Homeਪੰਜਾਬਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਲਗਾਇਆ...

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਲਗਾਇਆ ਵਿਸ਼ੇਸ਼ ਕੈਂਪ

Detailed information provided regarding the welfare schemes of the Punjab Government and the Kendriya Sainik Board.

ਪੰਜਾਬ ਸਰਕਾਰ ਅਤੇ ਕੇਂਦਰੀ ਸੈਨਿਕ ਬੋਰਡ ਦੀਆਂ ਭਲਾਈ ਸਕੀਮਾਂ ਬਾਰੇ ਦਿੱਤੀ ਵਿਸਥਾਰਪੂਰਵਕ ਜਾਣਕਾਰੀ

ਫਤਹਿਗੜ੍ਹ ਸਾਹਿਬ, 20 ਨਵੰਬਰ, 2026 (ਛਤਰਪਾਲ ਸਿੰਘ ) : ਸਾਬਕਾ ਸੈਨਿਕਾਂ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਰਨਲ ਤੇਜਿੰਦਰ ਸਿੰਘ ਸੰਧੂ (ਰਿਟਾ.) ਨੇ ਦੱਸਿਆ ਕਿ ਕੈਂਪ ਦੌਰਾਨ ਸ਼ਹੀਦ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਕੇਂਦਰੀ ਸੈਨਿਕ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਲਗਾਉਣ ਦਾ ਮੁੱਖ ਉਦੇਸ਼ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਹੈ। ਇਸ ਮੌਕੇ ਤਹਿਸੀਲਦਾਰ ਸ੍ਰੀ ਵਿਸ਼ਾਲ ਵਰਮਾ ਨੇ ਵਿਸ਼ਵਾਸ ਦਿਵਾਇਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਕੈਂਪ ਦੌਰਾਨ ਕਰਨਲ ਗੁਰਜੀਤ ਸਿੰਘ ਸੈਨਾ ਮੈਡਲ (ਰਿਟਾ.), ਵਾਈਸ ਪ੍ਰੈਜ਼ੀਡੈਂਟ ਜ਼ਿਲ੍ਹਾ ਸੈਨਿਕ ਬੋਰਡ, ਕੈਪਟਨ ਤਰਲੋਚਨ ਸਿੰਘ, ਪ੍ਰੈਜ਼ੀਡੈਂਟ ਐਕਸ-ਸਰਵਿਸਮੈਨ ਐਸੋਸੀਏਸ਼ਨ ਸਮੇਤ ਐਸੋਸੀਏਸ਼ਨ ਦੇ 25 ਮੈਂਬਰ, ਕਰਨਲ ਤੇਜਿੰਦਰ ਸਿੰਘ ਸੰਧੂ ਸੈਨਾ ਮੈਡਲ (ਰਿਟਾ.) ਹਾਜਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments