ਚੰਡੀਗੜ੍ਹ, 1 ਜੁਲਾਈ (ਹਰਸ਼ਪ੍ਰੀਤ ਕੌਰ): ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਪੰਜਾਬ ਭਰ ਵਿੱਚ ਸਕੂਲ ਮੁੜ ਖੁੱਲ੍ਹ ਗਏ ਹਨ। ਇਸ ਤੋਂ ਪਹਿਲਾਂ ਸਕੂਲਾਂ ਦੀਆਂ ਛੁੱਟੀਆਂ ਵਧਣ ਬਾਰੇ ਕਈ ਤਰ੍ਹਾਂ ਦੇ ਅੰਦਾਜ਼ੇ ਲਗਾਏ ਜਾ ਰਹੇ ਸਨ, ਪਰ ਸਿੱਖਿਆ ਵਿਭਾਗ ਨੇ ਕੱਲ੍ਹ ਹੀ ਇਹ ਸਾਫ਼ ਕਰ ਦਿੱਤਾ ਸੀ ਕਿ ਛੁੱਟੀਆਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ ਅਤੇ ਸਕੂਲ 1 ਜੁਲਾਈ 2026 ਤੋਂ ਹੀ ਖੁੱਲ੍ਹਣਗੇ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰੀ ਭਾਰਤ ਵਿੱਚ 2 ਜੁਲਾਈ ਤੋਂ ਮੀਂਹ ਪੈਣਾ ਸ਼ੁਰੂ ਹੋ ਜਾਵੇਗਾ।
