Homeਪੰਜਾਬਮਿਸ਼ਨ ਕਲੀਨ ਪੰਜਾਬ'' ਤਹਿਤ ਬਸੀ ਪਠਾਣਾ ਅਤੇ ਸਰਹਿੰਦ ਵਿੱਚ ਵਿਸ਼ੇਸ਼ ਸਫਾਈ ਅਭਿਆਨ...

ਮਿਸ਼ਨ ਕਲੀਨ ਪੰਜਾਬ” ਤਹਿਤ ਬਸੀ ਪਠਾਣਾ ਅਤੇ ਸਰਹਿੰਦ ਵਿੱਚ ਵਿਸ਼ੇਸ਼ ਸਫਾਈ ਅਭਿਆਨ ਜਾਰੀ

Cleanliness drive launched in Bassi Pathana and Sirhind.

ਬਸੀ ਪਠਾਣਾ/ਫਤਹਿਗੜ੍ਹ ਸਾਹਿਬ, 01 ਸਤੰਬਰ, 2026 (ਕਾਜਲ) : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਕਲੀਨ ਪੰਜਾਬ ਤਹਿਤ ਅੱਜ ਨਗਰ ਕੌਂਸਲ ਬਸੀ ਪਠਾਣਾ ਅਤੇ ਸਰਹਿੰਦ ਵੱਲੋਂ ਵਿਸ਼ੇਸ਼ ਸਫਾਈ ਅਭਿਆਨ ਦੇ ਚੌਥੇ ਦਿਨ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸਾਫ ਸਫਾਈ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਸ਼ਹਿਰਾਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਹੈ।ਨਗਰ ਕੌਂਸਲ ਬਸੀ ਪਠਾਣਾ ਵੱਲੋਂ ਪ੍ਰਧਾਨ ਰਾਜ ਕੁਮਾਰ ਪੁਰੀ ਦੀ ਅਗਵਾਈ ਹੇਠ ਸੰਤ ਨਾਮਦੇਵ ਰੋਡ ਦੇ ਜਨਤਕ ਥਾਵਾਂ ਅਤੇ ਆਸ-ਪਾਸ ਦੇ ਖੇਤਰਾਂ ਦੀ ਸਫਾਈ ਯਕੀਨੀ ਬਣਾਈ ਗਈ। ਜਿਸ ਦੌਰਾਨ ਸਫਾਈ ਕਰਮਚਾਰੀਆਂ ਵੱਲੋਂ ਕੂੜਾ-ਕਰਕਟ ਹਟਾ ਕੇ ਇਲਾਕੇ ਨੂੰ ਸਾਫ਼-ਸੁਥਰਾ ਕੀਤਾ ਗਿਆ।

ਇਸੇ ਤਰ੍ਹਾਂ ਨਗਰ ਕੌਂਸਲ ਸਰਹਿੰਦ ਵੱਲੋਂ ਰੋਪੜ ਅੱਡੇ ਤੋਂ ਚਾਰ ਨੰਬਰ ਚੁੰਗੀ ਤੱਕ ਸਫਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਇਲਾਕੇ ਦੀ ਸਫਾਈ ਕਰਨ ਦੇ ਨਾਲ-ਨਾਲ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਬਣਾਈ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਕਾਰਜ ਸਾਧਕ ਅਫਸਰ ਸਰਹਿੰਦ ਅਤੇ ਬਸੀ ਪਠਾਣਾ ਨੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਤਹਿਤ ਅਜਿਹੀਆਂ ਸਫਾਈ ਮੁਹਿੰਮਾਂ 08 ਸਤੰਬਰ ਤੱਕ ਲਗਾਤਾਰ ਜਾਰੀ ਰਹਿਣਗੀਆਂ ਅਤੇ ਲੋਕਾਂ ਨੂੰ ਵੀ ਸ਼ਹਿਰਾਂ ਦੀ ਸਫਾਈ ਅਤੇ ਸੁੰਦਰਤਾ ਬਰਕਰਾਰ ਰੱਖਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਨਿਰਧਾਰਿਤ ਥਾਵਾਂ ’ਤੇ ਹੀ ਸੁੱਟਣ ਅਤੇ ਸਫਾਈ ਸਬੰਧੀ ਨਗਰ ਕੌਂਸਲ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਮਿਸ਼ਨ ਕਲੀਨ ਪੰਜਾਬ ਦੇ ਉਦੇਸ਼ਾਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਜਾ ਸਕੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments