17 ਸਤੰਬਰ ਤੋਂ 17 ਅਕਤੂਬਰ ਤੱਕ ਹਰਿਆਣਾ ਵਿੱਚ ਚੱਲਣਗੇ 13 ਪ੍ਰਮੁੱਖ ਪ੍ਰੋਗਰਾਮ
ਸਕੂਲਾਂ, ਆਂਗਣਵਾੜੀਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਅਤੇ ਹਰੇਕ ਬੂਥ ਤੱਕ ਪਹੁੰਚੇਗਾ ਅਭਿਆਨ
ਚੰਡੀਗੜ੍ਹ, 13 ਸਤੰਬਰ, 2026 (ਸੰਜੀਵ ਸ਼ਰਮਾ) : ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਅਤੇ ਜਨ-ਸੇਵਾ ਦੇ 25 ਸਾਲ ਪੂਰੇ ਹੋਣ ਦੇ ਮੌਕੇ ਵਿੱਚ 17 ਸਤੰਬਰ ਤੋਂ 17 ਅਕਤੂਬਰ 2026 ਤੱਕ ਆਯੋਜਿਤ ਹੋਣ ਵਾਲੇ ਸੇਵਾ ਸੰਕਲਪ ਅਭਿਆਨ ਨੂੰ ਲੈ ਕੇ ਹਰਿਆਣਾ ਦੇ ਸਿੱਖਿਆ ਮੰਤਰੀ ਸ਼੍ਰੀ ਮਹੀਪਾਲ ਢਾਂਡਾ ਨੇ ਸੋਨੀਪਤ ਵਿੱਚ ਰੇਲਵੇ ਰੋਡ ਸਥਿਤ ਪੀ.ਡਬਲਿਊ.ਡੀ. ਰੇਸਟ ਹਾਊਸ ਵਿੱਚ ਪ੍ਰੈਸ ਕਾਨਫ੍ਰੰਸ ਨੂੰ ਸੰਬੋਧਿਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਆਪਣੇ ਜਨਤਕ ਜੀਵਨ ਦੇ 25 ਸਾਲ ਦੇਸ਼ ਦੀ ਸੇਵਾ, ਰਾਸ਼ਟਰ ਨਿਰਮਾਣ ਅਤੇ ਭਾਰਤ ਨੂੰ ਮਜ਼ਬੂਤ ਬਣਾਉਣ ਲਈ ਸਮਰਪਿਤ ਕੀਤੇ ਹਨ। ਇਨ੍ਹਾਂ 25 ਸਾਲਾਂ ਵਿੱਚ ਗੁਜਰਾਤ ਦੇ ਮੁੱਖ ਮੰਤਰੀ ਤੋਂ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਦੀ ਉਨ੍ਹਾਂ ਦੀ ਯਾਤਰਾ ਵਿੱਚ ਅਨੇਕਾਂ ਅਜਿਹੇ ਫ਼ੈਸਲੇ ਅਤੇ ਕਾਰਜ ਹੋਏ ਹਨ, ਜਿਨ੍ਹਾਂ ਨੇ ਦੇਸ਼ ਦੇ ਵਿਕਾਸ ਦੀ ਦਿਸ਼ਾ ਨੂੰ ਨਵੀਂ ਗਤੀ ਦਿੱਤੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਸੇਵਾ ਸੰਕਲਪ ਅਭਿਆਨ ਸਿਰਫ ਇੱਕ ਪ੍ਰੋਗਰਾਮ ਨਹੀਂ, ਸਗੋਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਸੇਵਾ, ਸਮਰਪਣ ਅਤੇ ਰਾਸ਼ਟਰ ਨਿਰਮਾਣ ਦੇ ਕਾਰਜਾਂ ਨੂੰ ਸਮਾਜ ਦੇ ਹਰੇਕ ਵਰਗ ਤੱਕ ਪਹੁੰਚਾਉਣ ਦਾ ਵਿਆਪਕ ਅਭਿਆਨ ਹੈ। ਹਰਿਆਣਾ ਵਿੱਚ ਇਸ ਅਭਿਆਨ ਤਹਿਤ 13 ਪ੍ਰਮੁੱਖ ਪ੍ਰੋਗਰਾਮ ਨਿਰਧਾਰਿਤ ਕੀਤੇ ਗਏ ਹਨ, ਜਿਨ੍ਹਾਂ ਨੂੰ ਪਿੰਡ-ਪਿੰਡ, ਗਲੀ-ਮੁਹੱਲੇ, ਸਕੂਲਾਂ, ਸੰਸਥਾਵਾਂ ਅਤੇ ਬੂਥ ਪੱਧਰ ਤੱਕ ਲਿਜਾਇਆ ਜਾਵੇਗਾ।
ਗੁਜਰਾਤ ਤੋਂ ਸ਼ੁਰੂ ਹੋਈ ਵਿਕਾਸ ਦੀ ਯਾਤਰਾ ਬਣੀ ਦੇਸ਼ ਲਈ ਮਾਡਲ
ਸ਼੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਭੁਜ ਦੇ ਭਿਆਨਕ ਭੂਚਾਲ ਵਰਗੀ ਵੱਡੀ ਕੁਦਰਤੀ ਤ੍ਰਾਸਦੀ ਤੋਂ ਬਾਅਦ ਰਾਜ ਨੂੰ ਮੁੜ ਖੜ੍ਹਾ ਕਰਨ ਦਾ ਮੌਕਾ ਮਿਲਿਆ। ਉਸ ਸਮੇਂ ਵਿਆਪਕ ਜਾਨੀ ਅਤੇ ਆਰਥਿਕ ਨੁਕਸਾਨ ਦੇ ਬਾਵਜੂਦ ਗੁਜਰਾਤ ਨੇ ਤੇਜ਼ੀ ਨਾਲ ਪੁਨਰ-ਨਿਰਮਾਣ ਕੀਤਾ ਅਤੇ ਅਗਲੇ ਸਾਲਾਂ ਵਿੱਚ ਵਿਕਾਸ ਦੇ ਖੇਤਰ ਵਿੱਚ ਨਵੀਂ ਪਛਾਣ ਬਣਾਈ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਮੁੱਖ ਮੰਤਰੀ ਵਜੋਂ ਲਗਭਗ 12-13 ਸਾਲਾਂ ਦੇ ਕਾਰਜਕਾਲ ਦੌਰਾਨ ਵਿਕਾਸ ਦਾ ਅਜਿਹਾ ਮਾਡਲ ਸਾਹਮਣੇ ਆਇਆ, ਜਿਸ ਦੀ ਚਰਚਾ ਦੇਸ਼ ਹੀ ਨਹੀਂ ਸਗੋਂ ਦੁਨੀਆ ਦੇ ਪੱਧਰ ‘ਤੇ ਵੀ ਹੋਈ। ਇਨ੍ਹਾਂ ਹੀ ਵਿਕਾਸ ਕਾਰਜਾਂ ਅਤੇ ਲੀਡਰਸ਼ਿਪ ਸਮਰੱਥਾ ਦੇ ਕਾਰਨ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਪ੍ਰਤੀ ਵਿਸ਼ਵਾਸ ਮਜ਼ਬੂਤ ਹੋਇਆ ਅਤੇ ਸਾਲ 2014 ਵਿੱਚ ਦੇਸ਼ ਦੀ ਜਨਤਾ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਵਜੋਂ ਆਪਣਾ ਆਸ਼ੀਰਵਾਦ ਦਿੱਤਾ।
ਭਾਰਤ ਦਾ ਗੌਰਵ ਵਧਾਉਣ ਵਿੱਚ ਪ੍ਰਧਾਨ ਮੰਤਰੀ ਦਾ ਮਹੱਤਵਪੂਰਨ ਯੋਗਦਾਨ
ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਸੰਸਾਰਕ ਪੱਧਰ ‘ਤੇ ਆਪਣੀ ਮਜ਼ਬੂਤ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੁਨੀਆ ਦੇ ਅਨੇਕਾਂ ਦੇਸ਼ਾਂ ਵੱਲੋਂ ਸਰਵਉੱਚ ਸਨਮਾਨ ਪ੍ਰਦਾਨ ਕੀਤਾ ਜਾਣਾ ਭਾਰਤ ਦੇ ਵਧਦੇ ਸੰਸਾਰਕ ਪ੍ਰਭਾਵ ਦਾ ਵੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੋਚ ਕੇਵਲ ਭਾਰਤ ਨੂੰ ਅੱਗੇ ਵਧਾਉਣ ਤੱਕ ਸੀਮਤ ਨਹੀਂ ਹੈ, ਸਗੋਂ ਭਾਰਤ ਦੇ ਵਿਚਾਰ ਅਤੇ ‘ਵਸੁਧੈਵ ਕੁਟੁੰਬਕਮ’ ਦੀ ਭਾਵਨਾ ਨੂੰ ਦੁਨੀਆ ਤੱਕ ਪਹੁੰਚਾਉਣ ਦੀ ਹੈ। ਭਾਰਤ ਦਾ ਉਦੇਸ਼ ਵਿਸ਼ਵ ਵਿੱਚ ਸ਼ਾਂਤੀ, ਮਨੁੱਖੀ ਭਲਾਈ ਅਤੇ ਵਿਕਾਸ ਨੂੰ ਉਤਸ਼ਾਹ ਦੇਣਾ ਹੈ। ਇਸ ਲਈ ਸਭ ਤੋਂ ਪਹਿਲਾਂ ਭਾਰਤ ਨੂੰ ਆਰਥਿਕ, ਸਮਾਜਿਕ, ਤਕਨੀਕੀ ਅਤੇ ਰਣਨੀਤਕ (ਸਾਮਰਿਕ) ਰੂਪ ਵਿੱਚ ਮਜ਼ਬੂਤ ਬਣਾਉਣਾ ਜ਼ਰੂਰੀ ਹੈ।
ਸੜਕ, ਰੇਲ ਅਤੇ ਹਵਾਈ ਕਨੈਕਟੀਵਿਟੀ ਨਾਲ ਵਿਕਾਸ ਨੂੰ ਮਿਲੀ ਗਤੀ
ਸ਼੍ਰੀ ਢਾਂਡਾ ਨੇ ਕਿਹਾ ਕਿ ਕਿਸੇ ਵੀ ਦੇਸ਼ ਦੇ ਵਿਕਾਸ ਲਈ ਮਜ਼ਬੂਤ ਬੁਨਿਆਦੀ ਢਾਂਚਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦੇ ਮਾਧਿਅਮ ਨਾਲ ਪਿੰਡਾਂ ਨੂੰ ਪੱਕੀਆਂ ਸੜਕਾਂ ਨਾਲ ਜੋੜਨ ਦੀ ਦਿਸ਼ਾ ਵਿੱਚ ਇਤਿਹਾਸਕ ਕੰਮ ਹੋਇਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸੜਕ, ਰੇਲ ਅਤੇ ਹਵਾਈ ਕਨੈਕਟੀਵਿਟੀ ਦੇ ਖੇਤਰ ਵਿੱਚ ਅਪੂਰਵ ਵਿਸਥਾਰ ਹੋਇਆ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਿਹਤਰ ਸੜਕ ਸੰਪਰਕ ਉਪਲਬਧ ਹੈ। ਰਾਸ਼ਟਰੀ ਰਾਜਮਾਰਗਾਂ, ਐਕਸਪ੍ਰੈਸਵੇਅ, ਰੇਲਵੇ ਅਤੇ ਹਵਾਈ ਸੇਵਾਵਾਂ ਦੇ ਵਿਸਥਾਰ ਨਾਲ ਵਪਾਰ, ਰੋਜ਼ਗਾਰ ਅਤੇ ਵਿਕਾਸ ਦੀਆਂ ਸੰਭਾਵਨਾਵਾਂ ਵਧੀਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਮੇਤ ਪੂਰੇ ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਹੋਏ ਬਦਲਾਅ ਆਮ ਨਾਗਰਿਕ ਆਪਣੀਆਂ ਅੱਖਾਂ ਨਾਲ ਦੇਖ ਰਿਹਾ ਹੈ।
ਸੁਰੱਖਿਆ ਦੇ ਖੇਤਰ ਵਿੱਚ ਲਏ ਗਏ ਨਿਰਣਾਇਕ ਫ਼ੈਸਲੇ
ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਉਨ੍ਹਾਂ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਨੂੰ ਇੱਕ ਵੱਡਾ ਫ਼ੈਸਲਾ ਦੱਸਦਿਆਂ ਕਿਹਾ ਕਿ ਇਸ ਤੋਂ ਬਾਅਦ ਉੱਥੇ ਵਿਕਾਸ ਅਤੇ ਸ਼ਾਂਤੀ ਦਾ ਨਵਾਂ ਮਾਹੌਲ ਤਿਆਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜੰਮੂ-ਕਸ਼ਮੀਰ ਵਿੱਚ ਅੱਤਵਾਦ ਅਤੇ ਵੱਖਵਾਦ ਦੇ ਕਾਰਨ ਆਮ ਨਾਗਰਿਕਾਂ ਲਈ ਅਨੇਕਾਂ ਚੁਣੌਤੀਆਂ ਸਨ। ਅੱਜ ਉੱਥੇ ਹਾਲਾਤਾਂ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਇਸੇ ਤਰ੍ਹਾਂ ਨਕਸਲਵਾਦ ਵਿਰੁੱਧ ਵੀ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕੀਤੀ ਗਈ ਅਤੇ ਦੇਸ਼ ਦੇ ਕਈ ਖੇਤਰਾਂ ਵਿੱਚ ਸ਼ਾਂਤੀ ਅਤੇ ਸੁਰੱਖਿਆ ਦਾ ਮਾਹੌਲ ਮਜ਼ਬੂਤ ਹੋਇਆ।
ਗਰੀਬ ਪਰਿਵਾਰਾਂ ਤੱਕ ਪਹੁੰਚੀਆਂ ਬੁਨਿਆਦੀ ਸਹੂਲਤਾਂ
ਸ਼੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਉੱਜਵਲਾ ਯੋਜਨਾ ਦੇ ਮਾਧਿਅਮ ਨਾਲ ਕਰੋੜਾਂ ਗਰੀਬ ਪਰਿਵਾਰਾਂ ਦੀਆਂ ਔਰਤਾਂ ਤੱਕ ਰਸੋਈ ਗੈਸ ਕਨੈਕਸ਼ਨ ਪਹੁੰਚਾਉਣ ਦਾ ਕੰਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਦੇ ਮਾਧਿਅਮ ਨਾਲ ਘਰ-ਘਰ ਸ਼ੌਚਾਲਯ ਨਿਰਮਾਣ ਦਾ ਅਭਿਆਨ ਚਲਾਇਆ ਗਿਆ। ਪਹਿਲਾਂ ਜਿਨ੍ਹਾਂ ਵਿਸ਼ਿਆਂ ਨੂੰ ਲੋਕ ਜਨਤਕ ਚਰਚਾ ਦਾ ਹਿੱਸਾ ਬਣਾਉਣ ਵਿੱਚ ਵੀ ਝਿਜਕਦੇ ਸਨ, ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਪ੍ਰਾਥਮਿਕਤਾ ਬਣਾਇਆ। ਇਸ ਦਾ ਨਤੀਜਾ ਇਹ ਹੋਇਆ ਕਿ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੂੰ ਸਤਿਕਾਰਯੋਗ ਜੀਵਨ ਜਿਊਣ ਲਈ ਜ਼ਰੂਰੀ ਸਹੂਲਤਾਂ ਉਪਲਬਧ ਹੋਈਆਂ।
‘ਆਸ਼ੀਰਵਾਦ ਕਾ ਦੀਆ‘ ਪ੍ਰੋਗਰਾਮ ਨਾਲ ਵਿਕਾਸ ਕਾਰਜਾਂ ਦਾ ਹੋਵੇਗਾ ਉਤਸਵ
ਸਿੱਖਿਆ ਮੰਤਰੀ ਨੇ ਦੱਸਿਆ ਕਿ ਸੇਵਾ ਸੰਕਲਪ ਅਭਿਆਨ ਤਹਿਤ ‘ਆਸ਼ੀਰਵਾਦ ਕਾ ਦੀਆ’ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਇਸ ਦੇ ਤਹਿਤ ਉਨ੍ਹਾਂ ਸਥਾਨਾਂ ‘ਤੇ ਦੀਵੇ ਜਗਾ ਕੇ ਖੁਸ਼ੀ ਮਨਾਈ ਜਾਵੇਗੀ, ਜਿੱਥੇ ਪਿਛਲੇ ਸਾਲਾਂ ਵਿੱਚ ਵਿਕਾਸ ਦੇ ਮਹੱਤਵਪੂਰਨ ਕੰਮ ਹੋਏ ਹਨ। ਉਨ੍ਹਾਂ ਦੱਸਿਆ ਕਿ ਜਿੱਥੇ ਨਵੀਂ ਸੜਕ, ਰਾਸ਼ਟਰੀ ਰਾਜਮਾਰਗ, ਸਕੂਲ, ਕਾਲਜ, ਕਮਿਊਨਿਟੀ ਹੈਲਥ ਸੈਂਟਰ, ਪ੍ਰਾਇਮਰੀ ਹੈਲਥ ਸੈਂਟਰ, ਹਸਪਤਾਲ, ਸਕੱਤਰੇਤ ਜਾਂ ਹੋਰ ਮਹੱਤਵਪੂਰਨ ਵਿਕਾਸ ਕਾਰਜ ਹੋਏ ਹਨ, ਉੱਥੇ ਨਾਗਰਿਕ ਇਕੱਠੇ ਹੋ ਕੇ ਦੀਵੇ ਜਗਾਉਣਗੇ ਅਤੇ ਵਿਕਾਸ ਦੀ ਇਸ ਯਾਤਰਾ ਪ੍ਰਤੀ ਧੰਨਵਾਦ ਪ੍ਰਗਟ ਕਰਨਗੇ।
ਸਕੂਲੀ ਵਿਦਿਆਰਥੀਆਂ ਦੇ ਸੁਪਨਿਆਂ ਨਾਲ ਜੁੜੇਗਾ ‘ਸਪਨੋਂ ਕਾ ਭਾਰਤ’
ਸ਼੍ਰੀ ਢਾਂਡਾ ਨੇ ਕਿਹਾ ਕਿ ਦੇਸ਼ ਦੇ ਬੱਚਿਆਂ ਦੇ ਸੁਪਨਿਆਂ ਅਤੇ ਉਨ੍ਹਾਂ ਦੀਆਂ ਕਲਪਨਾਵਾਂ ਨੂੰ ਮੰਚ ਦੇਣ ਲਈ ‘ਸਪਨੋਂ ਕਾ ਭਾਰਤ’ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਇਸ ਤਹਿਤ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਭਾਸ਼ਣ, ਚਿੱਤਰਕਾਰੀ, ਰੰਗੋਲੀ ਸਮੇਤ ਵੱਖ-ਵੱਖ ਮੁਕਾਬਲੇ ਆਯੋਜਿਤ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਆਯੋਜਨ ਪਹਿਲਾਂ ਸਕੂਲ ਪੱਧਰ ‘ਤੇ, ਇਸ ਤੋਂ ਬਾਅਦ ਜ਼ਿਲ੍ਹਾ ਪੱਧਰ ‘ਤੇ ਅਤੇ ਫਿਰ ਰਾਜ ਪੱਧਰ ‘ਤੇ ਕੀਤਾ ਜਾਵੇਗਾ। ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਕਲਪਨਾ ਵਿੱਚ ਭਾਰਤ ਕਿਹੋ ਜਿਹਾ ਹੋਣਾ ਚਾਹੀਦਾ ਹੈ, ਇਸ ਵਿਸ਼ੇ ‘ਤੇ ਉਨ੍ਹਾਂ ਦੀ ਸੋਚ ਨੂੰ ਸਾਹਮਣੇ ਲਿਆਉਣਾ ਇਸ ਪ੍ਰੋਗਰਾਮ ਦਾ ਮਹੱਤਵਪੂਰਨ ਉਦੇਸ਼ ਰਹੇਗਾ।
ਨਮੋ ਸੇਵਾ ਗਾਥਾ ਰਾਹੀਂ ਜਨ-ਭਲਾਈ ਯੋਜਨਾਵਾਂ ਦੀ ਜਾਣਕਾਰੀ
ਸਿੱਖਿਆ ਮੰਤਰੀ ਨੇ ਦੱਸਿਆ ਕਿ ‘ਨਮੋ ਸੇਵਾ ਗਾਥਾ’ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਲਾਗੂ ਕੀਤੀਆਂ ਗਈਆਂ ਵੱਖ-ਵੱਖ ਜਨ-ਭਲਾਈ ਯੋਜਨਾਵਾਂ ਅਤੇ ਨੀਤੀਆਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਨ ਧਨ ਖਾਤੇ, ਔਰਤਾਂ ਅਤੇ ਮਾਤਾਵਾਂ ਦੀ ਸਿਹਤ, ਹੁਨਰ ਵਿਕਾਸ, ਹਰ ਘਰ ਨਲ ਸੇ ਜਲ ਸਮੇਤ ਵੱਖ-ਵੱਖ ਯੋਜਨਾਵਾਂ ਬਾਰੇ ਬੂਥ ਪੱਧਰ ਤੱਕ ਵਰਕਰਾਂ ਅਤੇ ਸਮਾਜ ਦੇ ਲੋਕਾਂ ਦੁਆਰਾ ਨਾਗਰਿਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਸ ਦਾ ਉਦੇਸ਼ ਯੋਗ ਲੋਕਾਂ ਨੂੰ ਯੋਜਨਾਵਾਂ ਦਾ ਲਾਭ ਲੈਣ ਲਈ ਜਾਗਰੂਕ ਕਰਨਾ ਵੀ ਰਹੇਗਾ।
ਆਂਗਣਵਾੜੀ ਕੇਂਦਰਾਂ ‘ਤੇ ਬੱਚਿਆਂ ਅਤੇ ਮਾਤਾਵਾਂ ਲਈ ਵਿਸ਼ੇਸ਼ ਗਤੀਵਿਧੀਆਂ
ਉਨ੍ਹਾਂ ਦੱਸਿਆ ਕਿ ‘ਆਂਗਣ’ ਨਾਂ ਨਾਲ ਵਿਸ਼ੇਸ਼ ਪ੍ਰੋਗਰਾਮ ਆਂਗਣਵਾੜੀ ਕੇਂਦਰਾਂ ‘ਤੇ ਆਯੋਜਿਤ ਕੀਤਾ ਜਾਵੇਗਾ। ਇਸ ਵਿੱਚ ਛੋਟੇ ਬੱਚਿਆਂ ਲਈ ਵੱਖ-ਵੱਖ ਮੁਕਾਬਲੇ ਅਤੇ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਬੱਚਿਆਂ ਦੀਆਂ ਮਾਤਾਵਾਂ ਨੂੰ ਵੀ ਇਨ੍ਹਾਂ ਪ੍ਰੋਗਰਾਮਾਂ ਨਾਲ ਜੋੜਿਆ ਜਾਵੇਗਾ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਨੂੰ ਸਿਹਤਮੰਦ ਗਰਭ-ਅਵਸਥਾ, ਪੋਸ਼ਣ ਅਤੇ ਬੱਚਿਆਂ ਦੀ ਸਿਹਤ ਨਾਲ ਸੰਬੰਧਿਤ ਜ਼ਰੂਰੀ ਜਾਣਕਾਰੀ ਉਪਲਬਧ ਕਰਵਾਉਣ ‘ਤੇ ਵੀ ਧਿਆਨ ਦਿੱਤਾ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਸਿਹਤਮੰਦ ਬੱਚੇ ਅਤੇ ਸਿਹਤਮੰਦ ਮਾਤਾਵਾਂ ਮਜ਼ਬੂਤ ਭਾਰਤ ਦੀ ਨੀਂਹ ਹਨ।
‘ਕਹਾਨੀ ਬਦਲਾਵ ਕੀ‘ ਨਾਲ ਦਿਖਾਇਆ ਜਾਵੇਗਾ 25 ਸਾਲਾਂ ਦਾ ਪਰਿਵਰਤਨ
ਸ਼੍ਰੀ ਮਹੀਪਾਲ ਢਾਂਡਾ ਨੇ ਦੱਸਿਆ ਕਿ ‘ਕਹਾਨੀ ਬਦਲਾਵ ਕੀ’ ਪ੍ਰੋਗਰਾਮ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਦੌਰਾਨ ਦੇਸ਼ ਵਿੱਚ ਹੋਏ ਬਦਲਾਅਾਂ ਨੂੰ ਜਨ-ਜਨ ਤੱਕ ਪਹੁੰਚਾਇਆ ਜਾਵੇਗਾ। ਇਸ ਲਈ ਨੁੱਕੜ ਨਾਟਕ, ਸੋਸ਼ਲ ਮੀਡੀਆ ਅਤੇ ਹੋਰ ਰਚਨਾਤਮਕ ਮਾਧਿਅਮਾਂ ਦੀ ਵਰਤੋਂ ਕੀਤੀ ਜਾਵੇਗੀ। ਲੋਕਾਂ ਨੂੰ ਦੱਸਿਆ ਜਾਵੇਗਾ ਕਿ ਪਿਛਲੇ ਸਾਲਾਂ ਵਿੱਚ ਸੜਕ, ਬਿਜਲੀ, ਪਾਣੀ, ਸਿਹਤ, ਸਿੱਖਿਆ, ਸੁਰੱਖਿਆ, ਤਕਨਾਲੋਜੀ ਅਤੇ ਜਨ-ਭਲਾਈ ਦੇ ਖੇਤਰ ਵਿੱਚ ਕਿਸ ਤਰ੍ਹਾਂ ਪਰਿਵਰਤਨ ਆਇਆ ਹੈ।
ਵਿਕਸਿਤ ਭਾਰਤ ਸੰਕਲਪ ਯਾਤਰਾ ਨਾਲ 2047 ਦੇ ਟੀਚੇ ਦਾ ਸੁਨੇਹਾ
ਸਿੱਖਿਆ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਮਾਧਿਅਮ ਨਾਲ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਨੂੰ ਹਰ ਘਰ ਅਤੇ ਹਰ ਪਿੰਡ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦਾ ਟੀਚਾ ਕਿਸੇ ਇੱਕ ਵਿਅਕਤੀ ਜਾਂ ਸਿਆਸੀ ਪਾਰਟੀ ਦਾ ਨਹੀਂ, ਸਗੋਂ 140 ਕਰੋੜ ਦੇਸ਼ ਵਾਸੀਆਂ ਦਾ ਸਮੂਹਿਕ ਸੰਕਲਪ ਹੈ। ਉਨ੍ਹਾਂ ਨੌਜਵਾਨਾਂ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਸੱਦਾ ਦਿੱਤਾ ਕਿ ਉਹ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਟੀਚੇ ਨੂੰ ਲੈ ਕੇ ਸਕਾਰਾਤਮਕ ਸੋਚ ਅਤੇ ਸਮੂਹਿਕ ਯਤਨ ਜ਼ਰੂਰੀ ਹਨ।
ਸੇਵਾ ਜੋਤੀ ਯਾਤਰਾ ਵਿੱਚ ਦਿਖਾਈ ਦੇਵੇਗੀ ਸਮਰਪਣ ਅਤੇ ਨਿਸ਼ਠਾ ਦੀ ਭਾਵਨਾ
ਸ਼੍ਰੀ ਢਾਂਡਾ ਨੇ ਦੱਸਿਆ ਕਿ ਅਭਿਆਨ ਦੌਰਾਨ ‘ਸੇਵਾ ਜੋਤੀ ਯਾਤਰਾ’ ਵੀ ਕੱਢੀ ਜਾਵੇਗੀ। ਇਸ ਦਾ ਉਦੇਸ਼ ਸਮਾਜ ਵਿੱਚ ਸੇਵਾ, ਸਮਰਪਣ ਅਤੇ ਨਿਸ਼ਠਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਸੇਵਾ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਨੂੰ ਇਸ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਸਾਡੀ ਸੰਸਕ੍ਰਿਤੀ, ਪਰੰਪਰਾ ਅਤੇ ਸਮਾਜਿਕ ਵਿਰਾਸਤ ਨੂੰ ਸੰਭਾਲਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਨਵੀਂ ਪੀੜ੍ਹੀ ਨੂੰ ਆਪਣੀ ਪੁਰਾਣੀ ਸੰਸਕ੍ਰਿਤੀ ਨਾਲ ਜਾਣੂ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਵੀ ਸੇਵਾ ਦਾ ਮਹੱਤਵਪੂਰਨ ਰੂਪ ਮੰਨਿਆ ਜਾਣਾ ਚਾਹੀਦਾ ਹੈ।
‘ਸੇਵਾ ਮੇਰਾ ਯੋਗਦਾਨ‘ ਨਾਲ ਨਾਗਰਿਕ ਬਣਨਗੇ ਸੇਵਾ ਦੇ ਭਾਗੀਦਾਰ
ਸਿੱਖਿਆ ਮੰਤਰੀ ਨੇ ਕਿਹਾ ਕਿ ‘ਸੇਵਾ ਮੇਰਾ ਯੋਗਦਾਨ’ ਪ੍ਰੋਗਰਾਮ ਦੇ ਮਾਧਿਅਮ ਨਾਲ ਹਰੇਕ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਕੋਈ ਵਿਅਕਤੀ ਸਵੱਛਤਾ ਅਭਿਆਨ ਵਿੱਚ ਯੋਗਦਾਨ ਪਾ ਸਕਦਾ ਹੈ ਤਾਂ ਕੋਈ ਖੂਨਦਾਨ ਕੈਂਪ ਦੇ ਮਾਧਿਅਮ ਨਾਲ ਸੇਵਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੇਵਾ ਦਾ ਕੋਈ ਇੱਕ ਰੂਪ ਨਹੀਂ ਹੁੰਦਾ। ਸਮਾਜ ਲਈ ਸਕਾਰਾਤਮਕ ਰੂਪ ਵਿੱਚ ਕੀਤਾ ਗਿਆ ਹਰੇਕ ਕੰਮ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਹੈ।
108 ਮੀਟਰ ਘੇਰੇ ਦੀ ਰੰਗੋਲੀ ਰਾਸ਼ਟਰ ਬਣੇਗੀ ਵਿਸ਼ੇਸ਼ ਖਿੱਚ ਦਾ ਕੇਂਦਰ
ਸ਼੍ਰੀ ਢਾਂਡਾ ਨੇ ਦੱਸਿਆ ਕਿ ਅਭਿਆਨ ਤਹਿਤ ‘ਰੰਗੋਲੀ ਰਾਸ਼ਟਰ’ ਪ੍ਰੋਗਰਾਮ ਵੀ ਆਯੋਜਿਤ ਕੀਤਾ ਜਾਵੇਗਾ। ਇਸ ਦੇ ਅੰਤਰਗਤ 108 ਮੀਟਰ ਦੇ ਘੇਰੇ ਵਿੱਚ ਭਾਰਤ ਦੇ ਨਕਸ਼ੇ ‘ਤੇ ਆਧਾਰਿਤ ਵਿਸ਼ਾਲ ਰੰਗੋਲੀ ਤਿਆਰ ਕੀਤੀ ਜਾਵੇਗੀ। ਇਸ ਰੰਗੋਲੀ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਦੀ ਸੰਸਕ੍ਰਿਤੀ, ਖਾਣ-ਪੀਣ ਅਤੇ ਵੰਨ-ਸੁਵੰਨਤਾ (ਵਿਭਿੰਨਤਾ) ਨੂੰ ਦਰਸਾਉਣ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰੰਗੋਲੀ ਵਿੱਚ ਕੁਦਰਤੀ ਸਮੱਗਰੀ ਜਿਵੇਂ ਚੌਲ, ਪੱਤੇ ਅਤੇ ਹੋਰ ਕੁਦਰਤੀ ਵਸਤੂਆਂ ਦੀ ਵਰਤੋਂ ਕੀਤੀ ਜਾਵੇਗੀ ਅਤੇ ਪਲਾਸਟਿਕ ਅਤੇ ਰਸਾਇਣਕ ਸਮੱਗਰੀ ਦੀ ਵਰਤੋਂ ਤੋਂ ਪਰਹੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਕਲਾ ਅਤੇ ਚਿੱਤਰਕਾਰੀ ਵਿੱਚ ਰੁਚੀ ਰੱਖਣ ਵਾਲੇ ਵਿਦਿਆਰਥੀਆਂ ਅਤੇ ਪ੍ਰਤਿਭਾਸ਼ਾਲੀ ਲੋਕਾਂ ਨੂੰ ਵੀ ਜੋੜਿਆ ਜਾਵੇਗਾ, ਤਾਂ ਜੋ ਉਨ੍ਹਾਂ ਦੀ ਰਚਨਾਤਮਕ ਪ੍ਰਤਿਭਾ ਨੂੰ ਰਾਸ਼ਟਰੀ ਭਾਵਨਾ ਨਾਲ ਜੋੜਿਆ ਜਾ ਸਕੇ।
ਰਾਸ਼ਟਰੀ ਨਵਾਚਾਰ ਚੁਣੌਤੀ ਅਤੇ ਜਨ-ਸੇਵਾ ਮਹਾਕੁੰਭ ਵੀ ਹੋਣਗੇ ਆਯੋਜਿਤ
ਸਿੱਖਿਆ ਮੰਤਰੀ ਨੇ ਦੱਸਿਆ ਕਿ ਅਭਿਆਨ ਤਹਿਤ ਰਾਸ਼ਟਰੀ ਨਵਾਚਾਰ ਚੁਣੌਤੀ ਅਤੇ ਜਨ-ਸੇਵਾ ਮਹਾਕੁੰਭ ਸਮੇਤ ਕੁੱਲ 13 ਪ੍ਰਮੁੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਦੀ ਪ੍ਰਤਿਭਾ, ਸੇਵਾ ਭਾਵਨਾ ਅਤੇ ਰਚਨਾਤਮਕਤਾ ਨੂੰ ਇੱਕ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ 17 ਸਤੰਬਰ ਤੋਂ 17 ਅਕਤੂਬਰ ਤੱਕ ਚੱਲਣ ਵਾਲੇ ਇਨ੍ਹਾਂ ਪ੍ਰੋਗਰਾਮਾਂ ਨੂੰ ਕੇਵਲ ਇੱਕ ਮਹੀਨੇ ਤੱਕ ਸੀਮਤ ਗਤੀਵਿਧੀਆਂ ਵਜੋ ਨਹੀਂ ਦੇਖਿਆ ਜਾਣਾ ਚਾਹੀਦਾ, ਸਗੋਂ ਇਨ੍ਹਾਂ ਦਾ ਉਦੇਸ਼ ਸਮਾਜ ਵਿੱਚ ਲੰਬੇ ਸਮੇਂ ਤੱਕ ਸੇਵਾ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ।
ਹਰ ਬੂਥ, ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚੇਗਾ ਅਭਿਆਨ
ਸ਼੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਇਨ੍ਹਾਂ ਸਾਰੇ ਪ੍ਰੋਗਰਾਮਾਂ ਨੂੰ ਬੂਥ ਪੱਧਰ ਤੱਕ ਲਿਜਾਣ ਦੀ ਯੋਜਨਾ ਹੈ। ਹਰੇਕ ਵਰਕਰ ਦੇ ਨਾਲ-ਨਾਲ ਸਮਾਜਿਕ, ਧਾਰਮਿਕ, ਅਧਿਆਤਮਿਕ, ਸਾਹਿਤਕ ਅਤੇ ਹੋਰ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇਗਾ। ਸਕੂਲਾਂ, ਕਾਲਜਾਂ ਅਤੇ ਵੱਖ-ਵੱਖ ਸੰਸਥਾਵਾਂ ਨੂੰ ਵੀ ਅਭਿਆਨ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਵਿੱਚ ਦੇਸ਼ ਵਿੱਚ ਹੋਏ ਵੱਡੇ ਬਦਲਾਆਂ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਵਿਆਪਕ ਪੱਧਰ ‘ਤੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਸੇਵਾ ਸੰਕਲਪ ਅਭਿਆਨ ਦਾ ਮੂਲ ਭਾਵ ਇਹੋ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋ
