Homeਪਟਿਆਲਾ ਅਪਡੇਟਪਟਿਆਲਾ ਸਕੂਲ ਫਾਰ ਡੈਫ ਐਂਡ ਬਲਾਈਂਡ ਵਿਖੇ ਮਾਸਿਕ ਸਿਹਤ ਅਤੇ ਸਫਾਈ ਬਾਰੇ...

ਪਟਿਆਲਾ ਸਕੂਲ ਫਾਰ ਡੈਫ ਐਂਡ ਬਲਾਈਂਡ ਵਿਖੇ ਮਾਸਿਕ ਸਿਹਤ ਅਤੇ ਸਫਾਈ ਬਾਰੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ

Monthly awareness drive promotes health, hygiene and healthy habits among students in Patiala.

ਪਟਿਆਲਾ, 6 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਗਲੋਬਲ ਸਿੱਖਸ, ਪਟਿਆਲਾ ਅਤੇ ਮਹਿਲਾ ਅਧਿਐਨ ਕੇਂਦਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਸਾਂਝੇ ਤੌਰ ’ਤੇ ਪਟਿਆਲਾ ਸਕੂਲ ਫਾਰ ਡੈਫ ਐਂਡ ਬਲਾਈਂਡ ਵਿਖੇ ਵਿਦਿਆਰਥਣਾਂ ਲਈ ਮਾਸਿਕ ਸਿਹਤ ਅਤੇ ਸਫਾਈ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨਾਲ ਬਹੁਤ ਹੀ ਦਿਲਚਸਪ ਅਤੇ ਭਾਗੀਦਾਰੀ-ਅਧਾਰਿਤ ਸੈਸ਼ਨ ਦੌਰਾਨ ਉਨ੍ਹਾਂ ਨੂੰ ਮਾਸਿਕ ਧਰਮ ਦੌਰਾਨ ਸਫਾਈ ਅਤੇ ਸਿਹਤ ਸੰਭਾਲ ਦੇ ਨਾਲ-ਨਾਲ ਸੰਤੁਲਿਤ ਪੋਸ਼ਣ, ਨਿੱਜੀ ਸਫਾਈ ਅਤੇ ਨਿਯਮਿਤ ਕਸਰਤ ਦੀ ਮਹੱਤਤਾ ਬਾਰੇ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦਿੱਤੀ। ਵਿਦਿਆਰਥਣਾਂ ਨੂੰ ਆਪਣੇ ਸਰੀਰ ਅਤੇ ਸਿਹਤ ਨੂੰ ਬਿਹਤਰ ਢੰਗ ਨਾਲ ਸਮਝਣ, ਆਪਣੀ ਦੇਖਭਾਲ ਕਰਨ ਅਤੇ ਸਿਹਤਮੰਦ ਆਦਤਾਂ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਹਰ ਵਿਦਿਆਰਥਣ ਨੂੰ ਇੱਕ ਸਾਲ ਲਈ ਸੈਨੇਟਰੀ ਪੈਡ ਮੁਫ਼ਤ ਪ੍ਰਦਾਨ ਕੀਤੇ ਗਏ, ਤਾਂ ਜੋ ਮਾਸਿਕ ਸਫਾਈ ਸਬੰਧੀ ਜਾਣਕਾਰੀ ਦੇ ਨਾਲ-ਨਾਲ ਉਨ੍ਹਾਂ ਨੂੰ ਲੋੜੀਂਦੇ ਸਾਧਨਾਂ ਦੀ ਉਪਲਬਧਤਾ ਵੀ ਯਕੀਨੀ ਬਣਾਈ ਜਾ ਸਕੇ। ਇਸ ਪਹਿਲਕਦਮੀ ਵਿੱਚ ਗਲੋਬਲ ਸਿੱਖਸ, ਪਟਿਆਲਾ ਵੱਲੋਂ ਨਵਦੀਪ ਸਿੰਘ, ਰਮਨਦੀਪ ਸਿੰਘ ਅਤੇ ਪਟਿਆਲਾ ਟੀਮ ਨੇ ਮਹੱਤਵਪੂਰਨ ਯੋਗਦਾਨ ਪਾਇਆ। ਮਹਿਲਾ ਅਧਿਐਨ ਕੇਂਦਰ, ਪੰਜਾਬੀ ਯੂਨੀਵਰਸਿਟੀ ਦੇ ਡਾਇਰੈਕਟਰ, ਮਹਿਲਾ ਅਧਿਐਨ ਕੇਂਦਰ ਤੇ ਪ੍ਰੋਫੈਸਰ ਡਾ. ਨੈਨਾ ਸ਼ਰਮਾ, ਪ੍ਰੋਫੈਸਰ ਅਬਨੀਸ਼ ਕੌਰ, ਡਾ. ਰਮਿੰਦਰਜੀਤ ਕੌਰ, ਡਾ. ਸੁਖਵਿੰਦਰ ਸਿੰਘ ਅਤੇ ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀਆਂ ਨੇ ਪ੍ਰੋਗਰਾਮ ਵਿੱਚ ਸਰਗਰਮ ਭਾਗੀਦਾਰੀ ਕੀਤੀ। ਇਸ ਸਾਂਝੇ ਉਪਰਾਲੇ ਦਾ ਉਦੇਸ਼ ਵਿਦਿਆਰਥਣਾਂ ਵਿੱਚ ਮਾਸਿਕ ਸਿਹਤ ਅਤੇ ਸਫਾਈ ਪ੍ਰਤੀ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਪੋਸ਼ਣ, ਕਸਰਤ, ਨਿੱਜੀ ਸਫਾਈ ਅਤੇ ਸਮੁੱਚੀ ਸਿਹਤ ਪ੍ਰਤੀ ਸਚੇਤ ਕਰਨਾ ਅਤੇ ਆਪਣੇ ਸਰੀਰ ਤੇ ਸਿਹਤ ਪ੍ਰਤੀ ਆਤਮਵਿਸ਼ਵਾਸੀ ਬਣਾਉਣਾ ਸੀ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments