Homeਪਟਿਆਲਾ ਅਪਡੇਟਸਮਾਣਾ ਨੂੰ ਮਿਲੇਗਾ ਅੰਤਰਰਾਸ਼ਟਰੀ ਪੱਧਰ ਦਾ ਖੇਡ ਸਟੇਡੀਅਮ, ਮੁੱਖ ਮੰਤਰੀ ਭਗਵੰਤ ਮਾਨ...

ਸਮਾਣਾ ਨੂੰ ਮਿਲੇਗਾ ਅੰਤਰਰਾਸ਼ਟਰੀ ਪੱਧਰ ਦਾ ਖੇਡ ਸਟੇਡੀਅਮ, ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ ਨੀਂਹ ਪੱਥਰ

International level stadium will be built at a cost of Rs 10.35 crore, Chief Minister said – only sports The most effective weapon against drugs

10.35 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅੰਤਰਰਾਸ਼ਟਰੀ ਪੱਧਰ ਦਾ ਸਟੇਡੀਅਮ, ਮੁੱਖ ਮੰਤਰੀ ਨੇ ਕਿਹਾ– ਖੇਡਾਂ ਹੀ ਨਸ਼ਿਆਂ ਵਿਰੁੱਧ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ

ਸਮਾਣਾ, 26 ਜੂਨ: (ਵਿਸ਼ਾਲ ਗੁਪਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ 10.35 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅੰਤਰਰਾਸ਼ਟਰੀ ਪੱਧਰ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਡੇ ਪੱਧਰ ‘ਤੇ ਖੇਡ ਬੁਨਿਆਦੀ ਢਾਂਚਾ ਤਿਆਰ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ 1,250 ਕਰੋੜ ਰੁਪਏ ਦੀ ਲਾਗਤ ਨਾਲ 3,100 ਆਧੁਨਿਕ ਖੇਡ ਮੈਦਾਨ ਅਤੇ ਸਟੇਡੀਅਮ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਖੇਡਾਂ ਨਾਲ ਜੁੜੇ ਹੁੰਦੇ ਹਨ, ਉਹ ਆਪਣਾ ਸਮਾਂ ਅਤੇ ਊਰਜਾ ਆਪਣੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਲਗਾਉਂਦੇ ਹਨ, ਜਿਸ ਕਾਰਨ ਉਹ ਨਸ਼ਿਆਂ ਤੋਂ ਦੂਰ ਰਹਿੰਦੇ ਹਨ।

ਉਨ੍ਹਾਂ ਦੱਸਿਆ ਕਿ ਸਮਾਣਾ ਦਾ ਇਹ ਸਟੇਡੀਅਮ ਨੌਂ ਏਕੜ ਜ਼ਮੀਨ ‘ਤੇ ਬਣੇਗਾ, ਜਿਸ ਵਿੱਚ ਅੱਠ ਲੇਨਾਂ ਵਾਲਾ 400 ਮੀਟਰ ਦਾ ਸਿੰਥੈਟਿਕ ਅਥਲੈਟਿਕ ਟਰੈਕ, ਸ਼ਾਟ ਪੁੱਟ, ਹੈਮਰ ਥਰੋਅ, ਲਾਂਗ ਜੰਪ, ਹਾਈ ਜੰਪ, ਡਿਸਕਸ ਥਰੋਅ ਸਮੇਤ ਕਈ ਵਿਸ਼ਵ ਪੱਧਰੀ ਖੇਡ ਸਹੂਲਤਾਂ ਉਪਲਬਧ ਹੋਣਗੀਆਂ। ਇਸ ਨਾਲ ਸਮਾਣਾ ਅਤੇ ਆਸ-ਪਾਸ ਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀ ਤਿਆਰੀ ਲਈ ਬਿਹਤਰ ਮੌਕੇ ਮਿਲਣਗੇ।

ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਬਣ ਰਹੇ ਖੇਡ ਮੈਦਾਨਾਂ ਵਿੱਚ ਰਨਿੰਗ ਟਰੈਕ, ਵਾਲੀਬਾਲ, ਫੁੱਟਬਾਲ ਅਤੇ ਹਾਕੀ ਦੇ ਮੈਦਾਨ, ਵਾਕਿੰਗ ਟਰੈਕ, ਫਲੱਡ ਲਾਈਟਾਂ, ਬੱਚਿਆਂ ਲਈ ਖੇਡ ਜ਼ੋਨ, ਵ੍ਹੀਲਚੇਅਰ ਰੈਂਪ ਅਤੇ ਖੇਡ ਸਮਾਨ ਲਈ ਸਟੋਰੇਜ ਵਰਗੀਆਂ ਆਧੁਨਿਕ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਖਿਡਾਰੀਆਂ ਨੂੰ ਮਿਆਰੀ ਕੋਚਿੰਗ ਅਤੇ ਖੇਡ ਕਿੱਟਾਂ ਵੀ ਦਿੱਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਸਾਲ 2026-27 ਦੇ ਬਜਟ ਵਿੱਚ ਖੇਡਾਂ ਲਈ 1,791 ਕਰੋੜ ਰੁਪਏ ਰੱਖੇ ਗਏ ਹਨ, ਜਦਕਿ 2023 ਦੀ ਨਵੀਂ ਖੇਡ ਨੀਤੀ ਤਹਿਤ ਓਲੰਪਿਕ ਅਤੇ ਏਸ਼ਿਆਈ ਖੇਡਾਂ ਦੀ ਤਿਆਰੀ ਕਰਨ ਵਾਲੇ ਖਿਡਾਰੀਆਂ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਅੰਤਰਰਾਸ਼ਟਰੀ ਪੱਧਰ ‘ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਅਤੇ ਸਰਕਾਰੀ ਨੌਕਰੀਆਂ ਨਾਲ ਵੀ ਸਨਮਾਨਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਇਸ ਸਾਲ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਦੀ ਮੇਜ਼ਬਾਨੀ ਕਰੇਗਾ। ਇਹ ਟੂਰਨਾਮੈਂਟ ਮੁਹਾਲੀ ਦੇ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਕਰਵਾਇਆ ਜਾਵੇਗਾ, ਜੋ ਪੰਜਾਬ ਲਈ ਖੇਡਾਂ ਦੇ ਖੇਤਰ ਵਿੱਚ ਇੱਕ ਇਤਿਹਾਸਕ ਉਪਲਬਧੀ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਤੰਦਰੁਸਤ, ਨਸ਼ਾ-ਮੁਕਤ ਅਤੇ ਤਰੱਕੀਸ਼ੀਲ ਪੰਜਾਬ ਦੀ ਸਿਰਜਣਾ ਕਰਨਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments