Homeਪਟਿਆਲਾ ਅਪਡੇਟਪਾਤੜਾਂ 'ਚ ਸਫ਼ਾਈ ਸੇਵਕਾਂ ਦਾ ਰੋਸ ਪ੍ਰਦਰਸ਼ਨ, ਪੱਕੀ ਨੌਕਰੀ ਸਮੇਤ ਮੰਗਾਂ ਪੂਰੀਆਂ...

ਪਾਤੜਾਂ ‘ਚ ਸਫ਼ਾਈ ਸੇਵਕਾਂ ਦਾ ਰੋਸ ਪ੍ਰਦਰਸ਼ਨ, ਪੱਕੀ ਨੌਕਰੀ ਸਮੇਤ ਮੰਗਾਂ ਪੂਰੀਆਂ ਕਰਨ ਦੀ ਮੰਗ

ਪਟਿਆਲਾ ,20 ਜੁਲਾਈ(ਜਗਦੇਵ ਸਿੰਘ ਜੱਗੀ):ਪਾਤੜਾਂ ਵਿੱਚ ਸਫ਼ਾਈ ਸੇਵਕ ਮਜ਼ਦੂਰ ਯੂਨੀਅਨ ਨੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਨੀਤੀਆਂ ਦੇ ਵਿਰੋਧ ਵਿੱਚ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ‘ਤੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਪ੍ਰਧਾਨ ਰਵੀ ਕੁਮਾਰ ਲੋਹਟ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਸਫ਼ਾਈ ਸੇਵਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਅਪੀਲ ਕੀਤੀ।

ਪ੍ਰਦਰਸ਼ਨ ਵਿੱਚ ਕਾਂਗਰਸ ਐੱਸ.ਸੀ. ਸੈੱਲ ਦੇ ਚੇਅਰਮੈਨ ਨਛੱਤਰ ਸਿੰਘ ਅਰਾਈਮਾਜਰਾ ਵੀ ਸ਼ਾਮਲ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਸਫ਼ਾਈ ਸੇਵਕਾਂ ਨੂੰ ਪੱਕਾ ਕਰਨ ਦੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਕਈ ਸ਼ਹਿਰਾਂ ਵਿੱਚ ਕੂੜੇ ਦੇ ਢੇਰ ਲੱਗ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।

ਯੂਨੀਅਨ ਦੇ ਆਗੂਆਂ ਰਵੀ ਕੁਮਾਰ ਲੋਹਟ ਅਤੇ ਬਲਵਾਨ ਸਿੰਘ ਚੌਹਾਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਫ਼ਾਈ ਸੇਵਕਾਂ ਨੂੰ ਪੱਕਾ ਕਰਨ ਅਤੇ ਹੋਰ ਲੰਬਿਤ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments