Home ਪੰਜਾਬ ਸ਼ੇਰ-ਏ-ਪੰਜਾਬ ਟੀ-20 ਲੀਗ: ਅੱਜ ਖੁੱਲਣਗੇ ਟੂਰਨਾਮੈਂਟ ਦੇ ਪੱਤੇ

ਸ਼ੇਰ-ਏ-ਪੰਜਾਬ ਟੀ-20 ਲੀਗ: ਅੱਜ ਖੁੱਲਣਗੇ ਟੂਰਨਾਮੈਂਟ ਦੇ ਪੱਤੇ

Indian captain Shubman Gill and Member of Parliament Meet Hayer will be specially present.

0

ਚੰਡੀਗੜ੍ਹ, 2 ਅਗਸਤ 2026 (ਜਗਦੇਵ ਸਿੰਘ ਜੱਗੀ) : ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਵੱਲੋਂ ਅੱਜ ਸ਼ੇਰ-ਏ-ਪੰਜਾਬ ਟੀ-20 ਲੀਗ 2026 ਦੇ ਸ਼ਡਿਊਲ ਦਾ ਅਧਿਕਾਰਿਕ ਐਲਾਨ ਕੀਤਾ ਜਾਵੇਗਾ। ਇਸ ਸਬੰਧੀ ਵਿਸ਼ੇਸ਼ ਸਮਾਗਮ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਸਥਿਤ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਕਰਵਾਇਆ ਜਾ ਰਿਹਾ ਹੈ।

ਸਮਾਗਮ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਮੁੱਖ ਆਕਰਸ਼ਣ ਹੋਣਗੇ। ਇਸ ਤੋਂ ਇਲਾਵਾ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਪੰਜਾਬ ਕ੍ਰਿਕਟ ਨਾਲ ਜੁੜੀਆਂ ਕਈ ਪ੍ਰਮੁੱਖ ਹਸਤੀਆਂ, ਖਿਡਾਰੀ ਅਤੇ ਪੀਸੀਏ ਦੇ ਅਧਿਕਾਰੀ ਵੀ ਇਸ ਮੌਕੇ ਹਾਜ਼ਰ ਰਹਿਣਗੇ।

ਪੀਸੀਏ ਵੱਲੋਂ ਆਯੋਜਿਤ ਸ਼ੇਰ-ਏ-ਪੰਜਾਬ ਟੀ-20 ਲੀਗ ਨੂੰ ਸੂਬੇ ਦੇ ਨੌਜਵਾਨ ਕ੍ਰਿਕਟਰਾਂ ਲਈ ਇੱਕ ਵੱਡਾ ਮੰਚ ਮੰਨਿਆ ਜਾਂਦਾ ਹੈ। ਲੀਗ ਰਾਹੀਂ ਉਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਉੱਚ ਪੱਧਰ ਦੀ ਪ੍ਰਤੀਯੋਗਿਤਾ ਵਿੱਚ ਖੇਡਣ ਦਾ ਮੌਕਾ ਮਿਲਦਾ ਹੈ।

ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਅੱਜ ਹੋਣ ਵਾਲੇ ਸ਼ਡਿਊਲ ਐਲਾਨ ‘ਤੇ ਟਿਕੀਆਂ ਹੋਈਆਂ ਹਨ, ਕਿਉਂਕਿ ਇਸ ਨਾਲ ਟੂਰਨਾਮੈਂਟ ਦੀਆਂ ਤਰੀਕਾਂ, ਮੈਚਾਂ ਦੇ ਪ੍ਰੋਗਰਾਮ ਅਤੇ ਟੀਮਾਂ ਦੀਆਂ ਤਿਆਰੀਆਂ ਬਾਰੇ ਤਸਵੀਰ ਸਪੱਸ਼ਟ ਹੋ ਜਾਵੇਗੀ।

 

 

Exit mobile version