ਸੰਗਰੂਰ, 2 ਸਤੰਬਰ, 2026 (ਕਾਜਲ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆਂ ਤਹਿਤ ਮਿਤੀ 6 ਸਤੰਬਰ 2026 ਨੂੰ ਜ਼ਿਲ੍ਹਾ ਸੰਗਰੂਰ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਤੱਕ ਹਾਜ਼ਰ ਰਹਿ ਕੇ ਵੋਟਰਾਂ ਤੋਂ ਵੋਟਰ ਸੂਚੀ ਨਾਲ ਸਬੰਧਤ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਜੇਕਰ ਕਿਸੇ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ/ਕਿਸੇ ਵੋਟਰ ਦੇ ਵੇਰਵਿਆਂ ਵਿੱਚ ਸੋਧ ਦੀ ਲੋੜ ਹੈ ਜਾਂ ਕਿਸੇ ਹੋਰ ਕਿਸਮ ਦੀ ਤਬਦੀਲੀ/ਇਤਰਾਜ਼ ਸਬੰਧੀ ਕਾਰਵਾਈ ਲੋੜੀਂਦੀ ਹੈ ਤਾਂ ਉਹ ਵਿਸ਼ੇਸ਼ ਕੈਂਪ ਦੌਰਾਨ ਸਬੰਧਤ ਬੀ.ਐੱਲ.ਓ. ਨਾਲ ਸੰਪਰਕ ਕਰ ਸਕਦਾ ਹੈ। ਬੀ.ਐੱਲ.ਓਜ਼ ਵੱਲੋਂ ਵੋਟਰਾਂ ਨੂੰ ਵੋਟਰ ਸੂਚੀ ਨਾਲ ਸਬੰਧਤ ਵੱਖ-ਵੱਖ ਫਾਰਮਾਂ, ਪ੍ਰਕਿਰਿਆ ਅਤੇ ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਵੱਲੋਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 6 ਸਤੰਬਰ, 2026 ਨੂੰ ਆਪਣੇ ਸਬੰਧਤ ਪੋਲਿੰਗ ਸਟੇਸ਼ਨ ’ਤੇ ਪਹੁੰਚ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ ਅਤੇ ਲੋੜ ਪੈਣ ’ਤੇ ਬੀ.ਐੱਲ.ਓ. ਕੋਲ ਦਾਅਵਾ ਜਾਂ ਇਤਰਾਜ਼ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਯੋਗ ਨਾਗਰਿਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਵੋਟਰ ਸੂਚੀਆਂ ਨੂੰ ਸਹੀ ਤੇ ਅਪਡੇਟ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਵਿਸ਼ੇਸ਼ ਕੈਂਪਾਂ ਦਾ ਮੰਤਵ ਵੱਧ ਤੋਂ ਵੱਧ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਨਾਲ ਜੋੜਨਾ ਅਤੇ ਸੂਚੀਆਂ ਨੂੰ ਤਰੁੱਟੀ ਰਹਿਤ ਬਣਾਉਣਾਂ ਹੈ। ਉਨ੍ਹਾਂ ਕਿਹਾ ਕਿ ਬੀ.ਐਲ.ਓਜ਼. ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਥਾਨ ਤੇ ਹਾਜ਼ਰ ਰਹਿ ਕੇ ਵੋਟਰਾਂ ਤੋਂ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਨਿਯਮਾਂ ਅਨੁਸਾਰ ਦਰਜ ਕਰਨ ਅਤੇ ਲੋੜੀਂਦੀ ਜਾਣਕਾਰੀ ਤੇ ਹਦਾਇਤਾ ਮੁਹੱਈਆ ਕਰਵਾਉਣ। ਚੋਣ ਵਿਭਾਗ ਵੱਲੋਂ ਕੈਂਪਾਂ ਦੌਰਾਨ ਆਉਣ ਵਾਲੇ ਨਾਗਰਿਕਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਜੋ ਪਹਿਲੀ ਵਾਰ ਵੋਟਰ ਬਣਨ ਵਾਲੇ ਨਾਗਰਿਕਾਂ ਅਤੇ ਹੋਰ ਯੋਗ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ਤੇ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੌਕੇ ਦਾ ਲਾਭ ਲੈਦਿਆਂ ਆਪਣਾ ਨਾਮ ਵੋਚਰ ਸੂਚੀ ਵਿੱਚ ਦਰਜ ਕਰਵਾਉਣ ਅਤੇ ਮਿਤੀ 6 ਸਤੰਬਰ ਦੇ ਵਿਸ਼ੇਸ਼ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।