Homeਪਟਿਆਲਾ ਅਪਡੇਟਨਾਭਾ ਵਿਖੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਲਗਾਇਆ ਵਿਸ਼ੇਸ਼ ਕੈਂਪ, ਦੋ ਲਾਭਪਾਤਰੀਆਂ...

ਨਾਭਾ ਵਿਖੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਲਗਾਇਆ ਵਿਸ਼ੇਸ਼ ਕੈਂਪ, ਦੋ ਲਾਭਪਾਤਰੀਆਂ ਨੂੰ ਸਹਾਇਤਾ ਦੇ ਚੈੱਕ ਭੇਟ

Special Welfare Camp Organized in Nabha for Ex-Servicemen; Assistance Cheques Distributed to Two Beneficiaries

ਪਟਿਆਲਾ/ਨਾਭਾ , 13 ਨਵੰਬਰ, 2026 (ਛਤਰਪਾਲ ਸਿੰਘ ) : ਕੈਬਨਿਟ ਮੰਤਰੀ ਰੱਖਿਆ ਸੇਵਾਵਾਂ ਭਲਾਈ ਪੰਜਾਬ ਸ੍ਰੀ ਮਾਣਯੋਗ ਮੋਹਿੰਦਰ ਭਗਤ ਵਲੋਂ ਜਾਰੀ ਹੋਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਜੀ ਵਲੋਂ ਜਾਰੀ ਹੋਏ ਆਦੇਸ਼ਾਂ ਅਨੁਸਾਰ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਲਈ ਉਪ-ਮੰਡਲ ਮੈਜਿਸਟ੍ਰੇਟ ਨਾਭਾ ਸ੍ਰੀ ਅਰਵਿੰਦਰ ਪਾਲ ਸਿੰਘ ਸੋਮਲ ਦੇ ਦਿਸ਼ਾ ਨਿਰਦੇਸ਼ਾਂ ਪਾਲਣਾ ਕਰਦੇ ਹੋਏ ਤਹਿਸਲੀਦਾਰ ਨਾਭਾ ਸ੍ਰੀ ਹਰਸਿਮਰਨ ਸਿੰਘ ਦੀ ਰਹਿਨੁਮਾਈ ਹੇਠ ਅੱਜ ਮਿਤੀ 12 ਨਵੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦਾ ਆਗਾਜ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ ਵਲੋਂ ਮੁੱਖ ਮਹਿਮਾਨ ਜੀ ਸੁਆਗਤ ਕਰਨ ਉਪਰੰਤ ਉਨ੍ਹਾਂ ਵਲੋਂ ਸ਼ਹੀਦ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਕੇਂਦਰੀ ਸੈਨਿਕ ਬੋਰਡ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਹਾਲ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਭਲਾਈ ਸਕੀਮਾਂ ਵਿੱਚ ਕੀਤੇ ਗਏ ਵਾਧੇ ਦੀ ਵੀ ਜਾਣਕਾਰੀ ਦਿੱਤੀ। ਇਸ ਉਪਰੰਤ ਮਾਣਯੋਗ ਤਹਿਸੀਲਦਾਰ ਸਾਹਿਬ ਨਾਭਾ ਜੀ ਵਲੋਂ ਕੈਂਪ ਵਿੱਚ ਹਾਜ਼ਰ ਸਾਬਕਾ ਸੈਨਿਕਾਂ ਨੂੰ ਵਿਸ਼ਵਾਸ ਦੁਆਇਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਅਤੇ ਉਨ੍ਹਾਂ ਕੈਂਪ ਵਿੱਚ ਹਾਜ਼ਰ ਹੋਏ ਵੱਖ- ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਵੀ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਦਿਸ਼ਾ -ਨਿਰਦੇਸ਼ ਜਾਰੀ ਕੀਤੇ। ਕੈਂਪ ਦੇ ਆਖੀਰ ਵਿੱਚ ਨਾਭਾ ਤਹਿਸੀਲ ਨਾਲ ਸਬੰਧਿਤ 04 ਸ਼ਹੀਦ ਸੈਨਿਕ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਇਸ ਮੌਕੇ ਤੇ ਝੰਡਾ ਦਿਵਸ ਫੰਡ ਵਿਚੋਂ 02 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਵੀ ਪ੍ਰਦਾਨ ਕੀਤੇ ਗਏ। ਇਸ ਮੀਟਿੰਗ ਵਿੱਚ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ, ਨਾਇਬ ਤਹਿਸੀਲਦਾਰ ਨਾਭਾ, ਤਹਿਸੀਲ ਭਲਾਈ ਅਫਸਰ ਨਾਭਾ, ਨੁਮਾਇੰਦਾ ਡਿਪਟੀ ਸੁਪਰਡੰਟ ਆਫ ਪੁਲਿਸ ਨਾਭਾ, ਮਿਊਂਸੀਪਲ ਕੌਂਸਲ ਨਾਭਾ ਤੇ ਭਾਦਸੋਂ ਅਤੇ ਦਫਤਰ ਦੇ ਸਟਾਫ ਮੈਂਬਰ ਹਾਜ਼ਰ ਹੋਏ ਸਨ। ਇਸ ਮੌਕੇ ਤੇ ਹਾਜ਼ਰ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੀ ਮੇਜ਼ਬਾਨੀ ਲਈ ਚਾਹ-ਪਾਣੀ ਦਾ ਵੀ ਪ੍ਰਬੰਧ ਕੀਤਾ ਗਿਆ।

RELATED ARTICLES
- Advertisment -
Google search engine
Google search engine
Google search engine

Most Popular

Recent Comments