Home ਪੰਜਾਬ ਐੱਸ.ਆਈ.ਆਰ.: ਨੋਟਿਸ ਫੇਜ਼ ਸਬੰਧੀ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਐਡੀਸ਼ਨਲ ਸਹਾਇਕ ਚੋਣਕਾਰ...

ਐੱਸ.ਆਈ.ਆਰ.: ਨੋਟਿਸ ਫੇਜ਼ ਸਬੰਧੀ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਐਡੀਸ਼ਨਲ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਟ੍ਰੇਨਿੰਗ

Training held for AEROs and AAEROs on the SIR Notice Phase.

0
ਸੰਗਰੂਰ, 12 ਅਗਸਤ, 2026 (ਦੀਪਕ ਦੱਤਾ) :  ਭਾਰਤ ਚੋਣ ਕਮਿਸ਼ਨ, ਨਵੀ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ -2026 (SIR) ਦੀ ਪ੍ਰਕਿਰਿਆ ਤਹਿਤ ਐੱਸ. ਆਈ.ਆਰ. ਦੇ ਮਿਤੀ 13.08.2026 ਤੋਂ ਸ਼ੁਰੂ ਹੋ ਰਹੇ ਦੂਜੇ ਪੜਾਅ (ਨੋਟਿਸ ਫੇਜ਼) ਦੇ ਸਬੰਧ ਵਿੱਚ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਐਡੀਸ਼ਨਲ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਟ੍ਰੇਨਿੰਗ ਦਿੱਤੀ ਗਈ।
ਇਹ ਟ੍ਰੇਨਿੰਗ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ), ਸੰਗਰੂਰ, ਸ਼੍ਰੀ ਅੰਕੁਰ ਮਹਿੰਦਰੂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹਾ ਲੈਵਲ ਦੇ ਮਾਸਟਰ ਟਰੇਨਰਜ਼ ਵੱਲੋਂ ਮਿਤੀ 13.08.2026 ਨੂੰ ਹੋਣ ਵਾਲੀ ਫੋਟੋ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਬਾਰੇ, 13.08.2026 ਤੋਂ 12.09.2026 ਤਕ ਦਾਅਵੇ ਅਤੇ ਇਤਰਾਜ਼ਾਂ ਪ੍ਰਾਪਤ ਕਰਨ ਲਈ ਅਤੇ 13.08.2026 ਤੋਂ 08.10.2026 ਤਕ ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਸਬੰਧੀ ਆਫਲਾਈਨ ਅਤੇ ਆਨਲਾਈਨ ਪ੍ਰਕਿਰਿਆ ਨਾਲ ਸਮੂਹ ਅਫਸਰਾਂ ਨੂੰ ਜਾਣੂੰ ਕਰਵਾਇਆ ਗਿਆ।
ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਇਸ ਅਹਿਮ ਮਿਤੀਬੱਧ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਗਠਿਤ ਵੱਖ-ਵੱਖ ਟੀਮਾਂ ਵਿੱਚ ਕੰਮ ਦੀ ਵੰਡ ਅਤੇ ਉਨ੍ਹਾਂ ਨਾਲ ਤਾਲਮੇਲ ਸਬੰਧੀ ਵੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ, ਐਡੀਸ਼ਨਲ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਤੋਂ ਇਲਾਵਾ ਜ਼ਿਲ੍ਹਾ ਲੈਵਲ ਮਾਸਟਰ ਟ੍ਰੇਨਰ ਸ਼੍ਰੀ ਹਰਵਿੰਦਰ ਸਿੰਘ ਅਤੇ ਚੋਣ ਤਹਿਸੀਲਦਾਰ ਸ਼੍ਰੀਮਤੀ ਪਰਮਜੀਤ ਕੌਰ ਸਮੇਤ ਚੋਣ ਸਟਾਫ ਹਾਜ਼ਰ ਸਨ।

Exit mobile version