Homeਪੰਜਾਬਪੰਜਾਬ ਦੇ ਹਰ ਪੋਲਿੰਗ ਬੂਥ ’ਤੇ 6 ਸਤੰਬਰ ਨੂੰ ਵਿਸ਼ੇਸ਼ ਚੋਣ ਕੈਂਪ,...

ਪੰਜਾਬ ਦੇ ਹਰ ਪੋਲਿੰਗ ਬੂਥ ’ਤੇ 6 ਸਤੰਬਰ ਨੂੰ ਵਿਸ਼ੇਸ਼ ਚੋਣ ਕੈਂਪ, ਵੋਟਰਾਂ ਨੂੰ ਮਿਲਣਗੀਆਂ ਚੋਣ ਸੇਵਾਵਾਂ

Punjab voters can access registration and correction services at special SIR camps on September 6.

ਚੰਡੀਗੜ੍ਹ, 5 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਵਿਸ਼ੇਸ਼ ਗਹਿਰੀ ਸੁਧਾਈ (SIR) 2026 ਤਹਿਤ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ’ਤੇ 6 ਸਤੰਬਰ 2026, ਐਤਵਾਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣਗੇ। ਵੋਟਰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਵੋਟਰ ਸੂਚੀ ਨਾਲ ਜੁੜੀਆਂ ਵੱਖ-ਵੱਖ ਚੋਣ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਕੈਂਪ ਦੌਰਾਨ ਬੂਥ ਲੈਵਲ ਅਫ਼ਸਰ (BLO) ਮੌਕੇ ’ਤੇ ਮੌਜੂਦ ਰਹਿ ਕੇ ਵੋਟਰਾਂ ਦੀ ਸਹਾਇਤਾ ਕਰਨਗੇ।

ਵੋਟਰਾਂ ਲਈ ਮੁੱਖ ਸੇਵਾਵਾਂ ਅਤੇ ਸੰਬੰਧਤ ਫਾਰਮ ਇਸ ਤਰ੍ਹਾਂ ਹਨ:

  • ਨਵੀਂ ਵੋਟ ਬਣਾਉਣ ਲਈ: ਫਾਰਮ ਨੰਬਰ 6
  • NRI ਵੋਟਰ ਵਜੋਂ ਰਜਿਸਟ੍ਰੇਸ਼ਨ ਲਈ: ਫਾਰਮ ਨੰਬਰ 6A
  • ਪਤਾ ਬਦਲਣ, ਵੋਟ ਸ਼ਿਫਟ ਕਰਨ ਜਾਂ ਵੇਰਵਿਆਂ ਵਿੱਚ ਸੁਧਾਰ ਲਈ: ਫਾਰਮ ਨੰਬਰ 8

ਲੋੜੀਂਦਾ ਫਾਰਮ ਭਰ ਕੇ ਵੋਟਰ ਇਸ ਨੂੰ ਆਪਣੇ ਪੋਲਿੰਗ ਬੂਥ ’ਤੇ ਮੌਜੂਦ BLO ਕੋਲ ਜਮ੍ਹਾਂ ਕਰਵਾ ਸਕਦੇ ਹਨ। ਅਧਿਕਾਰੀਆਂ ਵੱਲੋਂ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਲਾਭ ਲੈ ਕੇ ਆਪਣੀ ਵੋਟਰ ਸੂਚੀ ਨਾਲ ਸਬੰਧਤ ਜਾਣਕਾਰੀ ਦੀ ਜਾਂਚ ਕਰਨ ਅਤੇ ਜ਼ਰੂਰੀ ਸੋਧ ਜਾਂ ਰਜਿਸਟ੍ਰੇਸ਼ਨ ਦੀ ਕਾਰਵਾਈ ਪੂਰੀ ਕਰਵਾਉਣ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments