Homeਦੇਸ਼ਦੀਵਾਲੀ ਦੀ ਸਵੇਰ ਦਿੱਲੀ ਵਿੱਚ ਪ੍ਰਦੂਸ਼ਣ ਦਾ ਕਹਿਰ, ਕਈ ਇਲਾਕਿਆਂ ਵਿੱਚ AQI...

ਦੀਵਾਲੀ ਦੀ ਸਵੇਰ ਦਿੱਲੀ ਵਿੱਚ ਪ੍ਰਦੂਸ਼ਣ ਦਾ ਕਹਿਰ, ਕਈ ਇਲਾਕਿਆਂ ਵਿੱਚ AQI 450 ਤੱਕ ਪਹੁੰਚਿਆ

Delhi witnessed severe air pollution on Diwali morning, with AQI reaching 450 in Jahangirpuri and 448 in RK Puram.

ਨਵੀਂ ਦਿੱਲੀ, 8 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ): ਦੀਵਾਲੀ ਦੇ ਤਿਉਹਾਰ ਦੀ ਸਵੇਰ ਕੌਮੀ ਰਾਜਧਾਨੀ ਦਿੱਲੀ ਦੇ ਲੋਕਾਂ ਨੂੰ ਪ੍ਰਦੂਸ਼ਣ ਦੀ ਸੰਘਣੀ ਮਾਰ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦੇ ਅਸਮਾਨ ’ਤੇ ਜ਼ਹਿਰੀਲੀ ਧੁੰਦ ਦੀ ਮੋਟੀ ਪਰਤ ਛਾਈ ਰਹੀ ਅਤੇ ਹਵਾ ਦੀ ਗੁਣਵੱਤਾ ਖ਼ਤਰਨਾਕ ਪੱਧਰ ’ਤੇ ਪਹੁੰਚ ਗਈ। ਦਿੱਲੀ ਵਿੱਚ ਔਸਤ ਹਵਾ ਗੁਣਵੱਤਾ ਸੂਚਕ ਅੰਕ (AQI) 383 ਦਰਜ ਕੀਤਾ ਗਿਆ, ਜੋ ‘ਬੇਹੱਦ ਖ਼ਰਾਬ’ ਸ਼੍ਰੇਣੀ ਵਿੱਚ ਆਉਂਦਾ ਹੈ ਅਤੇ ਗੰਭੀਰ ਪੱਧਰ ਦੇ ਬੇਹੱਦ ਨੇੜੇ ਹੈ। ਹਵਾ ਪ੍ਰਦੂਸ਼ਣ ਦੀ ਸਥਿਤੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਦਿੱਲੀ ਦੇ 54 ਨਿਗਰਾਨੀ ਕੇਂਦਰਾਂ ਵਿੱਚੋਂ 24 ’ਤੇ AQI 401 ਤੋਂ ਉੱਪਰ ਦਰਜ ਕੀਤਾ ਗਿਆ। ਜਹਾਂਗੀਰਪੁਰੀ ਸਭ ਤੋਂ ਵੱਧ ਪ੍ਰਭਾਵਿਤ ਇਲਾਕਾ ਰਿਹਾ, ਜਿੱਥੇ ਹਵਾ ਗੁਣਵੱਤਾ ਸੂਚਕ ਅੰਕ 450 ਤੱਕ ਪਹੁੰਚ ਗਿਆ। ਇਸੇ ਤਰ੍ਹਾਂ ਆਰ.ਕੇ. ਪੁਰਮ ਵਿੱਚ ਵੀ AQI 448 ਦਰਜ ਕੀਤਾ ਗਿਆ। ਇਹ ਅੰਕੜੇ ਰਾਜਧਾਨੀ ਵਿੱਚ ਵਿਗੜ ਰਹੀ ਹਵਾ ਦੀ ਗੰਭੀਰ ਸਥਿਤੀ ਨੂੰ ਦਰਸਾਉਂਦੇ ਹਨ। ਪਿਛਲੇ ਦਿਨਾਂ ਦੇ ਅੰਕੜਿਆਂ ’ਤੇ ਨਜ਼ਰ ਮਾਰੀਏ ਤਾਂ ਹਵਾ ਦੀ ਗੁਣਵੱਤਾ ਵਿੱਚ ਕੁਝ ਉਤਾਰ-ਚੜ੍ਹਾਅ ਦੇਖਣ ਨੂੰ ਮਿਲਿਆ। ਸ਼ੁੱਕਰਵਾਰ ਨੂੰ AQI 382 ਅਤੇ ਸ਼ਨੀਵਾਰ ਨੂੰ 369 ਦਰਜ ਕੀਤਾ ਗਿਆ ਸੀ, ਪਰ ਇਸ ਮਾਮੂਲੀ ਸੁਧਾਰ ਦੇ ਬਾਵਜੂਦ ਪ੍ਰਦੂਸ਼ਣ ਤੋਂ ਕੋਈ ਖ਼ਾਸ ਰਾਹਤ ਨਹੀਂ ਮਿਲੀ। ਦਿੱਲੀ ਦੀ ਹਵਾ ਗੁਣਵੱਤਾ ਅਗਾਊਂ ਚੇਤਾਵਨੀ ਪ੍ਰਣਾਲੀ ਨੇ 8 ਅਤੇ 9 ਨਵੰਬਰ ਨੂੰ ਹਵਾ ਦੀ ਸਥਿਤੀ ਗੰਭੀਰ ਬਣੇ ਰਹਿਣ ਦੀ ਸੰਭਾਵਨਾ ਜਤਾਈ ਹੈ। ਅਗਲੇ ਛੇ ਦਿਨਾਂ ਦੌਰਾਨ ਵੀ ਹਵਾ ਦੀ ਗੁਣਵੱਤਾ ‘ਗੰਭੀਰ’ ਅਤੇ ‘ਬੇਹੱਦ ਖ਼ਰਾਬ’ ਸ਼੍ਰੇਣੀ ਵਿਚਕਾਰ ਰਹਿਣ ਦਾ ਅਨੁਮਾਨ ਹੈ। ਅਜਿਹੇ ਹਾਲਾਤਾਂ ਵਿੱਚ ਬੱਚਿਆਂ, ਬਜ਼ੁਰਗਾਂ ਅਤੇ ਸਾਹ ਸਬੰਧੀ ਸਮੱਸਿਆਵਾਂ ਵਾਲੇ ਲੋਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਲੋੜ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments