Homeਪੰਜਾਬਐਸ.ਆਈ.ਆਰ.-2026: ਦਾਅਵਿਆਂ ਤੇ ਇਤਰਾਜ਼ਾਂ ਦੀਆਂ ਸੂਚੀਆਂ ਸਿਆਸੀ ਪਾਰਟੀਆਂ ਨਾਲ ਸਾਂਝੀਆਂ

ਐਸ.ਆਈ.ਆਰ.-2026: ਦਾਅਵਿਆਂ ਤੇ ਇਤਰਾਜ਼ਾਂ ਦੀਆਂ ਸੂਚੀਆਂ ਸਿਆਸੀ ਪਾਰਟੀਆਂ ਨਾਲ ਸਾਂਝੀਆਂ

SIR-2026: Claims and Objections Lists Shared with Political Parties for Transparency

ਸੰਗਰੂਰ, 11 ਸਤੰਬਰ, 2026 (ਹਰਸ਼ਪ੍ਰੀਤ ਕੌਰ) :  ਪੰਜਾਬ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਐਸ.ਆਈ.ਆਰ (ਸਪੈਸ਼ਲ ਇੰਟੈਂਸਿਵ ਰਵੀਜਨ) 2026 ਪ੍ਰਕਿਰਿਆ ਤਹਿਤ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਦੂਸਰਾ ਪੜਾਅ ਚੱਲ ਰਿਹਾ ਹੈ। ਇਸ ਦੌਰਾਨ ਵੋਟਰਾਂ ਤੋਂ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਕੀਤਾ ਜਾ ਰਿਹਾ ਹੈ।
ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਧਾਨ ਸਭਾ ਚੋਣ ਹਲਕਾ 108-ਸੰਗਰੂਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਸਤੀਸ਼ ਚੰਦਰ, ਵੱਲੋਂ ਵੋਟਰ ਸੂਚੀ ਦੀ ਸੋਧ ਅਤੇ ਅਪਡੇਸ਼ਨ ਸਬੰਧੀ ਹੁਣ ਤੱਕ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦੀਆਂ ਸੂਚੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਮੁਹੱਈਆ ਕਰਵਾਈਆਂ ਗਈਆਂ।
ਸਤੀਸ਼ ਚੰਦਰ ਨੇ ਕਿਹਾ ਕਿ ਸੂਚੀਆਂ ਸਾਂਝੀਆਂ ਕਰਨ ਦਾ ਮੁੱਖ ਮੰਤਵ ਵੋਟਰ ਸੂਚੀ ਦੀ ਸੋਧ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣਾਈ ਰੱਖਣਾ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦੀ ਜਾਂਚ-ਪੜਤਾਲ ਲਈ ਲੋੜੀਂਦੀ ਜਾਣਕਾਰੀ ਉਪਲਬਧ ਕਰਵਾਉਣਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਤੋਂ ਅਰੁਣ ਕੁਮਾਰ , ਭਾਰਤੀ ਜਨਤਾ ਪਾਰਟੀ ਤੋਂ ਭਗਵੰਤ ਸਿੰਘ , ਇੰਡੀਅਨ ਨੈਸ਼ਨਲ ਕਾਂਗਰਸ ਸੁਰਿੰਦਰ ਸਿੰਘ,ਬਹੁਜਨ ਸਮਾਜ ਪਾਰਟੀ ਤੋਂ ਗੁਰਮੇਲ ਸਿੰਘ ਅਤੇ ਆਮ ਆਦਮੀ ਪਾਰਟੀ ਤੋਂ ਗੁਰਵਿੰਦਰ ਸਿੰਘ ਸਮੇਤ ਚੋਣ ਸਟਾਫ ਮੌਜੂਦ ਸੀ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments