Home ਪੰਜਾਬ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਅਚਾਨਕ ਛੇ ਗੁਣਾ ਵਾਧਾ, ਇੱਕ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਅਚਾਨਕ ਛੇ ਗੁਣਾ ਵਾਧਾ, ਇੱਕ ਦਿਨ ਵਿੱਚ ਅੰਕੜਾ 98 ਤੋਂ ਵਧ ਕੇ 584 ਹੋਇਆ

Punjab Sees Six-Fold Surge in Farm Fires; 584 Incidents Reported, Tarn Taran Tops District List.

0

ਚੰਡੀਗੜ੍ਹ, 4 ਨਵੰਬਰ 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਅਚਾਨਕ ਤੇਜ਼ੀ ਆ ਗਈ ਹੈ। ਖੇਤਾਂ ਵਿੱਚ ਅੱਗ ਲਗਾਉਣ ਦੇ ਰੋਜ਼ਾਨਾ ਮਾਮਲਿਆਂ ਦਾ ਅੰਕੜਾ 98 ਤੋਂ ਵਧ ਕੇ 584 ਤੱਕ ਪਹੁੰਚ ਗਿਆ ਹੈ। ਇਸ ਵਾਧੇ ਨੇ ਸੂਬੇ ਵਿੱਚ ਪਰਾਲੀ ਪ੍ਰਬੰਧਨ ਅਤੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਜ਼ਿਲ੍ਹਾ ਪੱਧਰ ’ਤੇ ਤਰਨਤਾਰਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸਭ ਤੋਂ ਅੱਗੇ ਹੈ, ਜਿੱਥੇ ਹੁਣ ਤੱਕ 545 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਬਾਅਦ ਫਿਰੋਜ਼ਪੁਰ ਵਿੱਚ 305 ਅਤੇ ਅੰਮ੍ਰਿਤਸਰ ਵਿੱਚ 198 ਮਾਮਲੇ ਸਾਹਮਣੇ ਆਏ ਹਨ। ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਵੱਲੋਂ ਹੁਣ ਤੱਕ 423 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 573 ਮਾਮਲਿਆਂ ਵਿੱਚ ਕੁੱਲ 29 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 19 ਲੱਖ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ 472 ਮਾਮਲਿਆਂ ਵਿੱਚ ਸਬੰਧਤ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ। ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੋਏ ਇਸ ਅਚਾਨਕ ਵਾਧੇ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਮੁੜ ਚਰਚਾ ਵਿੱਚ ਆ ਗਈ ਹੈ।

 

Exit mobile version