Home ਪੰਜਾਬ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ-ਡਿਪਟੀ ਕਮਿਸ਼ਨਰ

ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ-ਡਿਪਟੀ ਕਮਿਸ਼ਨਰ

Deputy Commissioner Announces Self-Enumeration from November 16 Under Phase 2 of Census 2027.

0

ਫਤਹਿਗੜ੍ਹ ਸਾਹਿਬ, 14 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਭਾਰਤ ਸਰਕਾਰ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਚਲਾਈ ਜਾਵੇਗੀ ਇਸ ਦੌਰਾਨ ਨਾਗਰਿਕ se.census.gov.in ਪੋਰਟਲ ਰਾਹੀਂ ਆਪਣੇ ਪਰਿਵਾਰ ਸਬੰਧੀ ਵੇਰਵੇ ਖੁਦ ਆਨਲਾਈਨ ਦਰਜ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਵੇਰਵੇ ਸਹੀ ਤੇ ਮੁਕੰਮਲ ਦਰਜ ਕਰਨ ਉਨ੍ਹਾਂ ਕਿਹਾ ਕਿ ਜਨਗਣਨਾ ਦੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਨੂੰ ਸਫ਼ਲ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਆਬਾਦੀ ਗਣਨਾ ਕਰਨਗੇ। ਇਸ ਦੌਰਾਨ ਉਹ ਘਰਾਂ, ਪਰਿਵਾਰਾਂ ਅਤੇ ਵਿਅਕਤੀਆਂ ਸਬੰਧੀ ਜਾਣਕਾਰੀ ਇਕੱਤਰ ਕਰਨਗੇ। ਜਿਨ੍ਹਾਂ ਨਾਗਰਿਕਾਂ ਨੇ ਸਵੈ-ਗਣਨਾ ਕੀਤੀ ਹੋਵੇਗੀ, ਉਨ੍ਹਾਂ ਤੋਂ ਸਵੈ-ਗਣਨਾ ਦੀ ਆਈ.ਡੀ. ਲੈ ਕੇ ਦਰਜ ਕੀਤੇ ਵੇਰਵਿਆਂ ਦੀ ਪੁਸ਼ਟੀ ਕੀਤੀ ਜਾਵੇਗੀ। ਜੇਕਰ ਕੋਈ ਜਾਣਕਾਰੀ ਦਰਜ ਹੋਣ ਤੋਂ ਰਹਿ ਗਈ ਹੋਵੇ ਤਾਂ ਘਰ-ਘਰ ਗਿਣਤੀ ਦੌਰਾਨ ਵੀ ਮੁਹੱਈਆ ਕਰਵਾਈ ਜਾ ਸਕਦੀ ਹੈ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਅਪੀਲ ਕੀਤੀ ਕਿ ਜਿਹੜੇ ਨਾਗਰਿਕ ਕਿਸੇ ਕਾਰਨ ਕਰਕੇ ਆਨਲਾਈਨ ਸਵੈ ਗਣਨਾ ਨਹੀਂ ਕਰ ਸਕਦੇ, ਉਹ ਘਰ ਪਹੁੰਚਣ ਵਾਲੇ ਗਿਣਤੀਕਾਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਨੀਤੀਆਂ ਬਣਾਉਣ ਲਈ ਅਹਿਮ ਆਧਾਰ ਹੁੰਦੇ ਹਨ, ਇਸ ਲਈ ਹਰ ਨਾਗਰਿਕ ਇਸ ਕੌਮੀ ਕਾਰਜ ਵਿੱਚ ਆਪਣਾ ਯੋਗਦਾਨ ਪਾਵੇ।

Exit mobile version