Home ਪੰਜਾਬ ਪਾਤੜਾਂ ਬਲਾਕ ਦੇ ਪਿੰਡ ਖਾਸਪੁਰ ਅਤੇ ਦੁਤਾਲ ਵਿੱਚ ਦਿਖਾਈ ਗਈ ਸ੍ਰੀ ਗੁਰੂ...

ਪਾਤੜਾਂ ਬਲਾਕ ਦੇ ਪਿੰਡ ਖਾਸਪੁਰ ਅਤੇ ਦੁਤਾਲ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

0

ਪਾਤੜਾਂ, 23 ਅਗਸਤ:2026 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਾਤੜਾਂ ਬਲਾਕ ਦੇ ਪਿੰਡ ਖਾਸਪੁਰ ਅਤੇ ਦੁਤਾਲ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ।

Exit mobile version