Home ਹਰਿਆਣਾ ਕੈਬਨਿਟ ਮੀਟਿੰਗ ‘ਚ ਕਈ ਅਹਿਮ ਪ੍ਰਸਤਾਵਾਂ ਨੂੰ ਮਨਜ਼ੂਰੀ

ਕੈਬਨਿਟ ਮੀਟਿੰਗ ‘ਚ ਕਈ ਅਹਿਮ ਪ੍ਰਸਤਾਵਾਂ ਨੂੰ ਮਨਜ਼ੂਰੀ

0

ਹਰਿਆਣਾ, 28 ਜੁਲਾਈ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਮੰਗਲਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ 26 ਵਿੱਚੋਂ 22 ਅਜੈਂਡਿਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ। ਕਰੀਬ ਸਾਢੇ ਤਿੰਨ ਘੰਟੇ ਚੱਲੀ ਇਸ ਬੈਠਕ ਦੌਰਾਨ ਉਦਯੋਗ, ਵਿੱਤ, ਉੱਚ ਸਿੱਖਿਆ, ਪੰਚਾਇਤ ਅਤੇ ਪ੍ਰਸ਼ਾਸਨਿਕ ਸੁਧਾਰਾਂ ਨਾਲ ਜੁੜੇ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ।

ਕੈਬਨਿਟ ਨੇ ਪ੍ਰਾਪਰਟੀ ਟੈਕਸ ਲਈ ਨਵਾਂ ਫਾਰਮੂਲਾ ਲਾਗੂ ਕਰਨ ਨੂੰ ਹਰੀ ਝੰਡੀ ਦਿੱਤੀ ਹੈ। ਇਸ ਦੇ ਨਾਲ ਹੀ ਅਗਨੀਵੀਰਾਂ ਲਈ ਸਰਕਾਰੀ ਨੌਕਰੀਆਂ ਵਿੱਚ 20 ਫੀਸਦੀ ਰਾਖਵਾਂ ਕੋਟਾ ਦੇਣ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਮਿਲ ਗਈ ਹੈ।

ਰਾਜ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ (EV) ਨੂੰ ਉਤਸ਼ਾਹਿਤ ਕਰਨ ਲਈ ਵੀ ਵੱਡਾ ਐਲਾਨ ਕੀਤਾ ਹੈ। ਨਵੀਂ ਨੀਤੀ ਤਹਿਤ ਈਵੀ ਖਰੀਦਣ ਵਾਲਿਆਂ ਨੂੰ 100 ਫੀਸਦੀ ਤੱਕ ਛੋਟ ਜਾਂ ਪ੍ਰੋਤਸਾਹਨ ਦਿੱਤਾ ਜਾਵੇਗਾ।ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਫ਼ੈਸਲਿਆਂ ਨਾਲ ਰਾਜ ਵਿੱਚ ਨਿਵੇਸ਼, ਰੋਜ਼ਗਾਰ ਅਤੇ ਹਰਿਤ ਆਵਾਜਾਈ ਨੂੰ ਹੋਰ ਬਲ ਮਿਲੇਗਾ।

 

 

Exit mobile version