Homeਪਟਿਆਲਾ ਅਪਡੇਟਐਸ.ਡੀ.ਐਮ. ਸਮਾਣਾ ਵੱਲੋਂ ਪਰਾਲੀ ਪ੍ਰਬੰਧਨ ਤੇ ਜ਼ੀਰੋ ਸਟਬਲ ਬਰਨਿੰਗ ਲਈ ਬੇਲਰ ਮਾਲਕਾਂ...

ਐਸ.ਡੀ.ਐਮ. ਸਮਾਣਾ ਵੱਲੋਂ ਪਰਾਲੀ ਪ੍ਰਬੰਧਨ ਤੇ ਜ਼ੀਰੋ ਸਟਬਲ ਬਰਨਿੰਗ ਲਈ ਬੇਲਰ ਮਾਲਕਾਂ ਤੇ ਕਲੱਸਟਰ ਅਧਿਕਾਰੀਆਂ ਨਾਲ ਬੈਠਕ

SDM Samana Reviews Stubble Management Measures to Promote Zero Burning

ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ

ਸਮਾਣਾ, 6 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਸਮਾਣਾ ਸਬ ਡਵੀਜ਼ਨ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਐਸ.ਡੀ.ਐਮ. ਸਮਾਣਾ ਰਿਚਾ ਗੋਇਲ ਵੱਲੋਂ ਬੇਲਰ ਮਸ਼ੀਨਾਂ ਦੇ ਮਾਲਕਾਂ ਅਤੇ ਸਬ ਡਵੀਜ਼ਨ ਦੇ ਕਲੱਸਟਰ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਦੌਰਾਨ ਬਲਾਕ ਸਮਾਣਾ ਵਿੱਚ ਪਰਾਲੀ ਪ੍ਰਬੰਧਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਜ਼ੀਰੋ ਸਟਬਲ ਬਰਨਿੰਗ ਦਾ ਟੀਚਾ ਹਾਸਲ ਕਰਨ ਲਈ ਰਣਨੀਤੀ ਉਲੀਕੀ ਗਈ। ਐਸ.ਡੀ.ਐਮ. ਰਿਚਾ ਗੋਇਲ ਨੇ ਬੇਲਰ ਮਸ਼ੀਨਾਂ ਦੇ ਮਾਲਕਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਪਰਾਲੀ ਪ੍ਰਬੰਧਨ ਦੇ ਕੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਕਿਸਾਨਾਂ ਨੂੰ ਪਰਾਲੀ ਦੀ ਅੱਗ ਲਗਾਏ ਬਿਨਾਂ ਇਸ ਦਾ ਯੋਗ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਲਈ ਕਿਸਾਨ ਉਪਲਬਧ ਮਸ਼ੀਨਰੀ ਦਾ ਲਾਭ ਉਠਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments