ਫ਼ਤਹਿਗੜ੍ਹ ਸਾਹਿਬ, 29 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਸੈਂਸਜ਼ 2027 ਫੇਜ਼-2 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਸਵੈ ਜਨਗਣਨਾ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਸੈਂਸਜ਼ ਸ੍ਰੀਮਤੀ ਰੇਨੂੰ ਗਰਗ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਪ ਅਰਥ ਅਤੇ ਅੰਕੜਾ ਸਲਾਹਕਾਰ ਨਾਲ ਮੀਟਿੰਗ ਦੌਰਾਨ ਦਿੱਤੀ। ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਤਹਿਤ ਕੋਈ ਵੀ ਵਿਅਕਤੀ ਨਿਰਧਾਰਤ ਵੈੱਬਸਾਈਟ ’ਤੇ ਜਾ ਕੇ ਆਪਣੇ ਪਰਿਵਾਰ ਦੀ ਜਨਗਣਨਾ ਸਬੰਧੀ ਜਾਣਕਾਰੀ ਖੁਦ ਦਰਜ ਕਰਵਾ ਸਕਦਾ ਹੈ। ਇਸ ਤੋਂ ਬਾਅਦ 01 ਦਸੰਬਰ 2026 ਤੋਂ 04 ਜਨਵਰੀ 2027 ਤੱਕ ਗਿਣਤੀਕਾਰਾਂ ਵੱਲੋਂ ਘਰ-ਘਰ ਜਾ ਕੇ ਜਨਗਣਨਾ ਕੀਤੀ ਜਾਵੇਗੀ। ਇਸ ਦੌਰਾਨ ਪਰਿਵਾਰ ਦੇ ਹਰੇਕ ਮੈਂਬਰ ਸਬੰਧੀ ਲਗਭਗ 40 ਸਵਾਲ ਪੁੱਛੇ ਜਾਣਗੇ ਅਤੇ ਲੋੜੀਂਦੀ ਜਾਣਕਾਰੀ ਦਰਜ ਕੀਤੀ ਜਾਵੇਗੀ। ਸ੍ਰੀਮਤੀ ਰੇਨੂੰ ਗਰਗ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੈਂਸਜ਼ 2027 ਫੇਜ਼-2 ਦੀ ਸਮੁੱਚੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਜਨਗਣਨਾ ਨਾਲ ਸਬੰਧਤ ਕੰਮਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ ਜਨਗਣਨਾ ਦੀ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸਫਲ ਬਣਾਉਣ ਵਿੱਚ ਆਪਣਾ ਸਹਿਯੋਗ ਦੇਣ। ਇਸ ਮੌਕੇ ਸਹਾਇਕ ਖੋਜ ਅਫਸਰ ਸ੍ਰੀਮਤੀ ਹਰਮਨਦੀਪ ਕੌਰ, ਇਕਬਾਲ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ਚਰਨਪ੍ਰੀਤ ਸਿੰਘ ਹਾਜਰ ਸਨ।
ਸੈਂਸਜ਼ 2027 ਫੇਜ਼-2 ਤਹਿਤ 16 ਨਵੰਬਰ ਤੋਂ 30 ਨਵੰਬਰ ਤੱਕ ਹੋਵੇਗੀ ਸਵੈ ਜਨਗਣਨਾ-ਸਹਾਇਕ ਡਾਇਰੈਕਟਰ ਸੈਂਸਜ
Self-Enumeration for Census 2027 Phase 2 Scheduled from November 16 to 30, Says Assistant Director, Census.
