Home ਪਟਿਆਲਾ ਅਪਡੇਟ ਭਾਰੀ ਮੀਂਹ ਕਾਰਨ ਖੜ੍ਹੇ ਪਾਣੀ ਦੀ ਨਿਕਾਸੀ ਲਈ ਪਟਿਆਲਾ ਸ਼ਹਿਰ ‘ਚ ਨਗਰ...

ਭਾਰੀ ਮੀਂਹ ਕਾਰਨ ਖੜ੍ਹੇ ਪਾਣੀ ਦੀ ਨਿਕਾਸੀ ਲਈ ਪਟਿਆਲਾ ਸ਼ਹਿਰ ‘ਚ ਨਗਰ ਨਿਗਮ ਦੀਆਂ ਕਈ ਟੀਮਾਂ ਤਾਇਨਾਤ

Several teams of the Municipal Corporation were deployed across Patiala city to drain standing water and restore normal conditions following heavy rainfall.

0
ਪਟਿਆਲਾ, 4 ਅਗਸਤ, 2026 (ਹਰਸ਼ਪ3ੀਤ ਕੌਰ) : ਪਟਿਆਲਾ ਵਿੱਚ ਅੱਜ ਸਵੇਰੇ ਪਈ ਭਾਰੀ ਬਾਰਿਸ਼ ਤੋਂ ਬਾਅਦ, ਸੜਕਾਂ ਅਤੇ ਨੀਵੇਂ ਇਲਾਕਿਆਂ ਵਿਖੇ ਇਕੱਠੇ ਹੋਏ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਦੀਆਂ ਛੇ ਟੀਮਾਂ ਸਵੇਰ ਤੋਂ ਹੀ ਸ਼ਹਿਰ ਵਿੱਚ ਕਾਰਜਸ਼ੀਲ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ, ਇਹ ਟੀਮਾਂ ਸ਼ਹਿਰ ਵਿੱਚ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸਥਾਨਕ ਨਿਵਾਸੀਆਂ ਦੀ ਅਸੁਵਿਧਾ ਨੂੰ ਘੱਟ ਕਰਨ ਲਈ ਨੀਵੇਂ ਥਾਵਾਂ ਤੋਂ ਪਾਣੀ ਦੀ ਨਿਕਾਸੀ ਦਾ ਕੰਮ ਸਰਗਰਮੀ ਨਾਲ ਕਰ ਰਹੀਆਂ ਹਨ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ ਸਥਿਤੀ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਬੰਧਤ ਅਧਿਕਾਰੀਆਂ ਤੇ ਟੀਮਾਂ ਨੂੰ ਮੀਂਹ ਘੱਟਣ ਤੱਕ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਨੂੰ ਫੀਲਡ ਸਟਾਫ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਹੈ ਕਿ ਨੀਵੇਂ ਖੇਤਰਾਂ ਵਿੱਚ ਪਾਣੀ ਜਮ੍ਹਾਂ ਹੋਣ ਦੀ ਸਥਿਤੀ ਦੇ ਹੱਲ ਅਤੇ ਜਿੱਥੇ ਵੀ ਲੋੜ ਹੋਵੇ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਸਾਰੇ ਜ਼ਰੂਰੀ ਉਪਾਅ ਕੀਤੇ ਜਾ ਰਹੇ ਹਨ।

ਇਸੇ ਦੌਰਾਨ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਅੱਜ ਸਵੇਰੇ ਫੁਲਕੀਆਂ ਐਨਕਲੇਵ, ਤ੍ਰਿਪੜੀ, ਭਾਸ਼ਾ ਵਿਭਾਗ ਖੇਤਰ, ਚਾਂਦਨੀ ਚੌਕ, ਜੈਕਬ ਡਰੇਨ ਅਤੇ ਹੋਰ ਨੀਵੇਂ ਇਲਾਕਿਆਂ ਸਮੇਤ ਕਈ ਪਾਣੀ ਭਰਨ ਵਾਲੇ ਖੇਤਰਾਂ ਦਾ ਨਿੱਜੀ ਤੌਰ ‘ਤੇ ਦੌਰਾ ਵੀ ਕੀਤਾ। ਉਨ੍ਹਾਂ ਨੇ ਚੱਲ ਰਹੇ ਪਾਣੀ ਨਿਕਾਸੀ ਦੇ ਕਾਰਜਾਂ ਦਾ ਨਿਰੀਖਣ ਕੀਤਾ, ਜ਼ਮੀਨੀ ਪੱਧਰ ‘ਤੇ ਨਗਰ ਨਿਗਮ ਦੀਆਂ ਟੀਮਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਭਰੇ ਹੋਏ ਮੀਂਹ ਦੇ ਪਾਣੀ ਦੀ ਜਲਦੀ ਨਿਕਾਸੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਫੀਲਡ ਸਟਾਫ ਨੂੰ ਸੰਵੇਦਨਸ਼ੀਲ ਥਾਵਾਂ ‘ਤੇ ਤਾਇਨਾਤ ਰਹਿਣ ਅਤੇ ਮੀਂਹ ਜਾਰੀ ਰਹਿਣ ਕਾਰਨ ਪਾਣੀ ਭਰਨ ਦੀ ਕਿਸੇ ਵੀ ਸੂਚਨਾ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

Exit mobile version