Homeਪਟਿਆਲਾ ਅਪਡੇਟਪਿੰਡ ਲੋਟ ’ਚ ‘ਆਪ’ ਤੇ ਭਾਜਪਾ ਨੂੰ ਝਟਕਾ, ਕਈ ਪਰਿਵਾਰ ਕਾਂਗਰਸ ਵਿੱਚ...

ਪਿੰਡ ਲੋਟ ’ਚ ‘ਆਪ’ ਤੇ ਭਾਜਪਾ ਨੂੰ ਝਟਕਾ, ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ

AAP and BJP face a political setback in Lot village as several families reportedly join the Congress.

ਕਾਂਗਰਸ ਦੀਆਂ ਨੀਤੀਆਂ ਅਤੇ ਲੋਕ-ਪੱਖੀ ਸੋਚ ਤੋਂ ਪ੍ਰਭਾਵਿਤ ਲੋਕ ਜੁੜ ਰਹੇ ਨੇ ਨਾਲ – ਮੋਹਿਤ ਮਹਿੰਦਰਾ
ਪਟਿਆਲਾ,8 ਅਗਸਤ, 2026 (ਦੀਪਕ ਦੱਤਾ) : ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਲੋਟ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਇਨ੍ਹਾਂ ਪਾਰਟੀਆਂ ਨਾਲ ਸਬੰਧਤ ਕਈ ਆਗੂਆਂ ਅਤੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਸਾਬਕਾ ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਵੱਲੋਂ ਕੀਤਾ ਗਿਆ।
ਇਸ ਮੌਕੇ ਮੋਹਿਤ ਮਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਲੋਕਤੰਤਰਿਕ ਸੋਚ ਅਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਵਰਗ ਦੇ ਲੋਕ ਹੁਣ ਸੂਬੇ ਦੀ ਮੌਜੂਦਾ ਰਾਜਨੀਤੀ ਨੂੰ ਬਾਰੀਕੀ ਨਾਲ ਸਮਝ ਰਹੇ ਹਨ ਅਤੇ ਉਹ ਅਜਿਹੀ ਸਿਆਸੀ ਪਾਰਟੀ ਦੇ ਨਾਲ ਖੜ੍ਹਨਾ ਚਾਹੁੰਦੇ ਹਨ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾਏ ਅਤੇ ਉਨ੍ਹਾਂ ਦੇ ਹੱਲ ਲਈ ਜ਼ਮੀਨੀ ਪੱਧਰ ’ਤੇ ਕੰਮ ਕਰੇ।
ਮੋਹਿਤ ਮਹਿੰਦਰਾ ਨੇ ਕਿਹਾ ਕਿ ਕਾਂਗਰਸ ਵਰਕਰ ਪਿੰਡਾਂ ਵਿੱਚ ਲੋਕਾਂ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ, ਪਿੰਡਾਂ ਦੇ ਵਿਕਾਸ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਾਂਗਰਸ ਵਿੱਚ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਕ੍ਰਿਸ਼ਨ ਸਿੰਘ ਪੰਚ, ਨੇਤਰ ਸਿੰਘ ਸਾਬਕਾ ਪੰਚ, ਸਤਨਾਮ ਸਿੰਘ, ਬੰਟੀ, ਕੇਸਰ ਸਿੰਘ, ਦਰਸ਼ਨ ਸਿੰਘ, ਲਾਲ ਸਿੰਘ, ਸੰਦੀਪ ਸਿੰਘ ਅਤੇ ਮਿੱਠੂ ਸ਼ਾਮਲ ਹਨ। ਇਨ੍ਹਾਂ ਨੇ ਕਾਂਗਰਸ ਪਾਰਟੀ ਨਾਲ ਮਿਲ ਕੇ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਹਰਬੀਰ ਸਿੰਘ ਢੀਂਡਸਾ ਬਲਾਕ ਪ੍ਰਧਾਨ ਅਲੌਵਾਲ, ਰਘਵੀਰ ਸਿੰਘ ਖੱਟੜਾ ਕਿਸਾਨ ਸੈੱਲ ਪ੍ਰਧਾਨ, ਮਲਕੀਤ ਸਿੰਘ, ਮਿਹਰਬਾਨ ਸ਼ਿਵ ਕੰਵਰ ਸਿੰਘ ਬਾਜਵਾ, ਸੁਰਜੀਤ ਸਿੰਘ, ਗੁਰਧਿਆਨ ਸਿੰਘ, ਬੇਅੰਤ ਸਿੰਘ ਪੰਚ, ਬੇਅੰਤ ਸਿੰਘ ਸਾਬਕਾ ਪੰਚ, ਅੰਮ੍ਰਿਤ ਸਿੰਘ, ਸੰਜੀਵ ਕੁਮਾਰ, ਹਰਵਿੰਦਰ ਸਿੰਘ, ਸਤਵਿੰਦਰ ਸਿੰਘ, ਰਘਵੀਰ ਸਿੰਘ, ਬੱਬੂ, ਭੋਲਾ ਸਿੰਘ, ਪਿਆਰਾ ਸਿੰਘ, ਉਮਰਪ੍ਰੀਤ ਸਿੰਘ ਅਤੇ ਜਗਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਰਹੇ।
RELATED ARTICLES
- Advertisment -
Google search engine
Google search engine
Google search engine

Most Popular

Recent Comments