ਗੁਰੂਗ੍ਰਾਮ, 27 ਜੁਲਾਈ, 2026 (ਜਗਦੇਵ ਸਿੰਘ ਜੱਗੀ) : ਸਮਾਜਿਕ ਕਰਮਚਾਰੀ ਸੋਨਮ ਵਾਂਗਚੁਕ ਨੂੰ ਅੱਜ 27 ਜੁਲਾਈ ਨੂੰ ਸਵੇਰੇ 11:30 ਵਜੇ ਮੇਦਾਂਤਾ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਹਸਪਤਾਲ ਤੋਂ ਡਿਸਚਾਰਜ ਹੋਣ ਤੋਂ ਬਾਅਦ ਉਹ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਰਾਜਘਾਟ ਜਾਣਗੇ। ਇਸ ਤੋਂ ਬਾਅਦ ਉਹ ਲੱਦਾਖ ਲਈ ਰਵਾਨਾ ਹੋ ਜਾਣਗੇ।
ਉਨ੍ਹਾਂ ਨੇ ਕੇਂਦਰੀ ਮੰਤਰੀਆਂ ਜੇ.ਪੀ. ਨੱਡਾ ਅਤੇ ਜਿਤਿੰਦਰ ਸਿੰਘ ਦੀ ਮੌਜੂਦਗੀ ਵਿੱਚ 26 ਦਿਨਾਂ ਬਾਅਦ ਸ਼ੁੱਕਰਵਾਰ ਰਾਤ ਨੂੰ ਆਪਣਾ ਭੁੱਖ ਹੜਤਾਲ (ਮਰਨ ਵਰਤ) ਖ਼ਤਮ ਕੀਤਾ ਸੀ।








