Home ਪੰਜਾਬ ਨਸ਼ਿਆਂ ‘ਤੇ ਸੰਗਰੂਰ ਪੁਲਿਸ ਦਾ ਸ਼ਿਕੰਜਾ: 66 ਦੋਸ਼ੀ ਗ੍ਰਿਫ਼ਤਾਰ, 44 ਕੇਸ ਦਰਜ

ਨਸ਼ਿਆਂ ‘ਤੇ ਸੰਗਰੂਰ ਪੁਲਿਸ ਦਾ ਸ਼ਿਕੰਜਾ: 66 ਦੋਸ਼ੀ ਗ੍ਰਿਫ਼ਤਾਰ, 44 ਕੇਸ ਦਰਜ

0
ਸੰਗਰੂਰ, 25 ਜੁਲਾਈ, 2026(ਦੀਪਕ ਦੱਤਾ): ਥਾਣਾ ਸਿਟੀ-1 ਸੰਗਰੂਰ, ਭਵਾਨੀਗੜ੍ਹ, ਦਿੜ੍ਹਬਾ ਅਤੇ ਲੋਂਗੋਵਾਲ ਦੇ ਏਰੀਆ ਵਿੱਚ ਚੋਰੀਆਂ/ਲੁੱਟਾਂ-ਖੋਹਾਂ ਕਰਨ ਵਾਲੇ 09 ਦੋਸੀਆਂ ਨੂੰ ਗ੍ਰਿਫਤਾਰ ਕਰਕੇ, ਉਨ੍ਹਾ ਪਾਸੋਂ ਚੋਰੀਸ਼ੁਦਾ 776 ਗ੍ਰਾਮ ਚਾਂਦੀ, 37 ਕਿੱਲੋ 500 ਗ੍ਰਾਮ डांघा, 02 भेटव मटाटव, 01 यूँम, 01 Dragon light, 01 Hair Dryer, 01 Headphone ਅਤੇ 03 ਮੋਟਰਸਾਈਕਲ ਬ੍ਰਾਮਦ ਕਰਵਾਏ ਗਏ।
ਡਾ. ਰਵਜੋਤ ਗਰੇਵਾਲ IPS, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 16.07.2026 ਤੋਂ 24.07.2026 ਤੱਕ ਡਰੱਗ ਦੇ 33 ਮੁਕੱਦਮੇਂ ਦਰਜ ਕਰਕੇ 53 ਦੋਸੀਆਂ ਨੂੰ ਕਾਬੂ ਕਰਕੇ 149 ਗ੍ਰਾਮ ਹੈਰੋਇਨ, 22 ਕਿੱਲੋ ਭੁੱਕੀ ਚੂਰਾ ਪੋਸਤ, 25 ਨਸ਼ੀਲੇ ਟੀਕੇ ਅਤੇ 175 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ। ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 11 ਮੁਕੱਦਮੇਂ ਦਰਜ ਕਰਕੇ 13 ਦੋਸੀਆਂ ਨੂੰ ਕਾਬੂ ਕਰਕੇ 117 ਲੀਟਰ ਸਰਾਬ ਠੇਕਾ ਦੇਸੀ, 13.500 ਲੀਟਰ ਸਰਾਬ ਨਜਾਇਜ ਅਤੇ 65 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ।
ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ-ਵੱਖ ਗਜਟਿਡ ਅਫਸਰਾਂ/ਮੁੱਖ ਅਫਸਰਾਂ ਵੱਲੋਂ 55 ਪਿੰਡਾਂ/ਸਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Exit mobile version