Homeਪੰਜਾਬਐੱਸ.ਆਈ.ਆਰ: ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 08.10.2026 ਤਕ

ਐੱਸ.ਆਈ.ਆਰ: ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 08.10.2026 ਤਕ

Electoral Registration Officers to dispose of SIR 2026 claims and objections by October 8.

ਸੰਗਰੂਰ, 02 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) :   ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਸੰਗਰੂਰ, ਸ਼੍ਰੀਮਤੀ ਪੂਨਮਦੀਪ ਕੌਰ, ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਸੋਧ (Special Intensive Revision – SIR)  ਤਹਿਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ 08.10.2026 ਤਕ ਕੀਤਾ ਜਾਣਾ ਹੈ। ਵੋਟਰਾਂ ਦੀ ਸਹਾਇਤਾ ਕਰਨ ਅਤੇ ਵੋਟਰ ਸੂਚੀ ਨਾਲ ਸਬੰਧਤ ਉਨ੍ਹਾਂ ਦੇ ਸਵਾਲਾਂ ਅਤੇ ਚਿੰਤਾਵਾਂ ਦਾ ਹੱਲ ਕਰਨ ਲਈ ਜ਼ਿਲ੍ਹਾ ਚੋਣ ਦਫਤਰ ਅਤੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (EROs) ਦੇ ਦਫ਼ਤਰਾਂ ਵਿੱਚ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ।
ਜ਼ਿਲ੍ਹਾ ਸੰਗਰੂਰ ਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ 099-ਲਹਿਰਾ, 100-ਦਿੜ੍ਹਬਾ, 101-ਸੁਨਾਮ, 107-ਧੂਰੀ ਅਤੇ 108-ਸੰਗਰੂਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਸੋਧ (Special Intensive Revision – SIR) ਦੇ ਤੀਜੇ ਪੜਾਅ ਤਹਿਤ ਨੋਟਿਸ ਫੇਜ਼ ਦੀ ਪ੍ਰਕਿਰਿਆ 100 ਫੀਸਦੀ ਪੂਰੀ ਹੋ ਚੁੱਕੀ ਹੈ। ਸ਼੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਪੂਰੀ ਚੋਣ ਮਸ਼ੀਨਰੀ ਦੇ ਸਹਿਯੋਗ ਨਾਲ SIR ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਮੁਕੰਮਲ ਕੀਤਾ ਗਿਆ ਹੈ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments