Homeਪੰਜਾਬਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਧਿਆਨ ਸਾਧਨਾ ਦੇ ਗੁਰਮਤਿ ਸਿਧਾਂਤਾਂ...

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਧਿਆਨ ਸਾਧਨਾ ਦੇ ਗੁਰਮਤਿ ਸਿਧਾਂਤਾਂ ਬਾਰੇ ਵਿਸ਼ੇਸ਼ ਭਾਸ਼ਣ

Sri Guru Granth Sahib World University Promotes Gurmat Philosophy and Meditation Through Global Digital Platforms

ਵਿਸ਼ੇਸ਼ ਭਾਸ਼ਣ ਲੜੀ ਰਾਹੀਂ ਗੁਰਮਤਿ ਵਿਚਾਰਧਾਰਾ ਦਾ ਡਿਜੀਟਲ ਮਾਧਿਅਮਾਂ ਰਾਹੀਂ ਵਿਸ਼ਵ ਪੱਧਰ ’ਤੇ ਪਸਾਰ
ਫ਼ਤਿਹਗੜ੍ਹ ਸਾਹਿਬ,  28 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ ਗੁਰਮਤਿ ਦੇ ਧਿਆਨ ਸਾਧਨਾ ਸਿਧਾਂਤਾਂ ਬਾਰੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ੇਸ਼ ਭਾਸ਼ਣ ਲੜੀ ਤਹਿਤ ਕਰਵਾਇਆ ਗਿਆ ਇਹ 11ਵਾਂ ਭਾਸ਼ਣ ਖੋਜਾਰਥੀਆਂ, ਵਿਦਵਾਨਾਂ ਅਤੇ ਗੁਰਮਤਿ ਸਾਧਕਾਂ ਲਈ ਲਾਹੇਵੰਦ ਸਾਬਤ ਹੋਵੇਗਾ। ਮੁੱਖ ਵਕਤਾ ਵਜੋਂ ਸ਼ਾਮਲ ਹੋਏ ਡਾ. ਦਲਜੀਤ ਸਿੰਘ, ਸਿੱਖ ਸੋਸਾਇਟੀ ਆਫ਼ ਕੈਲੀਫੋਰਨੀਆ, ਨੇ ਹੋਰ ਧਿਆਨ ਸਾਧਨਾ ਪਰੰਪਰਾਵਾਂ ਨਾਲ ਤੁਲਨਾ ਕਰਦਿਆਂ ਗੁਰਮਤਿ ਦੀ ਧਿਆਨ ਸਾਧਨਾ ਦੀ ਵਿਲੱਖਣਤਾ ਉਜਾਗਰ ਕੀਤੀ। ਉਨ੍ਹਾਂ ਕਿਹਾ ਕਿ ਪੱਛਮੀ ਸੰਸਾਰ ਵਿੱਚ ਧਿਆਨ ਸਾਧਨਾ ਦੇ ਨਾਂ ਹੇਠ ਵਧ ਰਹੀ ਵਪਾਰਕ ਬਿਰਤੀ ਧਰਮ ਲਈ ਚੁਣੌਤੀ ਹੈ। ਉਨ੍ਹਾਂ ਅਨੁਸਾਰ ਗੁਰਮਤਿ ਦੀ ਧਿਆਨ ਸਾਧਨਾ ਵਿਅਕਤੀਗਤ ਨਹੀਂ, ਸਗੋਂ ਸੰਗਤੀ ਹੈ, ਜਿਸ ਵਿੱਚ ਨੈਤਿਕਤਾ, ਕਿਰਤ ਅਤੇ ਸਮੂਹਿਕ ਜ਼ਿੰਮੇਵਾਰੀ ਦਾ ਵਿਸ਼ੇਸ਼ ਮਹੱਤਵ ਹੈ।
ਵਿਸ਼ੇਸ਼ ਮਹਿਮਾਨ ਪ੍ਰੋ. ਪਰਮਵੀਰ ਸਿੰਘ, ਮੁਖੀ, ਸਿੱਖ ਵਿਸ਼ਵਕੋਸ਼ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਵਿਚਾਰ-ਚਰਚਾ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਗੁਰਮਤਿ ਦੀ ਧਿਆਨ ਸਾਧਨਾ ਦਾ ਮੂਲ ਆਧਾਰ ਗੁਰਬਾਣੀ ਅਤੇ ਸਿਮਰਨ ਹਨ। ਇਸ ਮੌਕੇ ਡਾ. ਹਰਦੇਵ ਸਿੰਘ, ਡੀਨ, ਫੈਕਲਟੀ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼ ਨੇ ਦੱਸਿਆ ਕਿ ਇਸ ਭਾਸ਼ਣ ਲੜੀ ਤਹਿਤ ਹੁਣ ਤੱਕ ਦਸ ਭਾਸ਼ਣ ਕਰਵਾਏ ਜਾ ਚੁੱਕੇ ਹਨ। ਇਨ੍ਹਾਂ ਭਾਸ਼ਣਾਂ ਨੂੰ ਦੇਸ਼-ਵਿਦੇਸ਼ ਦੇ ਖੋਜਾਰਥੀਆਂ ਦੀ ਸਹੂਲਤ ਲਈ ਵਿਭਾਗ ਦੇ ਯੂਟਿਊਬ ਚੈਨਲ ’ਤੇ ਵੀ ਉਪਲਬਧ ਕਰਵਾਇਆ ਜਾਂਦਾ ਹੈ। ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
RELATED ARTICLES
- Advertisment -
Google search engine
Google search engine
Google search engine

Most Popular

Recent Comments