ਸਰਹਿੰਦ/ ਬੱਸੀ ਪਠਾਣਾ, 06 ਸਤੰਬਰ, 2026 (ਕਾਜਲ) : ਸ਼ਹਿਰਾਂ ਦੇ ਵੱਖ-ਵੱਖ ਵਾਰਡਾਂ ਵਿੱਚ ਸਫ਼ਾਈ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਨਗਰ ਕੌਂਸਲ ਸਰਹਿੰਦ ਅਤੇ ਬੱਸੀ ਪਠਾਣਾਂ ਵੱਲੋਂ ਪਿਛਲੇ 09 ਦਿਨਾਂ ਤੋਂ ਮਿਸ਼ਨ ਕਲੀਨ ਪੰਜਾਬ ਤਹਿਤ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ। ਨਗਰ ਕੌਂਸਲ ਸਰਹਿੰਦ ਦੀਆਂ ਸਫ਼ਾਈ ਟੀਮਾਂ ਵੱਲੋਂ ਵਾਰਡ ਨੰਬਰ 11,12 ਅਤੇ ਨਗਰ ਕੌਂਸਲ ਬਸੀ ਪਠਾਣਾਂ ਵੱਲੋਂ ਮੁਹੱਲਾ ਸਿੰਘਪੁਰਾ ਵਿੱਚ ਵਿਸ਼ੇਸ਼ ਤੌਰ ’ਤੇ ਸਫ਼ਾਈ ਕਾਰਜ ਕਰਵਾਏ ਗਏ।

ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਸ੍ਰੀਮਤੀ ਆਸ਼ਾ ਰਾਣੀ ਅਤੇ ਨਗਰ ਕੌਂਸਲ ਬੱਸੀ ਪਠਾਣਾ ਦੇ ਪ੍ਰਧਾਨ ਰਾਜ ਕੁਮਾਰ ਪੁਰੀ ਦੀ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਕਾਰਜਾਂ ਦੌਰਾਨ ਵਾਰਡਾਂ ਦੀਆਂ ਸੜਕਾਂ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਇਕੱਠੇ ਹੋਏ ਕੂੜੇ-ਕਰਕਟ ਨੂੰ ਹਟਾਇਆ ਗਿਆ ਅਤੇ ਸਫ਼ਾਈ ਕਰਮਚਾਰੀਆਂ ਵੱਲੋਂ ਥਾਵਾਂ ਨੂੰ ਸਾਫ਼-ਸੁਥਰਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰੇਕ ਵਾਰਡ ਨੂੰ ਸਾਫ਼ ਰੱਖਣ ਲਈ ਨਗਰ ਕੌਂਸਲ ਵੱਲੋਂ ਵਾਰਡ-ਵਾਰ ਸਫ਼ਾਈ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕੂੜਾ ਸੜਕਾਂ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਣ ਅਤੇ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੂੰ ਹੀ ਸੌਂਪਣ।
ਸਰਹਿੰਦ ਸ਼ਹਿਰ ਦੇ ਵਾਰਡ ਨੰਬਰ 11,12 ਅਤੇ ਬਸੀ ਪਠਾਣਾਂ ਦੇ ਮੁਹੱਲਾ ਸਿੰਘਪੁਰਾ ਵਿੱਚ ਸਫ਼ਾਈ ਕਾਰਜਾਂ ਨੂੰ ਮਿਲੀ ਹੋਰ ਰਫ਼ਤਾਰ
Sanitation Drive Gains Momentum in Sirhind and Bassi Pathana







