Homeਪੰਜਾਬਸੁਨਾਮ ਦੇ ਪਿੰਡ ਸੋਹੀਆਂ ਕਲਾਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ...

ਸੁਨਾਮ ਦੇ ਪਿੰਡ ਸੋਹੀਆਂ ਕਲਾਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ

ਸੰਗਰੂਰ/ਸੁਨਾਮ, 22 ਜੁਲਾਈ,2026 (ਪ੍ਰਭਜੋਤ ਸਿੰਘ): ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਸੁਨਾਮ ਬਲਾਕ ਦੇ ਪਿੰਡ ਸੋਹੀਆਂ ਕਲਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਸਕ੍ਰੀਨਿੰਗ ਕਰਵਾਈ ਗਈ। ਇਸ ਦੌਰਾਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੇ ਜੀਵਨ, ਵਿਚਾਰਾਂ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਪਿੰਡ ਦੀ ਸਰਪੰਚ ਕੁਲਵੰਤ ਕੌਰ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਸਮਾਜ ਨੂੰ ਬਰਾਬਰੀ, ਮਨੁੱਖਤਾ, ਭਾਈਚਾਰੇ ਅਤੇ ਸੱਚਾਈ ਦੇ ਰਸਤੇ ‘ਤੇ ਚੱਲਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਡਾਕੂਮੈਂਟਰੀਆਂ ਰਾਹੀਂ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਸ਼ਲਾਘਾਯੋਗ ਹੈ।

ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਣਾਦਾਇਕ ਹਨ। ਉਨ੍ਹਾਂ ਦਾ ਜੀਵਨ ਸਮਾਜਿਕ ਏਕਤਾ, ਬਰਾਬਰੀ ਅਤੇ ਸਰਬੱਤ ਦੇ ਭਲੇ ਦਾ ਪ੍ਰਤੀਕ ਹੈ, ਜਿਸ ਤੋਂ ਨਵੀਂ ਪੀੜ੍ਹੀ ਨੂੰ ਸਿੱਖਿਆ ਲੈਣ ਦੀ ਲੋੜ ਹੈ।

ਡਾਕੂਮੈਂਟਰੀ ਪ੍ਰਦਰਸ਼ਨ ਦੌਰਾਨ ਪਿੰਡ ਦੇ ਪੰਚਾਇਤੀ ਮੈਂਬਰਾਂ, ਪਤਵੰਤੇ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ। ਲੋਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਮਹਾਨ ਸ਼ਖਸੀਅਤਾਂ ਦੀ ਵਿਚਾਰਧਾਰਾ ਨਾਲ ਜੋੜਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments