Homeਪੰਜਾਬਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਵੱਖ-ਵੱਖ ਪਾਰਟੀਆਂ ਨੂੰ ਝਟਕਾ; 50 ਪਰਿਵਾਰ ‘ਆਪ’ ਵਿੱਚ...

ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਵੱਖ-ਵੱਖ ਪਾਰਟੀਆਂ ਨੂੰ ਝਟਕਾ; 50 ਪਰਿਵਾਰ ‘ਆਪ’ ਵਿੱਚ ਸ਼ਾਮਲ

50 families from Rampura Jawaharwala join AAP in a reported political development.

ਲਹਿਰਾਗਾਗਾ, 28 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਪਿੰਡ ਦੇ ਕਰੀਬ 50 ਪਰਿਵਾਰ ਵੱਖ-ਵੱਖ ਰਵਾਇਤੀ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹ ਸਮਾਗਮ ਪੰਚਾਇਤ ਮੈਂਬਰ ਜਸਵਿੰਦਰ ਸਿੰਘ ਦੇ ਗ੍ਰਹਿ ਵਿਖੇ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਅਤੇ ਮੋਹਤਬਰ ਵਿਅਕਤੀਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਰੇਕ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਦਾ ਪਾਰਟੀ ਤੇ ਹਲਕੇ ਦੀ ਬਿਹਤਰੀ ਲਈ ਸੁਚੱਜੇ ਢੰਗ ਨਾਲ ਲਾਭ ਲਿਆ ਜਾਵੇਗਾ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕਾਰਜਾਂ ਤੋਂ ਸੂਬੇ ਦਾ ਹਰ ਵਰਗ ਪ੍ਰਭਾਵਿਤ ਹੈ। ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਕਾਰਜਸ਼ੈਲੀ ਸਦਕਾ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ, ਜਦਕਿ ‘ਆਪ’ ਸਰਕਾਰ ਨੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦਿੰਦਿਆਂ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਦਿਖਾਇਆ ਹੈ। ਹਲਕਾ ਲਹਿਰਾਗਾਗਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਬਰਿੰਦਰ ਕੁਮਾਰ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਲੋਕ ਸੇਵਾ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੀ ਸ਼ਮੂਲੀਅਤ ਨਾਲ ਪਿੰਡ ਰਾਮਪੁਰਾ ਜਵਾਹਰਵਾਲਾ ਸਮੇਤ ਸਮੁੱਚੇ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਜਗਸੀਰ ਸਿੰਘ, ਜਗਜੀਤ ਸਿੰਘ, ਬੱਬਲਜੀਤ ਸਿੰਘ, ਗਗਨਦੀਪ ਸਿੰਘ, ਗੁਰਪੀਤ ਸਿੰਘ, ਸਤਿਨਾਮ ਸਿੰਘ, ਕੁਲਵਿੰਦਰ ਸਿੰਘ, ਸੁਖਚੈਨ ਸਿੰਘ, ਜੱਗੀ ਸਿੰਘ ਗੁਰਦਰਸ਼ਨ ਸਿੰਘ ਤੇ ਹੋਰ ਲੋਕਾਂ ਸਮੇਤ ਵੱਡੀ ਗਿਣਤੀ ਵਿੱਚ ਬੀਬੀਆਂ ਵੀ ਪਾਰਟੀ ਵਿੱਚ ਸ਼ਾਮਲ ਹੋਈਆਂ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments