ਹਰਿਆਣਾ, 24 ਜੁਲਾਈ, 2026 (ਸੰਜੀਵ ਸ਼ਰਮਾ) : ਨੀਟ (NEET) ਅਤੇ ਸਿੱਖਿਆ ਪ੍ਰਣਾਲੀ ਦੇ ਮੁੱਦਿਆਂ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਭੁੱਖ ਹੜਤਾਲ ‘ਤੇ ਬੈਠੇ ਵਿਦਿਆਰਥੀਆਂ ‘ਤੇ ਪੁਲਿਸ ਦੁਆਰਾ ਕੀਤੇ ਗਏ ਲਾਠੀਚਾਰਜ ਅਤੇ ਸਰਕਾਰ ਦੀ ਅਣਦੇਖੀ ‘ਤੇ ਹਰਿਆਣਵੀ ਗਾਇਕਾਂ ਅਤੇ ਕਲਾਕਾਰਾਂ ਨੇ ਤਿੱਖਾ ਵਿਰੋਧ ਜਤਾਇਆ ਹੈ। ਵਿਦਿਆਰਥੀਆਂ ਦਾ ਸਮਰਥਨ ਕਰਦਿਆਂ ਕਲਾਕਾਰਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਬਿਲਕੁਲ ਜਾਇਜ਼ ਠਹਿਰਾਇਆ ਹੈ।
ਹਰਿਆਣਵੀ ਗਾਇਕ ਸੁਮਿਤ ਪਾਰਤਾ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਭਵਿੱਖ ਵਿੱਚ ਕਦੇ ਵੀ ਕਿਸੇ ਸਿਆਸੀ ਪਾਰਟੀ ਦੇ ਪ੍ਰੋਗਰਾਮ ਜਾਂ ਸ਼ੋਅ ਵਿੱਚ ਪਰਫਾਰਮ ਨਹੀਂ ਕਰਨਗੇ। ਦੂਜੇ ਪਾਸੇ, ਕਲਾਕਾਰ ਅੰਸ਼ੂ ਨੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਬਾਹਰੋਂ ਆਏ ਮੁੰਡਿਆਂ ਨੇ ਸਿਸਟਮ ਨੂੰ ਕੋਕਰੋਚ ਬਣਾ ਕੇ ਰੱਖ ਦਿੱਤਾ ਹੈ ਅਤੇ ਵਿਦਿਆਰਥੀਆਂ ਦੇ ਹੱਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਕਲਾਕਾਰਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਮੰਗਾਂ ਤੁਰੰਤ ਸੁਣ ਕੇ ਉਨ੍ਹਾਂ ਦਾ ਹੱਲ ਕੱਢਣਾ ਚਾਹੀਦਾ ਹੈ।
