Home ਪੰਜਾਬ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 03, 09 ਅਤੇ 11 ਦਸੰਬਰ ਨੂੰ...

ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 03, 09 ਅਤੇ 11 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ

Special Camps on December 3, 9 and 11 to Facilitate UDID Card Registration for Persons with Disabilities

0

ਫਤਹਿਗੜ੍ਹ ਸਾਹਿਬ, 27 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਦਿਵਿਆਂਗਜਨਾਂ ਦੀ ਸਹੂਲਤ ਲਈ ਯੂਨੀਕ ਡਿਸਏਬਿਲਟੀ ਆਈਡੈਂਟਿਟੀ (ਯੂ.ਡੀ.ਆਈ.ਡੀ.) ਕਾਰਡ ਬਣਾਉਣ ਹਿੱਤ ਤਿੰਨ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜੋਬਨਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਿਹਤ ਵਿਭਾਗ ਦੇ ਮੈਡੀਕਲ ਬੋਰਡਾਂ ਦੀਆਂ ਟੀਮਾਂ ਵੱਲੋਂ ਮੌਕੇ ’ਤੇ ਹੀ ਦਿਵਿਆਂਗਜਨਾਂ ਦੀ ਜਾਂਚ ਕਰਕੇ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲਾ ਕੈਂਪ ਮਿਤੀ 03 ਦਸੰਬਰ, 2026 ਨੂੰ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ,  ਦੂਜਾ ਕੈਂਪ ਮਿਤੀ 09, ਦਸੰਬਰ, 2026 ਨੂੰ ਐਸ.ਡੀ.ਐੱਚ (ਸਰਕਾਰੀ ਹਸਪਤਾਲ), ਮੰਡੀ ਗੋਬਿੰਦਗੜ੍ਹ ਅਤੇ ਤੀਜਾ ਕੈਂਪ  ਮਿਤੀ 11, ਦਸੰਬਰ, 2026 ਨੂੰ ਸਿਵਲ ਹਸਪਤਾਲ, ਖਮਾਣੋਂ ਵਿਖੇ ਆਯੋਜਿਤ ਕਰਵਾਏ ਜਾ ਰਹੇ ਹਨ। ਇਹਨਾਂ ਕੈਂਪਾਂ ਦਾ ਸਮਾਂ ਸਵੇਰੇ 9.30 ਵਜੇ ਤੋਂ ਦੁਪਿਹਰ 2.00 ਵਜੇ ਤੱਕ ਦਾ ਹੋਵੇਗਾ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਸਕੂਲਾਂ, ਦਿਵਿਆਂਗਜਨਾਂ ਦੇ ਪਰਿਵਾਰਕ ਮੈਂਬਰਾਂ, ਪੰਚਾਇਤਾਂ, ਕੌਂਸਲਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਲੋੜਵੰਦ ਦਿਵਿਆਂਗ ਵਿਅਕਤੀਆਂ ਇਨ੍ਹਾਂ ਕੈਂਪਾਂ ਦਾ ਲਾਭ ਉਠਾ ਸਕਣ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਫਾਇਦਾ ਲੈਣ ਤੋਂ ਵਾਂਝੇ ਨਾ ਰਹਿਣ।

Exit mobile version