਕਾਂ, ਯਾਤਰੀਆਂ ਅਤੇ ਹੋਰ ਰਾਹਗੀਰਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਵਿੱਚ ਦਿੱਕਤਾਂ ਆ ਰਹੀਆਂ ਹਨ। ਹਾਲਾਂਕਿ ਬੰਦ ਦੇ ਸੱਦੇ ਵਿੱਚ ਐਂਬੂਲੈਂਸ ਅਤੇ ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ, ਪਰ ਕਈ ਥਾਵਾਂ ‘ਤੇ ਸੜਕਾਂ ਪੂਰੀ ਤਰ੍ਹਾਂ ਬੰਦ ਹੋਣ ਕਾਰਨ ਐਮਰਜੈਂਸੀ ਵਾਹਨਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ। ਪ੍ਰਸ਼ਾਸਨ ਵੱਲੋਂ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। Meanwhile, ਲੋਕਾਂ ਨੂੰ ਸੰਭਵ ਹੋਵੇ ਤਾਂ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।

 

Exit mobile version