Homeਪੰਜਾਬਰੋਲ ਆਬਜ਼ਰਵਰ ਵੱਲੋਂ ਸਮੂਹ ਚੋਣ ਹਲਕਿਆਂ ਦੇ ਚੋਣਕਰ ਰਜਿਸਟਰੇਸ਼ਨ ਅਫਸਰਾਂ ਨਾਲ ਦਾਅਵੇ...

ਰੋਲ ਆਬਜ਼ਰਵਰ ਵੱਲੋਂ ਸਮੂਹ ਚੋਣ ਹਲਕਿਆਂ ਦੇ ਚੋਣਕਰ ਰਜਿਸਟਰੇਸ਼ਨ ਅਫਸਰਾਂ ਨਾਲ ਦਾਅਵੇ ਅਤੇ ਇਤਰਾਜਾਂ ਦੀ ਸੁਪਰ ਚੈਕਿੰਗ ਸਬੰਧੀ ਕੀਤੀ ਵਿਸ਼ੇਸ਼ ਮੀਟਿੰਗ

Roll Observer conducts a high-level meeting with Electoral Registration Officers to super-check voter claims and objections for error-free electoral rolls.

ਫਤਹਿਗੜ੍ਹ ਸਾਹਿਬ, 21 ਸਤੰਬਰ, 2026 (ਗੁਰਮੀਤ ਸਿੰਘ ਤੁੰਗ) :  ਸਪੈਸ਼ਲ ਇੰਟੈਸਿਵ ਰਵੀਜ਼ਨ-2026 ਸਬੰਧੀ ਪ੍ਰਿੰਸੀਪਲ ਸੈਕਟਰੀ, ਡਿਫੈਂਸ ਸਰਵਸਿਜ਼ ਵੈਲਫੇਅਰ-ਕਮ- ਰੋਲ ਆਬਜ਼ਰਵਰ ਸੁਮੇਰ ਸਿੰਘ ਗੁਰਜ਼ਰ, ਆਈ.ਏ.ਐੱਸ, ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਬੀਰ ਕੌਰ ਭੁੱਲਰ ਅਤੇ ਸਮੂਹ ਚੋਣ ਹਲਕਿਆਂ ਦੇ ਚੋਣਕਰ ਰਜਿਸਟਰੇਸ਼ਨ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।   ਮੀਟਿੰਗ ਦੌਰਾਨ ਰੋਲ ਆਬਜ਼ਰਵਰ ਸ੍ਰੀ ਸੁਮੇਰ ਸਿੰਘ ਗੁਰਜ਼ਰ ਨੇ ਸਪੈਸ਼ਲ ਇੰਟੈਸਿਵ ਰਵੀਜ਼ਨ-2026 ਦੌਰਾਨ 13 ਅਗਸਤ ਤੋਂ 12 ਸਤੰਬਰ 2026 ਤੱਕ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜਾਂ ਦੀ ਸੁਪਰ ਚੈਕਿੰਗ ਕੀਤੀ ਗਈ। ਉਨ੍ਹਾਂ ਸਮੂਹ ਚੋਣਕਾਰ ਰਜ਼ਿਸਟਰੇਸ਼ਨ ਅਫਸਰਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਅਧੂਰੇ ਦਸਤਾਵੇਜਾਂ ਵਾਲੇ ਪ੍ਰਾਪਤ ਫਾਰਮਾਂ ਦੀ ਮੁੜ ਜਾਂਚ ਕਰਨੀ ਯਕੀਨੀ ਬਣਾਈ ਜਾਵੇ ਤਾਂ ਕੋਈ ਵੀ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਮੂਹ ਚੋਣ ਹਲਕਿਆਂ ਦੀਆਂ ਫੋਟੋ ਵਾਲੀਆਂ ਵੋਟਰ ਸੂਚੀਆਂ ਦਾ ਜਾਇਜ਼ਾ ਲੈਦਿਆਂ ਸੰਤੁਸਟੀ ਪ੍ਰਗਟਾਈ।   ਇਸ ਮੌਕੇ ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਸ੍ਰੀ ਕਰੁਣ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਸ੍ਰੀਮਤੀ ਦੀਪਜੋਤ ਕੌਰ, ਐਸ.ਡੀ.ਐਮ.ਅਮਲੋਹ ਸ੍ਰੀਮਤੀ ਹਰਵੀਰ ਕੌਰ, ਤਹਿਸੀਲਦਾਰ ਚੋਣਾਂ ਸ੍ਰੀਮਤੀ ਨਿਰਮਲਾ ਰਾਣੀ ਸਮੇਤ ਹੋਰ ਅਧਿਕਾਰੀ ਹਾਜਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments